Close

Punjab Chief Minister Capt Amarinder Singh Virtually Inaugurates State Level Mega Self Employment Loan Fair And National Girl Child Day Celebration

Publish Date : 27/01/2021
DC
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਪੱਧਰੀ ਮੈਗਾ ਸਵੈ-ਰੋਜ਼ਗਾਰ ਲੋਨ ਮੇਲੇ ਅਤੇ ਨੈਸ਼ਨਲ ਗਰਲ ਚਾਈਲਡ ਡੇਅ ਸਮਾਰੋਹ ਦਾ ਵਰਚੂਅਲ ਤਰੀਕੇ ਰਾਹੀਂ ਉਦਘਾਟਨ
ਆਪਣਾ ਕੰਮ-ਧੰਦਾ ਸ਼ੁਰੂ ਕਰਨ ਵਾਲੇ ਉਮੀਦਵਾਰਾਂ ਨੂੰ ਕਰਜਾ ਮਨਜ਼ੂਰੀ ਪੱਤਰ, ਰੋਜ਼ਗਾਰ ਪ੍ਰਾਪਤ ਕਰਨ ਵਾਲਿਆਂ ਨੂੰ ਨਿਯੁਕਤੀ ਪੱਤਰ ਅਤੇ ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਜਾਰੀ ਕੀਤੇ ਗਏ
ਤਰਨ ਤਾਰਨ, 25 ਜਨਵਰੀ :
ਰਾਜ ਪੱਧਰੀ ਮੈਗਾ ਸਵੈ-ਰੋਜ਼ਗਾਰ ਲੋਨ ਮੇਲੇ ਅਤੇ ਨੈਸ਼ਨਲ ਗਰਲ ਚਾਈਲਡ ਡੇਅ ਸਮਾਰੋਹ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਰਚੂਅਲ ਤਰੀਕੇ ਰਾਹੀਂ ਕੀਤਾ ਗਿਆ, ਜਿਸ ਵਿੱਚ ਅਕਤੂਬਰ ਤੋਂ ਦਸੰਬਰ-2020 ਲਗਾਏ ਗਏ ਲੋਨ ਮੇਲਿਆਂ ਦੌਰਾਨ ਆਪਣਾ ਕੰਮ-ਧੰਦਾ ਸ਼ੁਰੂ ਕਰਨ ਵਾਲੇ ਉਮੀਦਵਾਰਾਂ ਨੂੰ ਕਰਜਾ ਮਨਜ਼ੂਰੀ ਪੱਤਰ, ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਵਾਲਿਆਂ ਨੂੰ ਨਿਯੁਕਤੀ ਪੱਤਰ ਅਤੇ ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਜਾਰੀ ਕੀਤੇ ਗਏ।
ਮੁੱਖ ਮੰਤਰੀ ਵਲੋਂ ਕਰਜ਼ਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲ ਜਲਦ ਹੀ ਸਰਕਾਰੀ ਖੇਤਰ ਵਿੱਚ ਇੱਕ ਲੱਖ ਨੌਕਰੀਆਂ ਕੱਢਣ ਜਾ ਰਹੀ ਹੈ ਜਿਨ੍ਹਾਂ ਵਿੱਚੋਂ ਵੀਹ ਹਜਾਰ ਨੌਕਰੀਆਂ ਦਾ ਇਸ਼ਤਿਹਾਰ ਦਿੱਤਾ ਵੀ ਜਾ ਚੁੱਕਾ ਹੈ। 
ਪ੍ਰੋਗਰਾਮ ਨੂੰ ਸ਼੍ਰੀ ਚਰਨਜੀਤ ਸਿੰਘ ਚੰਨੀ, ਮਾਨਯੋਗ ਮੰਤਰੀ ਪੰਜਾਬ, ਵਲੋਂ ਵੀ ਸੰਬੋਧਨ ਕੀਤਾ ਗਿਆ। ਇਹ ਪ੍ਰੋਗਰਾਮ ਰਾਜ ਦੇ ਸਾਰੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ`ਜ਼ ਵਿੱਚ ਵੀ ਆਯੋਜਿਤ ਕੀਤਾ ਗਿਆ। ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ ਵੀ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। 
ਪ੍ਰੋਗਰਾਮ ਵਿੱਚ ਸ਼੍ਰੀ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ, ਤਰਨ ਤਾਰਨ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਉਨ੍ਹਾਂ ਵਲੋਂ ਮੇਲਿਆਂ ਦੌਰਾਨ ਸਵੈ-ਰੋਜਗਾਰ ਸਕੀਮਾਂ ਅਧੀਨ ਅਪਲਾਈ ਕਰਨ ਉਨ੍ਹਾਂ ਉਮੀਦਵਾਰਾਂ ਨੂੰ ਜਿਨ੍ਹਾਂ ਦਾ ਕਰਜਾ ਮਨਜ਼ੂਰ ਹੋ ਚੁਕਾ ਹੈ, ਨੂੰ ਕਰਜ਼ਾ ਮਨਜੂਰੀ ਪੱਤਰ, ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿੱਚ ਰੋਜਗਾਰ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਅਤੇ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਜਾਰੀ ਕੀਤੇ ਗਏ। 
ਸ਼੍ਰੀ ਸੰਜੀਵ ਕੁਮਾਰ, ਜਿਲ੍ਹਾ ਰੋਜਗਾਰ ਵਲੋਂ ਦੱਸਿਆ ਗਿਆ ਕਿ ਪ੍ਰੋਗਰਾਮ ਦੌਰਾਨ, 35 ਸਵੈ ਰੋਜ਼ਗਾਰ ਦੇ ਉਮੀਦਵਾਰ ਨੂੰ ਕਰਜਾ ਮਨਜੂਰੀ ਪੱਤਰ, 35 ਉਮੀਦਵਾਰਾਂ ਨੂੰ ਰੋਜਗਾਰ ਦੇ ਨਿਯੁਕਤੀ ਪੱਤਰ ਅਤੇ ਸੱਤ ਉਮੀਦਵਾਰਾਂ ਨੂੰ ਰਾਸ਼ਨ ਡਿਪੂ ਅਲਾਟਮੈਂਟ ਪੱਤਰ ਜਾਰੀ ਕੀਤੇ ਗਏ। ਇਨ੍ਹਾਂ ਵਿੱਚ ਪੰਜ ਸਪੈਸ਼ਲ ਕੈਟਾਗਰੀ ਦੇ ਉਮੀਦਵਾਰ ਵੀ ਸ਼ਾਮਿਲ ਸਨ। 
ਇਸ ਸਮੇਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ, ਸ਼੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਪ੍ਰੀਤਮ ਸਿੰਘ, ਜਿਲ੍ਹਾ ਲੀਡ ਮੈਨੇਜਰ, ਸ਼੍ਰੀ ਹਰਮਨਪ੍ਰੀਤ ਸਿੰਘ, ਪਲੇਸਮੈਂਟ ਅਫਸਰ, ਸ਼੍ਰੀ ਆਰ.ਐਸ. ਬਾਠ, ਜ਼ਿਲ੍ਹਾ ਖੁਰਾਕ ਸਪਲਾਈ ਅਫਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।