Close

Punjab government announces to honor the citizens who fought against Covid in month-long campaign under “Mission Fateh”

Publish Date : 15/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਕੋਵਿਡ ਖਿਲਾਫ ਲੜਾਈ ਲੜਨ ਵਾਲੇ ਨਾਗਰਿਕਾਂ ਦੇ ਸਨਮਾਨ ਲਈ ਮਹੀਨਾ ਭਰ ਚੱਲਣ ਵਾਲੀ ਮੁਹਿੰਮ “ਮਿਸ਼ਨ ਫ਼ਤਿਹ ਦੇ ਯੋਧੇ” ਦਾ ਐਲਾਨ-ਡਿਪਟੀ ਕਮਿਸ਼ਨਰ
ਤਰਨ ਤਾਰਨ, 14 ਜੂਨ :
ਕੋਵਿਡ ਸੁਰੱਖਿਆ ਲਈ ਜ਼ਰੂਰੀ ਸਭ ਉਪਾਵਾਂ ਦੀ ਸਖਤੀ ਨਾਲ ਪਾਲਣਾ ਅਤੇ ਵਧੇਰੇ ਨਿਗਰਾਨੀ ਵਾਸਤੇ ਸੱਦਾ ਦਿੰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਸਬੰਧੀ ਮਸ਼ਵਰਿਆਂ ਅਤੇ ਨੇਮਾਂ ਦੀ ਸੁਚੇਤ ਹੋ ਕੇ ਪਾਲਣਾ ਕਰਨ ਵਾਲੇ ਨਾਗਰਿਕਾਂ ਦੇ ਸਨਮਾਨ ਲਈ ਮਹੀਨਾ ਭਰ ਚੱਲਣ ਵਾਲੀ ਮੁਹਿੰਮ “ਮਿਸ਼ਨ ਫ਼ਤਿਹ ਦੇ ਯੋਧੇ” ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਕੋਵਿਡ-19 ਨੂੰ ਰੋਕਣ ਅਤੇ ਇਸ ਦੀ ਤੀਬਰਤਾ ਤੋਂ ਪੰਜਾਬ ਨੂੰ ਬਚਾਉਣ ਲਈ ਵਿਅਕਤੀਗਤ ਅਤੇ ਸਮੂਹਿਕ ਤੌਰ `ਤੇ ਸਭ ਨੂੰ ਜ਼ਿੰਮੇਵਾਰੀ ਨਿਭਾਉਣ ਲਈ ਖੁਦ ਸਾਵਧਾਨੀਆਂ ਵਰਤਣ ਅਤੇ ਦੂਜਿਆਂ ਨੂੰ ਸੁਰੱਖਿਆ ਉਪਾਅ ਅਮਲ ਵਿੱਚ ਲਿਆਉਣ ਲਈ ਪ੍ਰੇਰਿਤ ਕਰਨ ਵਾਲੇ ਨਾਗਰਿਕਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ ਕੀਤਾ ਜਾਣਾ ਇਸ ਮੁਹਿੰਮ ਦਾ ਹਿੱਸਾ ਹੈ।
“ਮਿਸ਼ਨ ਫ਼ਤਿਹ” ਦੇ ਹਿੱਸੇ ਵੱਜੋਂ ਲਾਂਚ ਕੀਤੀ ਇਸ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਨਿਯਮਾਂ ਦੀ 4 ਹਫਤਿਆਂ ਲਈ ਰੋਜ਼ਾਨਾਂ ਸਖਤੀ ਨਾਲ ਪਾਲਣਾ ਕਰਨ ਵਾਲੇ ਵਿਅਕਤੀਆਂ ਨੂੰ ਬਰੌਨਜ ਸਰਟੀਫਕੇਟ ਅਤੇ ਇਕ ਟੀ-ਸ਼ਰਟ ਦਿੱਤੇ ਜਾਣਗੇ, ਜਦੋਂ ਕਿ ਸਿਲਵਰ ਅਤੇ ਗੋਲਡ ਸਰਟੀਫਕੇਟ ਸਮੇਤ ਟੀ-ਸ਼ਰਟਾਂ ਉਨਾਂ ਵਿਅਕਤੀਆਂ ਨੂੰ ਦਿੱਤੇ ਜਾਣਗੇ ਜਿਨਾਂ ਵੱਲੋਂ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਅਜਿਹੇ ਹੋਰ ਨੇਮਾਂ ਦੀ ਪਾਲਣਾ ਹਫਤੇ ਅਤੇ ਮਹੀਨੇ ਲਈ ਕ੍ਰਮਵਾਰ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸਾਰੇ ਸਰਟੀਫਕੇਟਾਂ ਉੱਪਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿੱਜੀ ਤੌਰ `ਤੇ ਦਸਤਖਤ ਕੀਤੇ ਜਾਣਗੇ।
ਉਹਨਾਂ ਦੱਸਿਆ ਗਿਆ ਕਿ “ਮਿਸ਼ਨ ਫ਼ਤਿਹ ਵਾਰੀਅਰ” ਦੇ ਟਾਈਟਲ ਮੁਕਾਬਲੇ ਲਈ ਰਜਿਸਟ੍ਰੇਸ਼ਨ ਕੋਵਾ ਐਪ `ਤੇ 17 ਜੂਨ ਤੋਂ ਸ਼ੁਰੂ ਹੋਵੇਗੀ।ਇਸ ਐਪ `ਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਰੋਜ਼ਾਨਾਂ ਸਾਵਧਾਨੀਆਂ ਵਰਤਣ ਜਿਵੇਂ ਮਾਸਕ ਪਹਿਨਣ, ਹੱਥ ਧੋਣ, ਸੁਰੱਖਿਅਤ ਫਾਸਲਾ ਰੱਖਣ ਆਦਿ, ਲਈ ਰੋਜ਼ਾਨਾਂ ਪੁਆਇੰਟ ਲੈਣ ਲਈ ਯੋਗ ਹੋਣਗੇ। ਉਨਾਂ ਕਿਹਾ ਕਿ ਦੂਸਰਿਆਂ ਨੂੰ ਇਸ ਸਬੰਧੀ ਸੁਝਾਏ ਜਾਣ ਨਾਲ ਵੀ ਪੁਆਇੰਟ ਹਾਸਲ ਕੀਤੇ ਜਾ ਸਕਣਗੇ ਜੇਕਰ ਇਸ ਜ਼ਰੀਏ ਅਸਲ ਵਿੱਚ ਕੋਵਾ ਐਪ ਡਾਊਨਲੋਡ ਹੁੰਦੀ ਹੈ ਜਾਂ ਮਿਸ਼ਨ ਫ਼ਤਿਹ ਵਾਰੀਅਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਹੁੰਦੀ ਹੈ।
——-