Close

PUNJAB GOVERNMENT LAUNCHES FREE PREPARATION OF WRITTEN PAPER AND REGISTRAL TEST FOR ONE RECRUITMENT RALLY OF PUNJAB POLICE AND ARMY

Publish Date : 27/05/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ

ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਅਤੇ ਫੌਜ ਦੀ ਆ ਰਹੀ ਭਰਤੀ ਰੈਲੀ ਦੀ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਸ਼ੁਰੂ
          ਤਰਨ ਤਾਰਨ 26 ਮਈ 2022 :—ਸੀ-ਪਾਈਟ ਕੈਂਪ, ਪੱਟੀ ( ਤਰਨ-ਤਾਰਨ ) ਵਿੱਚ ਪੰਜਾਬ ਪੁਲਿਸ ਦੀ ਅਤੇ ਫੌਜ ਦੀ ਆ ਰਹੀ ਭਰਤੀ ਲਈ ਯੁਵਕਾਂ ਨੂੰ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ।   ਇਹ ਜਾਣਕਾਰੀ ਦਿੰਦਿਆਂ ਪੱਟੀ ਕੈਂਪ ਦੇ ਇੰਨਚਾਰਜ ਨਿਰਵੈਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪੱਟੀ ਵੱਲੋਂ ਜਿਲ੍ਹਾ  ਤਰਨ-ਤਾਰਨ ਦੇ ਪੰਜਾਬ ਪੁਲਿਸ ਅਤੇ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ। ਕੈਂਪ ਵਿੱਚ ਮੁਫ਼ਤ ਖਾਣਾ ਅਤੇ ਮੁਫ਼ਤ ਰਹਾਇਸ਼ ਦਾ ਪ੍ਰਬੰਧ ਹੈ । ਕੈਂਪ ਵਿੱਚ ਟ੍ਰੇਨਿੰਗ ਲੈਣ ਲਈ ਸਕਰੀਨਿੰਗ                ਮਿਤੀ 30 ਅਤੇ 31 ਮਈ 2022 ਨੂੰ ਸਵੇਰੇ 09:00 ਵਜ੍ਹੇ ਤੋਂ 11:00 ਵਜ੍ਹੇ ਤੱਕ ਕੀਤੀ ਜਾਵੇਗੀ । ਕੈਂਪ ਵਿੱਚ ਪੰਜਾਬ ਪੁਲਿਸ ਅਤੇ ਫੌਜ ਦੀ ਭਰਤੀ ਲਈ ਟ੍ਰੇਨਿੰਗ ਮਿਤੀ 01 ਜੂਨ 2022 ਤੋਂ ਸ਼ੁਰੂ ਕੀਤੀ ਜਾਵੇਗੀ । ਕੈਂਪ ਵਿੱਚ ਦਾਖਲੇ ਸਮੇਂ ਰਹਾਇਸ਼ ਦੇ ਸਰਟੀਫਿਕੇਟ,  ਜਾਤੀ ਦੇ ਸਰਟੀਫਿਕੇਟ, ਦਸਵੀਂ ਅਤੇ 10+2 ਪਾਸ ਸਰਟੀਫਿਕੇਟ , ਆਧਾਰ ਕਾਰਡ ਅਤੇ ਬੈਂਕ ਦੇ ਖਾਤੇ ਦੀ ਇੱਕ-ਇੱਕ ਫੋਟੋ ਸਟੇਟ ਕਾਪੀ,  ਦੋ ਪਾਸਪੋਰਟ ਸਾਈਜ਼ ਦੀ ਫੋਟੋ ਨਾਲ ਲੈ ਕੇ ਆਉ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 80543-62934 ਤੇ 94647-56808 ਤੇ ਸਪੰਰਕ ਕਰ ਸਕਦੇ ਹਨ।