Punjab Government to sports culture Committed to fostering – MLA Lalpura
ਜ਼ਿਲ੍ਹਾ ਲੋਕ ਸੰਪਰਕ ਅਫਸਰ,ਤਰਨਤਾਰਨ
ਖੇਡਾਂ ਵਤਨ ਪੰਜਾਬ ਦੀਆਂ
ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ
ਪ੍ਰਫੁੱਲਤ ਕਰਨ ਲਈ ਵਚਨਬੱਧ – ਵਿਧਾਇਕ ਲਾਲਪੁਰਾ
ਚੋਹਲਾ ਸਾਹਿਬ ਵਿਖੇ ਤਿੰਨ ਰੋਜ਼ਾ ਖੇਡਾਂ “ਖੇਡਾਂ ਵਤਨ ਪੰਜਾਬ ਦੀਆਂ ” ਦਾ ਕੀਤਾ ਅਗਾਜ
ਤਰਨਤਾਰਨ, 5 ਸਤੰਬਰ ( )- ਪੰਜਾਬ ਸਰਕਾਰ ਵੱਲੋਂ ਕਰਵਾਈਆ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ ” ਤਹਿਤ ਅੱਜ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਕਰਵਾਈਆ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤਾ ਅਤੇ ਖੇਡਾਂ ਦਾ ਅਗਾਜ਼ ਕਰਵਾਇਆ ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ ਤੇ ਸੂਬਾ ਭਰ ਅੰਦਰ ਖੇਡਾਂ ਦਾ ਮਹਾਂ ਕੁੰਭ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡਾਂ ਵਤਨ ਪੰਜਾਬ ਦੀਆਂ ” ਸ਼ੁਰੂ ਕਰਵਾਈਆਂ ਹਨ ਤਾਂ ਜੋ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋਂਣ।
ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਮੀਂ ਨਹੀਂ ਆਉਂਣ ਦਿੱਤੀ ਜਾਵੇਗੀ ਤੇ ਖਿਡਾਰੀਆਂ ਨੂੰ ਹਰ ਸਹੂਲਤ ਮਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਵਿਧਾਇਕ ਨੇ ਅਧਿਆਪਕ ਦਿਵਸ ਮੌਕੇ ਅਧਿਆਪਕ ਵਰਗ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਸਮਾਜ ਨੂੰ ਬਹੁਤ ਵੱਡੀ ਦੇਂਣ ਹੈ ਅਤੇ ਉਹ ਵਿਦਿਆਰਥੀਆਂ ਨੂੰ ਸੇਧ ਦੇ ਕੇ ਜਿੰਦਗੀ ਵਿੱਚ ਕਾਮਯਾਬ ਬਣਾਂਉਦੇ ਹਨ। ਆਪ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਗਏ ਯਤਨ ਦੀ ਗੱਲ ਕਰਦਿਆ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆਂ ਨੂੰ ਪ੍ਰਮੁੱਖਤਾ ਨਾਲ ਅੱਗੇ ਲਿਜਾਇਆ ਜਾਵੇਗਾ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਪਹਿਲੇ ਬਜਟ ਵਿੱਚ ਸਿੱਖਿਆ ਨੂੰ ਪਹਿਲ ਦਿੱਤੀ ਗਈ ਹੈ।
ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਤੇ ਭਵਿੱਖ ਲਈ ਸ਼ੁਭਭਕਾਮਨਾਵਾਂ ਦਿੱਤੀਆਂ।
ਇਸ ਤੋਂ ਪਹਿਲਾ ਪ੍ਰਸ਼ਾਸ਼ਨ ਵੱਲੋਂ ਵਿਧਾਇਕ ਲਾਲਪੁਰਾ ਦਾ ਸਟੇਡੀਅਮ ਵਿਖੇ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ।
ਅੱਜ ਪਹਿਲੇ ਦਿਨ ਐਥਲੈਟਿਕਸ, ਵਾਲੀਵਾਲ, ਖੋ-ਖੋ, ਕਬੱਡੀ ਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ।ਇਸ ਮੌਕੇ ਸੀਨੀ ਸਹਾਇਕ ਰਵੀਨ ਕੌਰ, ਕੋਚ ਕੁਲਵਿੰਦਰ ਕੌਰ, ਗੁਰਬਿੰਦਰ ਕੌਰ, ਅਮਨਦੀਪ ਕੌਰ, ਸ੍ਰੀ ਸਰੂਪ ਸਿੰਘ, ਕਬੱਡੀ ਕੋਚ ਗੁਰਜੀਤ ਸਿੰਘ, ਜਰਮਨਜੀਤ ਸਿੰਘ ਅਤੇ ਹੋਰ ਸਖਸੀਅਤਾਂ ਹਾਜ਼ਰ ਸਨ।
ਫੋਟੋ ਨਾਲ ਹੈ