Close

Punjab Government To Hold State Level Employment Fairs From September 24 to 30 To Provide Employment Due To Covid-19 condition-Deputy Commissioner

Publish Date : 17/07/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਕਾਰਨ ਬਦਲੇ ਹਾਲਾਤਾਂ ਅਧੀਨ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਪੰਜਾਬ ਸਰਕਾਰ ਵੱਲੋਂ 24 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ ਰਾਜ ਪੱਧਰੀ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ
ਪ੍ਰਸਤਾਵਿਤ ਰੋਜ਼ਗਾਰ ਮੇਲਿਆਂ ਲਈ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਖਾਲੀ ਅਸਾਮੀਆਂ ਇਕੱਤਰ ਕਰਨ ਦਾ ਦਿੱਤਾ ਟੀਚਾ
ਤਰਨ ਤਾਰਨ, 17 ਜੁਲਾਈ :
ਪੰਜਾਬ ਸਰਕਾਰ ਵੱਲੋਂ ਸ਼ੂਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਕੋਵਿਡ-19 ਕਾਰਨ ਬਦਲੇ ਹਾਲਾਤਾਂ ਅਧੀਨ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਪੰਜਾਬ ਸਰਕਾਰ ਵਲੋਂ 24 ਸਤੰਬਰ ਤੋਂ 30 ਸਤੰਬਰ 2020 ਤੱਕ ਰਾਜ ਪੱਧਰੀ ਰੋਜ਼ਗਾਰ ਮੇਲੇ ਕਰਵਾਏ ਜਾ ਰਹੇ ਹਨ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧਕਿ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਜਿਲ੍ਹਾ ਰੋਜਗਾਰ ਅਫਸਰ ਸ਼੍ਰੀ ਸੰਜੀਵ ਕੁਮਾਰ, ਸ਼੍ਰੀ ਬਲਵਿੰਦਰ ਪਾਲ ਸਿੰਘ ਜਨਰਲ ਮੈਨੇਜਰ, ਜਿਲ੍ਹਾ ਲੀਡ ਮੈਨੇਜਰ ਸ਼੍ਰੀ ਪ੍ਰੀਤਮ ਸਿੰਘ, ਸ਼੍ਰੀਮਤੀ ਜਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ਼੍ਰੀਮਤੀ ਕਿੰਮੀ ਵਿਨੀਤ ਸੇਠੀ, ਸਹਾਇਕ ਸਿਵਲ ਸਰਜਨ ਅਤੇ ਹੋਰ ਅਧਿਕਾਰੀ ਸ਼ਾਮਿਲ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਇਹ ਰੋਜ਼ਗਾਰ ਮੇਲੇ ਵਰਚੂਅਲ ਅਤੇ ਫਿਜ਼ੀਕਲ ਦੋਵਾਂ ਤਰੀਕਿਆਂ ਨਾਲ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਵਾਏ ਜਾਣਗੇ। ਇਸ ਮੌਕੇ ਉਹਨਾਂ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਸਬੰਧਤ ਖੇਤਰਾਂ ਵਿੱਚ ਪ੍ਰਸਤਾਵਿਤ ਰੋਜ਼ਗਾਰ ਮੇਲਿਆਂ ਲਈ ਖਾਲੀ ਅਸਾਮੀਆਂ ਇਕੱਤਰ ਕਰਨ ਦਾ ਟੀਚਾ ਦਿੱਤਾ ਗਿਆ ਤਾਂ ਜੋ ਇਕੱਤਰ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਭਾਲ ਕੀਤੀ ਜਾ ਸਕੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋ ਸਵੈ-ਰੋਜਗਾਰ ਦੇ ਬੈਂਕਾਂ ਵਿੱਚ ਪੈਂਡਿੰਗ ਕੇਸਾਂ ਦੀ ਸਬੰਧਤ ਬੈਂਕਾਂ ਤੋਂ ਰਿਪੋਰਟ ਲਈ ਗਈਅਤੇ ਸਬੰਧਿਤ ਡੀ. ਸੀ. ਓਜ਼ ਨੂੰ 28 ਜੁਲਾਈ, 2020 ਤੱਕ ਸਾਰੇ ਪੈਂਡਿੰਗ ਕੇਸਾਂ ‘ਤੇ ਮੁਕੰਮਲ ਕਾਰਵਾਈ ਕਰਕੇ ਰਿਪੋਰਟ ਭੇਜਣ ਦੇ ਸਖਤ ਨਿਰਦੇਸ਼ ਦਿੱਤੇ।
—————