Close

Punjab Government Launches Online Grievance Redressal Portal To Provide Transparent Administration To The People – Deputy Commissioner

Publish Date : 17/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀ ਗਈ ਆੱਨਲਾਈਨ ਸ਼ਿਕਾਇਤ ਨਿਵਾਰਨ ਪੋਰਟਲ ਦੀ ਸ਼ੁਰੂਆਤ-ਡਿਪਟੀ ਕਮਿਸ਼ਨਰ
ਹੁਣ ਕੋਈ ਵੀ ਨਾਗਰਿਕ ਘਰ ਬੈਠੇ ਹੀ ਸ਼ਿਕਾਇਤ ਨਿਵਾਰਨ ਪੋਰਟਲ `ਤੇ ਜਾ ਕੇ ਕਿਸੇ ਵੀ ਵਿਭਾਗ ਸਬੰਧੀ ਦਰਜ ਕਰਵਾ ਸਕਦਾ ਹੈ ਆਪਣੀ ਸ਼ਿਕਾਇਤ
ਤਰਨ ਤਾਰਨ, 16 ਨਵੰਬਰ :
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆੱਨਲਾਈਨ ਸ਼ਿਕਾਇਤ ਨਿਵਾਰਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਕ ਪੋਰਟਲ ਤਿਆਰ ਕੀਤਾ ਗਿਆ ਹੈ ਜੋ ਕਿ ਪਬਲਿਕ ਲਈ ਆਨਲਾਈਨ ਉਪਲਬੱਧ ਕਰਵਾ ਦਿੱਤਾ ਗਿਆ ਹੈ। ਹੁਣ ਕੋਈ ਵੀ ਨਾਗਰਿਕ ਘਰ ਬੈਠੇ ਹੀ ਪੰਜਾਬ ਸਰਕਾਰ ਦੇ ਸ਼ਿਕਾਇਤ ਨਿਵਾਰਨ ਪੋਰਟਲ  http://connect.punjab.gov.in/  `ਤੇ ਜਾ ਕੇ ਕਿਸੇ ਵੀ ਵਿਭਾਗ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਪੰਜਾਬ ਸਰਕਾਰ ਦੇ ਸ਼ਿਕਾਇਤ ਨਿਵਾਰਨ ਪੋਰਟਲ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲਈ ਨਾਗਰਿਕ ਆਪਣੇ ਅਧਾਰ ਕਾਰਡ ਅਤੇ ਮੋਬਾਇਲ ਨੰਬਰ ਰਾਹੀਂ ਇਸ ਪੋਰਟਲ ‘ਤੇ ਪਹਿਲਾਂ ਆਪਣੀ ਆਈ. ਡੀ.ਬਣਾਏਗਾ ਤੇ ਫਿਰ ਆਪਣੀ ਸ਼ਿਕਾਇਤ ਦਰਜ ਕਰਵਾਏਗਾ। ਇਸ ਤੋਂ ਬਾਅਦ ਉਹ ਆੱਨਲਾਈਨ ਆਪਣੀ ਸ਼ਿਕਾਇਤ ਨੂੰ ਟ੍ਰੈਕ ਵੀ ਕਰ ਸਕੇਗਾ ਅਤੇ ਉਸਦੀ ਸ਼ਿਕਾਇਤ ਦੇ ਨਿਪਟਾਰੇ ਬਾਅਦ ਉਸਨੂੰ ਸਰਕਾਰ ਵੱਲੋਂ ਉਸਦਾ ਪੱਖ ਵੀ ਪੁੱਛਿਆ ਜਾਵੇਗਾ। ਉਨਾਂ ਨੇ ਕਿਹਾ ਕਿ ਹੁਣ ਲੋਕਾਂ ਨੂੰ ਸ਼ਿਕਾਇਤ ਦਰਜ ਕਰਵਾਉਣ ਲਈ ਕਿਸੇ ਦਫ਼ਤਰ ਨਹੀਂ ਜਾਣਾ ਪਵੇਗਾ, ਸਗੋਂ ਉਹ ਘਰ ਬੈਠਾ ਹੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਉਹਨਾਂ ਕਿਹਾ ਕਿ ਇਸ ਪੋਰਟਲ ‘ਤੇ ਸੀਨਿਅਰ ਅਧਿਕਾਰੀ ਜਾਂਚ ਵੀ ਕਰ ਸਕਣਗੇ ਕਿ ਕਿਸੇ ਅਧਿਕਾਰੀ ਕੋਲ ਕਿੰਨੀਆਂ ਸ਼ਿਕਾਇਤਾਂ ਬਕਾਇਆ ਪਈਆਂ ਹਨ। ਉਨਾਂ ਨੇ ਕਿਹਾ ਕਿ ਇਸ ਤਹਿਤ ਸਮਾਂਬੱਧ ਤਰੀਕੇ ਨਾਲ ਸਿਕਾਇਤਾਂ ਦਾ ਨਿਪਟਾਰਾ ਕਰਨਾ ਹੋਵੇਗਾ। ਉਨਾਂ ਨੇ ਇਸ ਸਬੰਧੀ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪੋਰਟਲ ਰਾਹੀਂ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਤੇਜੀ ਨਾਲ ਲੋਕਾਂ ਦੀ ਸੁਵਿਧਾ ਅਨੁਸਾਰ ਹੱਲ ਕਰਨ।  
————–