Punjab government committed to modern education – Sandhu
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਆਧੁਨਿਕ ਸਿੱਖਿਆ ਲਈ ਪੰਜਾਬ ਸਰਕਾਰ ਵਚਨਬੱਧ – ਸੰਧੂ
ਤਰਨ ਤਾਰਨ 05 ਮਈ
ਸਿੱਖਿਆ ਨੂੰ ਨਵੀਆਂ ਉਚਾਈਆਂ ਤੇ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਹਰ ਸੰਭਵ ਯਤਨ ਕਰ ਰਹੀ ਹੈ। ਆਮ ਲੋਕਾਂ ਨੂੰ ਵੱਧ ਤੋਂ ਵੱਧ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ । ਲੋਕਾਂ ਨੂੰ ਬਿਹਤਰੀਨ ਅਤੇ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਇਆ ਕਰਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਸ੍ਰ ਮਨਜਿੰਦਰ ਸਿੰਘ ਲਾਲਪੁਰਾ ਦੇ ਨੁਮਾਇੰਦੇ ਸ੍ਰ ਹਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆਂ ਵੱਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਤੁੜ, ਸਰਕਾਰੀ ਐਲੀਮੈਂਟਰੀ ਸਕੂਲ ਕੋਟ ਮੁਹੰਮਦ ਖਾਂ, ਸਰਕਾਰੀ ਹਾਈ ਸਕੂਲ ਫੈਲੋਕੇ ਅਤੇ ਸਰਕਾਰੀ ਮਿਡਲ ਸਕੂਲ ਵਰਿਆ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕਮਰਿਆਂ, ਚਾਰਦੀਵਾਰੀ ਅਤੇ ਵੱਖ ਵੱਖ ਇਮਾਰਤ ਦੇ ਹਿੱਸਿਆਂ ਦਾ ਉਦਘਾਟਨ ਕਰਨ ਮੌਕੇ ਕੀਤਾ ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮੁਹੱਇਆ ਕਰਵਾਉਣ ਦੇ ਨਾਲ-ਨਾਲ ਸਿੱਖਿਆ ਲਈ ਢੁਕਵਾਂ ਵਾਤਾਵਰਨ ਪ੍ਰਦਾਨ ਕਰਨਾ ਵੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬੇ ਵਜੋਂ ਜਾਣਿਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਸੈਂਟਰ ਹੈਡ ਟੀਚਰ ਸ੍ਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਬਹੁਤ ਸਹੂਲਤਾਂ ਮੁਹੱਇਆ ਕਰਵਾਈਆਂ ਹਨ।
ਜਿਸ ਨਾਲ ਸਿੱਖਿਆ ਦਾ ਪੱਧਰ ਉੱਚਾ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸੇ ਵੀ ਸਰਕਾਰੀ ਸਕੂਲ ਵਿੱਚ ਵਿਦਿਆਰਥੀ ਮੁਢਲੀਆਂ ਸਹੂਲਤਾਂ ਤੋਂ ਵਾਂਝਾ ਨਹੀਂ ਹੈ। ਇਸ ਮੌਕੇ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਸ੍ਰ ਗੁਰਮੀਤ ਸਿੰਘ ਖਾਲਸਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਇਆ ਕਰਵਾਉਣ ਲਈ ਪੂਰੀ ਤਰਾਂ ਯਤਨ ਕੀਤੇ ਗਏ ਹਨ।
ਇਸ ਮੌਕੇ ਉਹਨਾਂ ਨਾਲ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਖਡੂਰ ਸਾਹਿਬ ਸ੍ਰ ਦਿਲਬਾਗ ਸਿੰਘ, ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਸ੍ਰ ਗੁਰਮੀਤ ਸਿੰਘ ਖਾਲਸਾ, ਸ੍ਰ ਬਲਵਿੰਦਰ ਸਿੰਘ ਜੌਹਲ, ਸ੍ਰ ਅਵਤਾਰ ਸਿੰਘ ਮਠਾੜੂ , ਸ੍ਰ ਕੁਲਦੀਪ ਸਿੰਘ ਮੈਂਬਰ , ਐਮ ਐਲ ਦੇ ਦਫ਼ਤਰੀ ਟੀਮ , ਸ੍ਰ ਬਲਜੀਤ ਸਿੰਘ ਬਲਾਕ ਪ੍ਰਧਾਨ, ਸ੍ਰ ਮਨਜੀਤ ਸਿੰਘ , ਜ਼ਿਲਾ ਗਾਈਡੈਂਸ ਕਾਊਂਸਲਰ ਸ੍ਰ ਸੁਖਬੀਰ ਸਿੰਘ ਕੰਗ, ਇਹਨਾਂ ਸਕੂਲਾਂ ਦੇ ਸਕੂਲ ਮੁਖੀ, ਅਧਿਆਪਕ ਸਾਹਿਬਾਨ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਚੇਅਰਮੈਨ, ਕਮੇਟੀ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਸਾਹਿਬਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।