Close

Punjab Government and Department of Agriculture and Farmers Welfare, Punjab re-call for applications for subsidy on stubble handling machines – Deputy Commissioner

Publish Date : 16/09/2024
1

ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ‘ਤੇ ਸਬਸਿਡੀ ਲਈ ਬਿਨੈ ਪੱਤਰਾਂ ਦੀ ਦੁਬਾਰਾ ਮੰਗ- ਡਿਪਟੀ ਕਮਿਸ਼ਨਰ

ਤਰਨ ਤਾਰਨ 13 ਸਤੰਬਰ:
 ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਨੇ ਪੈ੍ਰੇਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਮਸ਼ੀਨਾਂ ਜਿਵੇਂ ਕਿ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ ਸਰੈਡਰ/ਮਲਚਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਬੇਲਰ, ਰੇਕ, ਕਰਾਪ ਰੀਪਰ, ਸ਼ਰਬ ਮਾਸਟਰ/ ਰੋਟਰੀ ਸਲੈਸ਼ਰ, ਉਲਟਾਵੇਂ ਪਲਾਓ, ਕਸਟਮ ਹਾਈਰਿੰਗ ਸੈਂਟਰ, ਪੈਡੀ ਸਪਲਾਈ ਚੇਨ  ਸਬਸਿਡੀ ‘ਤੇ ਉਪਲਬਧ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ੳਗਰਿਮੳਚਹਿਨੲਰੇਪਬ.ਚੋਮ ‘ਤੇ ਅਰਜੀਆਂ ਦੇਣ ਲਈ ਇੱਕ ਹੋਰ ਮੌਕਾ ਦਿੱਤਾ ਜਾਂਦਾ ਹੈ।ਸਬਸਿਡੀ ਦੀ ਦਰ ਸਕੀਮ ਦੀਆਂ ਗਾਇਡ ਲਾਈਨਜ ਅਨੁਸਾਰ ਹੋਵੇਗੀ। ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ: 19-09-2024 ਸ਼ਾਮ 05.00 ਵਜੇ ਤੱਕ ਆਪਣੀਆਂ ਅਰਜੀਆਂ ਆਨਲਾਈਨ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ ।ਵਧੇਰੇ ਜਾਣਕਾਰੀ ਲਈ ਵਿਭਾਗ ਦੀ ਸਾਈਟ ਜਾਂ ਜ਼ਿਲ੍ਹੇ ਦੇ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ  ।