Punjab Government releases Rs 6 crore 47 lakh 19 thousand for 1269 beneficiaries of the district under Ashirwad scheme – Deputy Commissioner

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ 1269 ਲਾਭਪਾਤਰੀਆਂ ਲਈ 6 ਕਰੋੜ 47 ਲੱਖ 19 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ http://ashirwad.punjab.gov.in ‘ਤੇ ਕੀਤਾ ਜਾ ਸਕਦਾ ਹੈ ਅਪਲਾਈ-ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ
ਤਰਨ ਤਾਰਨ, 26 ਮਾਰਚ :
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਅਨੁਸੂਚਿਤ ਜਾਤੀਆਂ ਨਾਲ ਅਤੇ ਪਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਿਤ 1269 ਯੋਗ ਲਾਭਪਾਤਰੀਆਂ ਲਈ ਕੁੱਲ 6 ਕਰੋੜ 47 ਲੱਖ 19 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਮਹੀਨਾ ਅਪ੍ਰੈਲ 2023 ਤੋਂ ਨਵੰਬਰ 2024 ਤੱਕ ਪ੍ਰਾਪਤ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਕੇਸਾਂ ਦੇ 1150 ਯੋਗ ਲਾਭਪਾਤਰੀਆਂ ਅਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਮਹੀਨਾ ਦਸੰਬਰ 2024 ਦੇ 119 ਯੋਗ ਲਾਭਪਾਤਰੀਆਂ ਲਈ ਕੁੱਲ 6 ਕਰੋੜ 47 ਲੱਖ 19 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।ਇਸ ਰਾਸ਼ੀ ਦੀ ਅਦਾਇਗੀ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਸਿੱਧੇ ਲਾਭਪਤਰੀਆਂ ਦੇ ਬੈਂਕ ਖਾਤਿਆ ਵਿੱਚ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਮਹੀਨਾ ਦਸੰਬਰ 2024 ਦੇ ਅਨੂਸੂਚਿਤ ਜਾਤੀਆਂ ਨਾਲ ਸਬੰਧਿਤ ਅਤੇ ਮਹੀਨਾ ਜਨਵਰੀ 2025 ਦੇ ਅਨੂਸੂਚਿਤ ਜਾਤੀਆਂ ਅਤੇ ਪਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਿਤ 519 ਯੋਗ ਲਾਭਪਾਤਰੀਆਂ ਦੇ ਮੁੱਖ ਦਫ਼ਤਰ ਨੰੁ ਭੇਜੇ ਗਏ ਕੇਸਾਂ ਦੀ ਵਿੱਤੀ ਸਹਾਇਤਾ ਵੀ ਜਲਦੀ ਹੀ ਮੁਹੱਈਆ ਕਰਵਾਈ ਜਾਵੇਗੀ।
ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਤਰਨ ਤਾਰਨ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ 51000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਉਹਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਸਰਕਾਰ ਵੱਲੋਂ ਆਨਲਾਈਨ ਪੋਰਟਲ ‘ਤੇ ਬਿਨੈ ਕਰਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ http://ashirwad.punjab.gov.in ‘ਤੇ ਅਰਜ਼ੀ ਆਨਲਾਈਨ ਭਰੀ ਜਾ ਸਕਦੀ ਹੈ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਆਨਲਾਈਨ ਪੋਰਟਲ ‘ਤੇ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ। ਲਾਭਪਾਤਰੀ ਆਪਣੀ ਲੜਕੀ ਦੇ ਵਿਆਹ ਦੀ ਮਿਤੀ ਤੋਂ ਇੱਕ ਮਹੀਨਾ ਪਹਿਲਾਂ ਅਤੇ ਇੱਕ ਮਹੀਨਾ ਬਾਅਦ ਆਨਲਾਈਨ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ।