Close

PUNJAB GOVERNMENT RESOLVED TO GIVE BENEFITS OF VARIOUS GOVERNMENT SCHEMES TO THE PEOPLE OF THE STATE IN TIME – CABINET MINISTER LALJIT SINGH BHULLAR People in Suwidha Camp fill up forms to avail the benefits of government schemes – Deputy Commissioner

Publish Date : 13/06/2022
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਸਮੇਂ ਸਿਰ ਪਹੁੰਚਾਉਣ ਲਈ ਦ੍ਰਿੜ ਸੰਕਲਪ- ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ
ਸੁਵਿਧਾ ਕੈਂਪ ਵਿੱਚ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਭਰੇ ਫਾਰਮ-ਡਿਪਟੀ ਕਮਿਸ਼ਨਰ
ਪ੍ਰਾਪਤ ਅਰਜ਼ੀਆਂ ਦੇ ਯੋਗ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਪਹੁੰਚਾਇਆ ਜਾਵੇਗਾ ਸਰਕਾਰੀ ਸਕੀਮਾਂ ਦਾ ਲਾਭ
ਪੱਟੀ, ਤਰਨ ਤਾਰਨ, 10 ਜੂਨ:
ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਸਮੇਂ ਸਿਰ ਪਹੁੰਚਾਉਣ ਲਈ ਦ੍ਰਿੜ ਸੰਕਲਪ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸ਼ਹੀਦ ਭਗਤ ਸਿੰਘ ਕਾਨਵੈਂਟ ਸਕੂਲ ਪੱਟੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਸ਼ਿਕਾਇਤ ਨਿਵਾਰਣ ਤੇ ਸੁਵਿਧਾ ਕੈਂਪ ਦੌਰਾਨ ਹਾਜ਼ਰ ਲਾਭਪਾਤਰੀਆਂ ਨੂੰ ਸੰਬੋਧਨ ਕਰਿਦਆਂ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਲਖਵਿੰਦਰ ਸਿੰਘ ਰੰਧਾਵਾ, ਐੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਲ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ  ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਦੇ ਲੋਕਾਂ ਨੂੰ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਪਹਿਲ ਦੇ ਅਧਾਰ ਉੱਤੇ ਮੁਹਈਆ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ  ਭਵਿੱਖ ਵਿੱਚ ਵੀ ਅਜਿਹੇ ਸੁਵਿਧਾ ਕੈਂਪ ਲਗਾਏ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਅੱਜ ਦੇ ਸੁਵਿਧਾ ਕੈਂਪ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਫਾਰਮ ਭਰੇ ਹਨ।ਉਹਨਾਂ ਦੱਸਿਆ ਕਿ ਕੈਂਪ ਵਿੱਚ ਪ੍ਰਾਪਤ ਅਰਜ਼ੀਆਂ ਦੇ ਯੋਗ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਸਰਕਾਰ ਵੱਲੋਂ  ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇਗਾ ਅਤੇ ਇਹਨਾਂ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਸੁਵਿਧਾ ਕੈਂਪ ਵਿੱਚ ਸਬੰਧਿਤ ਵਿਭਾਗਾਂ ਵੱਲੋਂ ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ ਅੰਗਹੀਣ ਆਦਿ ਸਕੀਮਾਂ), ਘਰ ਦੀ ਸਥਿਤੀ (ਕੱਚਾ/ ਪੱਕਾ) ਪੀ. ਐਮ. ਏ. ਵਾਈ. ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਬੱਸ ਪਾਸ, ਮਗਨਰੇਗਾ ਜਾਬ ਕਾਰਡ, ਆਦਿ ਸਬੰਧੀ ਲੋਕਾਂ ਦੇ ਫਾਰਮ ਭਰੇ ਗਏ ਹਨ ਅਤੇ ਸਬੰਧਿਤ ਵਿਭਾਗਾਂ ਨੂੰ ਇਹਨਾਂ ਅਰਜ਼ੀਆਂ ਦਾ ਨਿਪਟਾਰਾ ਤੁਰੰਤ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ।