Close

Punjab Government Launches Special Week for Comprehensive Health Insurance Scheme Cards Ensure that beneficiaries get all the health insurance card cards-Deputy Commissioner

Publish Date : 23/02/2021
DC
ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਹਫਤੇ ਦੀ ਸ਼ੁਰੂਆਤ
ਲਾਭਪਾਤਰੀ ਸਰਬੱਤ   ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਉਣੇ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ
ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਰਹੇ ਹਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ
ਤਰਨ ਤਾਰਨ, 22 ਫਰਵਰੀ :
ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਫੈਸਲਾ ਕੀਤਾ ਗਿਆ ਹੈ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਬਣਾਉਣ ਲਈ ਇਕ ਹਫਤੇ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਆਪਣੇ ਇਹ ਈ-ਕਾਰਡ ਬਣਵਾਉਣੇ ਯਕੀਨੀ ਬਣਾਉਣ। 
ਉਹਨਾਂ ਨੇ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਕਾਮਨ ਸਰਵਿਸ ਸੈਂਟਰਾਂ ਜਾਂ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਦੱਸਿਆ ਕਿ ਟਾਇਪ-1 ਸੇਵਾ ਕੇਂਦਰਾਂ ਉੱਤੇ ਇਹ ਸੇਵਾ 17 ਅਤੇ 22 ਫਰਵਰੀ ਤੋਂ ਸ਼ੁਰੂ ਹੋ ਗਈ ਹੈ।ਜਦਕਿ ਟਾਇਪ-3 ਸੇਵਾ ਕੇਂਦਰਾਂ ਉੱਤੇ ਇਹ ਸੇਵਾ 26 ਫਰਵਰੀ, 2021 ਤੋਂ ਉਪਲਬੱਧ ਹੋਵੇਗੀ। 
ਡਿਪਟੀ ਕਮਿਸ਼ਨਰ ਨੇ ਸਾਰੇ ਅਜਿਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਨੇ ਹਾਲੇ ਕਾਰਡ ਨਹੀਂ ਬਣਵਾਏ, ਉਹ ਬਿਨਾਂ ਦੇਰੀ ਇਹ ਕਾਰਡ ਬਣਵਾ ਲੈਣ। ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਹੁੰਦੇ ਹਨ ਅਤੇ ਇਹ ਸ਼ਨੀਵਾਰ ਨੂੰ ਵੀ ਖੁੱਲ੍ਹੇ ਹੁੰਦੇ ਹਨ। ਉਹਨਾਂ ਕਿਹਾ ਕਿ ਇਸ ਕੰਮ ਲਈ ਸਬੰਧਤ ਵਿਭਾਗਾਂ ਨੂੰ ਕੈਂਪ ਲਗਾ ਕੇ ਕਾਰਡ ਬਣਾਉਣ ਦੀ ਹਦਾਇਤ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਇਹ ਸਹੂਲਤ ਸੇਵਾ ਕੇਂਦਰਾਂ ਤੋਂ ਇਲਾਵਾ ਜ਼ਿਲ੍ਹਾ ਤਰਨ ਤਾਰਨ ਦੇ 200 ਕਾਮਨ ਸਰਵਿਸ ਸੈਂਟਰਾਂ, ਅਤੇ 8 ਮਾਰਕੀਟ ਕਮੇਟੀਆਂ ਵਿੱਚ ਵੀ ਉਪਲੱਬਧ ਹੈ। ਜਲਦੀ ਹੀ ਲੋਕਾਂ ਦੀ ਸਹੂਲਤ ਲਈ ਥਾਂ-ਥਾਂ ਉੱਤੇ ਕੈਂਪ ਆਦਿ ਵੀ ਲਗਾਏ ਜਾਣਗੇ। ਲੋਕਾਂ ਨੂੰ ਇਸ ਸਹੂਲਤ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵਿਸ਼ੇਸ਼ ਵੈਨ ਵੀ ਚਲਾਈ ਜਾ ਰਹੀ ਹੈ। 
ਇਸ ਯੋਜਨਾ ਤਹਿਤ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਮੁਫ਼ਤ ਇਲਾਜ ਦੀ ਸਹੁਲਤ ਦਿੱਤੀ ਜਾਂਦੀ ਹੈ। ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।