Punjab government created a better environment for students in government schools: Laljit Singh Bhullar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਪੰਜਾਬ ਸਿੱਖਿਆ ਕ੍ਰਾਂਤੀ”
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬਿਹਤਰ ਮਾਹੌਲ ਸਿਰਜਿਆ: ਲਾਲਜੀਤ ਸਿੰਘ ਭੁੱਲਰ
ਹਲਕਾ ਪੱਟੀ ਦੇ ਸਰਹੱਦੀ ਸਕੂਲਾਂ ਵਿੱਚ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪੱਟੀ, 25 ਅਪ੍ਰੈਲ:
ਪੰਜਾਬ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਬਿਹਤਰ ਮਾਹੌਲ ਸਿਰਜਿਆ ਹੈ।
ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਸਰਹੱਦੀ ਸਕੂਲਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਸਰਹੱਦੀ ਇਲਾਕੇ ਵਿੱਚ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਰਾਮ ਸਿੰਘ ਵਾਲਾ ਵਿਖੇ 08 ਲੱਖ 75 ਹਜ਼ਾਰ ਰੁਪਏ, ਸਰਕਾਰੀ ਐਲੀਮੈਂਟਰੀ ਸਕੂਲ ਰਾਧਲਕੇ ਵਿਖੇ 4 ਲੱਖ 10 ਹਜ਼ਾਰ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁੱਗੀਆਂ ਨੱਥਾ ਵਿਖੇ 32 ਲੱਖ 85 ਹਜ਼ਾਰ ਰੁਪਏ, ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਮੇਹਰ ਸਿੰਘ 21 ਲੱਖ 85 ਹਜ਼ਾਰ ਰੁਪਏ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸੀਤੋ ਮਹਿ ਝੁੱਗੀਆਂ ਵਿਖੇ 05 ਲੱਖ 84 ਹਜ਼ਾਰ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾ ਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ, ਜਿਸ ਦੀ ਗਵਾਹੀ ਸਰਕਾਰੀ ਸਕੂਲਾਂ ਵਿੱਚ ਵਧ ਰਹੀ ਵਿਦਿਆਰਥੀਆਂ ਦੀ ਗਿਣਤੀ ਭਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲ ਕਿਸੇ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਘੱਟ ਨਹੀਂ ਹਨ, ਸਗੋਂ ਪ੍ਰਾਈਵੇਟ ਸਕੂਲਾਂ ਵਾਲੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਕੰਪਿਊਟਰ, ਪ੍ਰੋਜੈਕਟਰ, ਐੱਲ ਈ. ਡੀਜ਼, ਸਾਇੰਸ ਲੈਬ, ਲਿਸਨਿੰਗ ਲੈਬਜ਼, ਆਧੁਨਿਕ ਕਲਾਸ ਰੂਮ ਅਤੇ ਲੋੜੀਂਦੇ ਇਲੈਕਟਰੋਨਿਕ ਉਪਕਰਣ ਮੁਹੱਈਆ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਹੋਰ ਇਨ੍ਹਾਂ ਵਿਕਾਸ ਕੰਮਾਂ ਸਦਕਾ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਲਈ ਹੋਰ ਵੀ ਬਿਹਤਰ ਮਾਹੌਲ ਮਿਲੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਇਤਿਹਾਸਕ ਫੈਸਲੇ ਲਏ ਹਨ, ਜਿੰਨ੍ਹਾਂ ਵਿੱਚ ਸਕੂਲ ਆਫ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖ਼ਲਾਈ ਪ੍ਰਦਾਨ ਕਰਵਾਉਣਾ, ਸਰਕਾਰੀ ਸਕੂਲਾਂ ਵਿੱਚ ਬੱਸ ਸੇਵਾ, ਕੈਂਪਸ ਮੈਨੇਜਰ ਸਮੇਤ ਹੋਰ ਪਹਿਲਕਦਮੀਆਂ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਸੰਜੀਦਾ ਯਤਨਾਂ ਸਰਕਾਰੀ ਸਕੂਲ ਬਿਹਤਰ ਹੋਏ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜ਼ਰੀਆ ਬਦਲਿਆ ਹੈ ਅਤੇ ਲੋਕ ਹੁਣ ਆਪਣੇ ਬੱਚਿਆਂ ਦੀ ਪੜ੍ਹਾਈ ਲਈ ਸਰਕਾਰੀ ਸਕੂਲਾਂ ਨੂੰ ਤਰਜੀਹ ਦੇਣ ਲੱਗੇ ਹਨ।ਉਨ੍ਹਾਂ ਸਮਾਗਮ ਵਿੱਚ ਸ਼ਾਮਲ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਹੋਰਨਾਂ ਨੂੰ ਵੀ ਇਸ ਦੇ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਰਦੀਆਂ, ਕਿਤਾਬਾਂ ਸਮੇਤ ਹੋਰ ਸਹੂਲਤਾਂ ਬਿਲਕੁਲ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਉਹਨਾਂ ਸਮੂਹ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ ਲਈ ਉਨ੍ਹਾਂ ਨੂੰ ਹੋਰ ਵੀ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਵਾਉਣ ਅਤੇ ਇਸ ਤੋਂ ਇਲਾਵਾ ਵਿਦਿਅਿਾਰਥੀਆਂ ਨੂੰ ਖੇਡਾਂ ਪ੍ਰਤੀ ਵੀ ਉਤਸ਼ਾਹਿਤ ਕਰਨ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਤੇ ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਉਹ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਹੁੰਦੀ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨ ਪ੍ਰਸੰਸਾਯੋਗ ਹਨ।
ਇਸ ਮੌਕੇ ਚੇਅਰਮੈਨ ਸ. ਦਿਲਬਾਗ ਸਿੰਘ, ਵੱਖ-ਵੱਖ ਪਿੰਡਾਂ ਦੇ ਸਰਪੰਚ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।