Punjab government started camp for free preparation of physical and written paper for youth
ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਤਰਨਤਾਰਨ 16 ਜੂਨ: ਸੀ ਪਾਈਟ ਕੈਂਪ, ਪੱਟੀ ( ਤਰਨਤਾਰਨ ) ਦੇ ਕੈਂਪ ਇੰਨਚਾਰਜ ਸ਼੍ਰੀ ਨਵਯੋਧ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ ਪਾਈਟ ਕੈਂਪ, ਪੱਟੀ ਵਿਖੇ ਜੋ ਯੁਵਕ ਫੌਜ਼, ਸੀ ਆਰ ਪੀ ਐਫ਼, ਬੀ ਐਸ ਐਫ਼, ਨੇਵੀ, ਏਅਰ ਫੋਰਸ (ਸੀ ਏ ਪੀ ਐਫ਼) ਅਤੇ ਸਟੇਟ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ , ਉਨਾਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨ ਦੇ ਤਰਨਤਾਰਨ ਜਿਲ੍ਹੇ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸਵੇਰੇ 07:30 ਵਜ੍ਹੇ ਤੋਂ 11:00 ਵਜ੍ਹੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ ਪਾਈਟ ਕੈਪ, ਪੱਟੀ ਵਿਖੇ ਹੇਠ ਲਿਖੇ ਦਸ਼ਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ ।
ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜ਼ੋ ਯੁਵਕ 10+2 ਪਾਸ ਹਨ ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।
ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ , ਪੈਰਾ ਮਿਲਟਰੀ ਫੋਰਸਾਂ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ ।
ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400-ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।
ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।
ਵਧੇਰੇ ਜਾਣਕਾਰੀ ਲਈ 9781891928 ਅਤੇ 8054362934 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ ।