Close

Punjab government started camp for free preparation of physical and written paper for youth

Publish Date : 20/06/2023

ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

     ਤਰਨਤਾਰਨ 16 ਜੂਨ:        ਸੀ ਪਾਈਟ ਕੈਂਪ, ਪੱਟੀ ( ਤਰਨਤਾਰਨ ) ਦੇ ਕੈਂਪ ਇੰਨਚਾਰਜ ਸ਼੍ਰੀ ਨਵਯੋਧ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ ਪਾਈਟ ਕੈਂਪ, ਪੱਟੀ  ਵਿਖੇ ਜੋ ਯੁਵਕ ਫੌਜ਼, ਸੀ ਆਰ ਪੀ ਐਫ਼, ਬੀ ਐਸ ਐਫ਼, ਨੇਵੀ, ਏਅਰ ਫੋਰਸ (ਸੀ ਏ ਪੀ ਐਫ਼) ਅਤੇ ਸਟੇਟ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ , ਉਨਾਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨ ਦੇ ਤਰਨਤਾਰਨ ਜਿਲ੍ਹੇ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸਵੇਰੇ 07:30 ਵਜ੍ਹੇ ਤੋਂ 11:00 ਵਜ੍ਹੇ ਤੱਕ   ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ ਪਾਈਟ ਕੈਪ, ਪੱਟੀ ਵਿਖੇ ਹੇਠ ਲਿਖੇ ਦਸ਼ਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ ।

         ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜ਼ੋ ਯੁਵਕ 10+2 ਪਾਸ ਹਨ ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ,  ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

           ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ , ਪੈਰਾ ਮਿਲਟਰੀ ਫੋਰਸਾਂ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ ।
 
           ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400-ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।

           ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।
  ਵਧੇਰੇ ਜਾਣਕਾਰੀ ਲਈ   9781891928 ਅਤੇ 8054362934 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ  ।