Punjab Government approves opening of 11 more Aam Aadmi Clinics in District Tarn Taran- Deputy Commissioner
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ 11 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਨੂੰ ਪ੍ਰਵਾਨਗੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਇਸ ਸਮੇਂ 18 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਹੱਈਆ ਕਰਵਾ ਰਹੇ ਹਨ ਮੁਫ਼ਤ ਮੈਡੀਕਲ ਟੈਸਟ ਅਤੇ ਮਿਆਰੀ ਸਿਹਤ ਸੁਵਿਧਾਵਾਂ
ਤਰਨ ਤਾਰਨ, 30 ਅਗਸਤ:
ਜ਼ਿਲ੍ਹਾ ਤਰਨ ਤਾਰਨ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਵਿੱਚ 11 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਹੈ ਜੋ ਕਿ ਅਕਤੂਬਰ ਮਹੀਨੇ ਤੱਕ ਮੁਕੰਮਲ ਹੋਣਗੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਿਹਤ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਇਨ੍ਹਾਂ ਕਲੀਨਿਕਾਂ ਵਿੱਚ 04 ਨਵੇਂ ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ, ਜਿੰਨ੍ਹਾਂ ਵਿੱਚੋਂ 03 ਤਰਨ ਤਾਰਨ ਸ਼ਹਿਰ ਅਤੇ 01 ਖੇਮਕਰਨ ਵਿਖੇ ਅਤੇ 07 ਨਵੇਂ ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਵਿਚ ਸ਼ੁਰੂ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ 14 ਅਗਸਤ ਨੂੰ ਜ਼ਿਲ੍ਹੇ ਦੇ ਪਿੰਡ ਰੱਤਾ ਗੁੱਦਾ, ਬੋਪਾਰਾਏ, ਪੰਜਵੜ ਅਤੇ ਲਾਲਪੁਰਾ ਵਿਖੇ 04 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ 18 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਮੈਡੀਕਲ ਟੈਸਟ ਅਤੇ ਮਿਆਰੀ ਸਿਹਤ ਸੁਵਧਾਵਾਂ ਮੁਹੱਈਆ ਕਰਵਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ’ਚ ਚੱਲ ਰਹੇ 18 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 01 ਲੱਖ 30 ਹਜ਼ਾਰ ਤੋਂ ਵੱਧ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ ਅਤੇ 34 ਹਜ਼ਾਰ ਤੋਂ ਵੱਧ ਲੋਕਾਂ ਨੇ ਮੁਫ਼ਤ ਲੈਬਾਰਟਰੀ ਟੈਸਟ ਕੀਤੇ ਗਏ।ਉਹਨਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਲੱਗਭੱਗ 80 ਤਰ੍ਹਾਂ ਦੀ ਦਵਾਈਆਂ ਅਤੇ 38 ਤਰ੍ਹਾਂ ਦੇ ਮੈਡੀਕਲ ਟੈਸਟ ਤੇ ਇਲਾਜ ਦੀਆਂ ਸਹੂਲਤਾਂ ਦਿੱਤੀ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੂਟੀਨ ਦੇ ਚੈੱਕਅੱਪ ਤੋਂ ਇਲਾਵਾ, ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਟੈਸਟ ਲੋਕਾਂ ਲਈ ਲਾਹੇਵੰਦ ਸਾਬਿਤ ਹੋਣਗੇ।
ਜ਼ਿਕਰਯੋਗ ਹੈ ਕਿ ਹੁਣ ਤੱਕ ਪੰਜਾਬ ਵਿਚ ਆਮ ਆਦਮੀ ਕਲੀਨਿਕਾਂ ਤੋਂ 44 ਲੱਖ ਤੋਂ ਵੱਧ ਲੋਕ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ ਅਤੇ ਮਰੀਜ਼ਾਂ 20 ਲੱਖ ਤੋਂ ਵੱਧ ਮੁਫ਼ਤ ਟੈਸਟ ਹੋ ਚੁੱਕੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਡੀ. ਐੱਮ. ਸੀ. ਡਾ. ਕਾਲੜਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।