Punjab Government extends deadline for applying for Scholarship – Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਵਜੀਫ਼ੇ ਲਈ ਅਪਲਾਈ ਕਰਨ ਵਾਸਤੇ ਆਖਰੀ ਤਰੀਕ ’ਚ ਵਾਧਾ-ਡਿਪਟੀ ਕਮਿਸ਼ਨਰ
ਤਰਨ ਤਾਰਨ, 23 ਸਤੰਬਰ
ਪੰਜਾਬ ਸਰਕਾਰ ਨੇ ਚਾਲੂ ਵਿਦਿਅਕ ਸੈਸ਼ਨ ਲਈ ਵੱਖ ਵੱਖ ਵਜੀਫ਼ਾ ਸਕੀਮਾ ਲਈ ਅਪਲਾਈ ਵਾਸਤੇ ਆਖਰੀ ਤਰੀਕ ਵਿੱਚ ਵਾਧਾ ਕਰ ਦਿੱਤਾ ਹੈ। ਸਾਲ 2020-21 ਲਈ ਵਜੀਫ਼ੇ ਵਾਸਤੇ ਈ-ਪੰਜਾਬ ਪੋਰਟਲ ’ਤੇ ਅਪਲਾਈ ਕੀਤਾ ਜਾ ਸਕੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਨਾਂ ਵਜੀਫ਼ਾ ਸਕੀਮਾਂ ਵਿੱਚ 9ਵੀਂ ਤੋਂ 10ਵੀਂ ਜਮਾਤ ਵਿੱਚ ਪੜਦੇ ਅਨੁਸੂਚਿਤ ਜਾਤੀ (ਐਸ. ਸੀ.) ਦੇ ਵਿਦਿਆਰਥੀਆਂ ਲਈ ਪ੍ਰੀ-ਮੈਟਰਿਕ ਸਕਾਲਰਸ਼ਿਪ ਸਕੀਮ, ਪਹਿਲੀ ਤੋਂ ਦਸਵੀਂ ਤੱਕ ਪੜਦੇ ਓ. ਬੀ. ਸੀ. ਵਿਦਿਆਰਥੀਆਂ ਲਈ ਪ੍ਰੀ-ਮੈਟਰਿਕ ਸਕਾਲਰਸ਼ਿਪ ਸਕੀਮ ਅਤੇ 9ਵੀਂ ਤੋਂ 12ਵੀਂ ਤੱਕ ਪੜਦੇ ਐਸ. ਸੀ. ਵਿਦਿਆਰਥੀਆਂ ਲਈ ਅੱਪਗ੍ਰੇਡੇਸ਼ਨ ਆਫ਼ ਮੈਟਰਿਕ ਸਕੀਮ ਸ਼ਾਮਲ ਹਨ।
ਉਹਨਾਂ ਦੱਸਿਆ ਕਿ ਇਨਾਂ ਵਜੀਫ਼ਾ ਸਕੀਮਾਂ ਲਈ ਅਪਲਾਈ ਕਰਨ ਵਾਸਤੇ ਪੋਰਟਲ ਪਹਿਲਾਂ ਹੀ 16 ਸਤੰਬਰ ਤੋਂ ਖੁੱਲ ਚੁੱਕਾ ਹੈ। ਆੱਨਲਾਈਨ ਅਰਜ਼ੀ ਭੇਜਣ ਦੀ ਆਖਰੀ ਤਰੀਕ 15 ਅਕਤੂਬਰ 2020 ਰੱਖੀ ਗਈ ਹੈ, ਜਦਕਿ ਸਕੂਲਾਂ ਦੀ ਪ੍ਰਵਾਨਗੀ ਅਤੇ ਜ਼ਿਲਿਆਂ ਨੂੰ ਆੱਨਲਾਈਨ ਡਾਟਾ ਭੇਜਣ ਦੀ ਆਖਰੀ ਮਿਤੀ 20 ਅਕਤੂਬਰ 2020 ਨਿਰਧਾਰਤ ਕੀਤੀ ਗਈ ਹੈ। ਜ਼ਿਲਿਆਂ ਲਈ ਪ੍ਰਵਾਨਗੀ ਅਤੇ ਅੱਗੇ ਸੂਬੇ ਨੂੰ ਆੱਨਲਾਈਨ ਡਾਟਾ ਭੇਜਣ ਦੀ ਮਿਤੀ 15 ਅਕਤੂਬਰ ਤੋਂ 27 ਅਕਤੂਬਰ 2020 ਤੈਅ ਕੀਤੀ ਗਈ ਹੈ। ਉਹਨਾਂ ਕਿਹਾ ਇਸ ਤੋਂ ਬਾਅਦ ਪੋਰਟਲ ’ਤੇ ਅਪਲਾਈ ਕਰਨ ਦੀ ਮਿਤੀ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।
——————-