Close

Punjab Chief Minister Capt Amarinder Singh held a virtual meeting with teachers on becoming the number one state in the country in the field of school education.

Publish Date : 11/06/2021
EDU

ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਅਧਿਆਪਕਾਂ ਨਾਲ ਵਰਚੂਅਲ ਮੀਟਿੰਗ
ਸਿੱਖਿਆ ਦੇ ਖੇਤਰ ਵਿੱਚ ਜਿਲ੍ਹਾ ਤਰਨ ਤਾਰਨ ਵੱਲੋਂ ਦਿਖਾਈ ਗਈ ਸ਼ਾਨਦਾਰ ਕਾਰਗੁਜ਼ਾਰੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅੰਦਰ ਪ੍ਰੀ ਪ੍ਰਾਇਮਰੀ ਤੋਂ 12ਵੀਂ ਜਮਾਤ ਤੱਕ ਦਾਖਲਾ ਦਰ ਪਿਛਲੇ ਸਾਲ ਨਾਲੋਂ 10.95 ਫੀਸਦੀ ਵਧੀ
ਜਿਲ੍ਹੇ ਦੇ 217 ਸੀਨੀਅਰ ਸੈਕੰਡਰੀ ਸਕੂਲ ਅਤੇ 487 ਪ੍ਰਾਇਮਰੀ ਸਕੂਲ ਸਮਾਰਟ ਸਕੂਲ ਵਜੋਂ ਹੋਏ ਵਿਕਸਤ
ਤਰਨ ਤਾਰਨ, 10 ਜੂਨ
ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਤੇ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਮਾਧਿਅਮ ਰਾਹੀਂ ਰਾਜ ਦੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਉਨਾਂ ਵੱਲੋਂ ਸਿੱਖਿਆ ਸੁਧਾਰਾਂ ਲਈ ਪਾਏ ਯੋਗਦਾਨ ਲਈ ਉਨਾਂ ਦੀ ਹੌਂਸਲਾ ਅਫਜਾਈ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਸਮੂਹ ਅਧਿਆਪਕਾਂ ਦੀ ਮਿਹਨਤ ਨਾਲ ਹੀ ਸੰਭਵ ਹੋਈ ਹੈ ਅਤੇ ਇਸ ਲਈ ਅਧਿਆਪਕ ਵਧਾਈ ਦੇ ਪਾਤਰ ਹਨ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆ ਦੇ ਖੇਤਰ ਵਿਚ ਸੁਧਾਰ ਕੀਤੇ ਜਾ ਰਹੇ ਹਨ ਤਾਂ ਜੋ ਸਾਡੀ ਨਵੀਂ ਪੀੜੀ ਨੂੰ ਬੌਧਿਕ ਤੌਰ ਤੇ ਦੁਨੀਆਂ ਦੇ ਹਾਣ ਦੀ ਕੀਤਾ ਜਾ ਸਕੇ। ਉਨਾਂ ਨੇ ਹਰ ਖੇਤਰ ਵਿਚ ਪੰਜਾਬ ਦੇ ਸਕੂਲਾਂ ਨੂੰ ਮੋਹਰੀ ਬਣਾਉਣ ਲਈ ਸਾਰੇ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ।
ਵਰਚੂਅਲ ਪ੍ਰੋਗਰਾਮ ਦੌਰਾਨ ਸ੍ਰੀ ਵਿਜੈ ਸਿੰਗਲਾ ਸਿੱਖਿਆ ਮੰਤਰੀ ਨੇ ਦੱਸਿਆ ਕਿ ਨੇ ਦੱਸਿਆ ਕਿ ਕੋਵਿਡ ਕਾਲ ਦੌਰਾਨ ਸਿੱਖਿਆ ਵਿਭਾਗ ਦੇ ਮਿਹਨਤੀ ਸਟਾਫ ਨੇ ਵਧੀਆ ਕਾਰਗੁਜਾਰੀ ਦਿਖਾਈ ਹੈ ਅਤੇ ਆਨਲਾਈਨ ਪੜਾਈ ਨੂੰ ਨਿਰੰਤਰ ਜਾਰੀ ਰੱਖਿਆ ਹੈ। ਸਕੂਲ ਵਿੱਚ ਪੜਣ ਵਾਲੇ ਬੱਚਿਆਂ ਨੂੰ ਕਿਤਾਬਾਂ ਵੰਡਣ, ਲੋਕਾਂ ਨੂੰ ਸਰਕਾਰੀ ਸਕੂਲਾਂ ਪ੍ਰਤੀ ਜਾਗਰੂਕ ਕਰਨ ਸੰਬੰਧੀ ਆਪਣੀ ਅਹਿਮ ਡਿਊਟੀ ਨਿਭਾਈ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ 1 ਲੱਖ 75 ਹਜਾਰ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਗਏ ਹਨ ਅਤੇ 30 ਜੂਨ 2021 ਤੱਕ ਸਾਰੇ ਬਾਰਵੀਂ ਕਲਾਸ ਵਿੱਚ ਪੜਣ ਵਾਲੇ ਬੱਚਿਆ ਨੂੰ ਸਮਾਰਟ ਫੋਨ ਹੋਰ ਦਿੱਤੇ ਜਾਣਗੇ । ਇਸ ਮੌਕੇ ਉਹਨਾਂ ਦੱਸਿਆ ਕਿ 19298 ਸਰਕਾਰੀ ਸਕੂਲਾਂ ਵਿੱਚੋਂ 12976 ਸਮਾਰਟ ਸਕੂਲ ਬਣਾਏ ਗਏ ਹਨ। ਉਹਨਾਂ ਦੱਸਿਆ ਕਿ ਹਰ ਤਰਾਂ ਦੀ ਗਰਾਂਟ ,ਖੇਡਾਂ ਸੰਬੰਧੀ, ਲੈਬਜ, ਵਰਦੀਆਂ ਦੀ ਇਕ ਪਾਰਦਰਸ਼ੀ ਤਰੀਕੇ ਨਾਲ ਖਰਚ ਕੀਤੀ । ਹੁਣ ਸਰਕਾਰੀ ਸਕੂਲਾਂ ਵਿਚ ਹਰੇਕ ਬੱਚੇ ਦੀ ਪੂਰੀ ਫੀਸ ਮੁਆਫ ਕੀਤੀ ਹੈ ਬਦਲੀਆਂ ਅਤੇ ਤਰੱਕੀਆਂ ਸੰਬੰਧੀ ਸਕੀਮਾਂ ਦਾ ਪੂਰਾ ਵਰਣਨ ਕੀਤਾ ।
ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪੰਜਾਬ ਨੇ ਪੀਜੀਆਈ ਇੰਡੈਕਸ ਵਿਚ 1000 ਵਿਚੋਂ 929 ਅੰਕ ਪ੍ਰਾਪਤ ਕਰਕੇ ਦੇਸ਼ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਇਸ ਸਮਾਗਮ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਆੱਨਲਾਈਨ ਤਰੀਕੇ ਰਾਹੀਂ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਨਾਲ ਹੀ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਪਹਿਲਾ ਸਥਾਨ ਹਾਸਿਲ ਹੋਇਆ ਹੈ, ਜਿਸ ਕਰਕੇ ਉਹ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਇਸ ਸਥਾਨ ਨੂੰ ਬਰਕਰਾਰ ਰੱਖਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਵੱਲੋਂ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅੰਦਰ ਪ੍ਰੀ ਪ੍ਰਾਇਮਰੀ ਤੋਂ 12ਵੀਂ ਜਮਾਤ ਤੱਕ ਦਾਖਲਾ ਦਰ ਵੀ ਪਿਛਲੇ ਸਾਲ ਨਾਲੋਂ 10.95 ਫੀਸਦੀ ਵਧ ਗਈ ਹੈ।ਜਿਲ੍ਹੇ ਦੇ ਉਹਨਾਂ ਦੱਸਿਆ ਕਿ ਅੱਪਰ ਪ੍ਰਾਇਮਰੀ ਸਕੂਲਾਂ ਅੰਦਰ ਪਿਛਲੇ ਸਾਲ 63245 ਦੇ ਮੁਕਾਬਲੇ ਇਸ ਸਾਲ ਹੁਣ ਤੱਕ 71781 ਵਿਦਿਆਰਥੀਆਂ ਦੀ ਇਨਰੋਲਮੈਂਟ ਹੋਈ ਹੈ, ਜਦਕਿ ਪ੍ਰਾਇਮਰੀ ਸਕੂਲਾਂ ਅੰਦਰ ਪਿਛਲੇ ਸਾਲ ਨਾਲੋਂ 8.44 ਫੀਸਦੀ ਵਿਦਿਆਰਥੀ ਵਧੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਜਿਲ੍ਹੇ ਦੇ 217 ਸੀਨੀਅਰ ਸੈਕੰਡਰੀ ਸਕੂਲ ਅਤੇ 487 ਪ੍ਰਾਇਮਰੀ ਸਕੂਲ ਸਮਾਰਟ ਸਕੂਲ ਵਜੋਂ ਵਿਕਸਤ ਹੋ ਚੁੱਕੇ ਹਨ, ਜਦਕਿ ਬਾਕੀ ਨੂੰ ਵੀ ਸਮਾਰਟ ਸਕੂਲਾਂ ਵਿਚ ਜਲਦ ਤਬਦੀਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਜਗਤਾਰ ਸਿੰਘ ਬੁਰਜ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਿਨਾਮ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਰਾਜੇਸ਼ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪਰਮਜੀਤ ਸਿੰਘ, ਜ਼ਿਲ੍ਹਾ ਕੋ-ਆਰਡੀਨੇਟਰ ਨਵਦੀਪ ਸਿੰਘ ਅਤੇ ਸਹਾਇਕ ਜ਼ਿਲ੍ਹਾ ਕੋ-ਆਰਡੀਨੇਟਰ ਸ੍ਰੀ ਅਨੂਪ ਸਿੰਘ ਮੈਣੀ ਵੀ ਹਾਜ਼ਰ ਸਨ।