Close

Punjab Chief Minister Capt Amarinder Singh Launches Rs 1087 Crore Municipal Projects

Publish Date : 23/02/2021
CM
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੂਅਲ ਸਮਾਗਮ ਰਾਹੀਂ ਕੀਤੀ ਗਈ 1087 ਕਰੋੜ ਰੁਪਏ ਦੇ ਮਿਊਂਸੀਪਲ ਪ੍ਰਾਜੈਕਟਾਂ ਦੀ ਸ਼ੁਰੂਆਤ
ਸੂਬਾ ਸਰਕਾਰ ਵੱਲੋਂ ਸ਼ਹਿਰਾਂ ਵਿਚ ਵੱਡੇ ਪੱਧਰ ‘ਤੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ
ਤਰਨ ਤਾਰਨ, 22 ਫਰਵਰੀ : 
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਾਗਰਕਿਾਂ ਨੂੰ ਮੁੱਢਲੀਆਂ ਸਹਲੂਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਅੱਜ ਉਨਾਂ ਵਲੋਂ ਵਰਚੂਅਲ ਸਮਾਗਮ ਦੌਰਾਨ 1087 ਕਰੋੜ ਰੁਪਏ ਦੇ ਮਿਊਂਸੀਪਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। 
ਇਸ ਸਬੰਧੀ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਰਚੂਅਲ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਵਲੋਂ ਵਿਸ਼ੇਸ ਤੌਰ ‘ਤੇ ਸ਼ਿਰਕਤ ਗਈ। ਇਸ ਮੌਕੇ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਕਮਲਜੀਤ ਸਿੰਘ ਵੀ ਮੌਜੂਦ ਸਨ।
ਇਸ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹਿਰਾਂ ਵਿਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨਾਂ ਨੇ ਸਥਾਨਕ ਸਰਕਾਰਾਂ ਚੋਣਾ ਵਿਚ ਜਿੱਤ ਦੇਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰਾਂ ਦੇ ਗੰਦੇ ਪਾਣੀ ਨੂੰ ਸਾਫ ਕਰਨ ਲਈ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ ਅਤੇ ਲੁਧਿਆਣੇ ਦੇ ਬੁੱਢੇ ਨਾਲੇ ਨੂੰ ਸਾਫ ਕੀਤਾ ਜਾ ਰਿਹਾ ਹੈ, ਜਿਸ ਨਾਲ ਮਾਲਵਾ ਖਿੱਤੇ ਦੀਆਂ ਨਹਿਰਾਂ ਵਿਚ ਹੁਣ ਗੰਦਾ ਪਾਣੀ ਨਹੀਂ ਆਵੇਗਾ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਮੁੱਖ ਸਕੱਤਰ ਪੰਜਾਬ ਸ਼੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਵਲੋਂ ਅੱਜ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਸੁਲਤਾਨਪੁਰ ਲੋਧੀ ਵਿਖੇ 936.43 ਕਰੋੜ ਰੁਪਏ ਨਾਲ ਸਮਾਰਟ ਸਿਟੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਅਤੇ 151.4 ਕਰੋੜ ਰੁਪਏ ਨਾਲ ਬਰਨਾਲਾ, ਖੰਨਾ ਅਤੇ ਬਸਤੀ ਪੀਰ ਦਾਦ, ਜਲੰਧਰ ਵਿਖੇ ਅਮੁਰਤ ਯੋਜਨਾ ਤਹਿਤ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੀਵਰੇਜ ਆਦਿ ਵਿਕਾਸ  ਦੇ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇਗੀ।