• Social Media Links
  • Site Map
  • Accessibility Links
  • English
Close

Punjab government will establish youth clubs in every village of the state – MLA Manjinder Singh Lalpura

Publish Date : 25/08/2025

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਿੰਡ ਵਿੱਚ ਸਥਾਪਿਤ ਕੀਤੇ ਜਾਣਗੇ ਯੂਥ ਕਲੱਬ- ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ
ਖਡੂਰ ਸਾਹਿਬ, 22 ਅਗਸਤ
ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਕਰਨ ਅਤੇ ਉਨ੍ਹਾਂ ਦੀ ਸੀਮਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਿਜਾਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਸ਼ੁਰੂ ਕੀਤੀ ਹੈ। ਸਰਕਾਰ ਨੇ ਸੂਬੇ ਦੇ ਹਰ ਪਿੰਡ ਵਿੱਚ ਯੂਥ ਕਲੱਬ ਸਥਾਪਿਤ ਕਰ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਸਮਾਜ ਸੇਵਾ ਅਤੇ ਉੱਦਮਤਾ ਵਰਗੇ ਖੇਤਰਾਂ ਵਿੱਚ ਸਰਗਰਮ ਅਤੇ ਜੁਝਾਰੂ ਬਣਾਉਣਾ ਹੈ।
ਇਸ ਪਹਿਲਕਦਮੀ ਦੀ ਜਾਣਕਾਰੀ ਦਿੰਦਿਆਂ ਪੰਜਾਬ ਯੂਥ ਵਿੰਗ ਪ੍ਰਧਾਨ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, “ਪੰਜਾਬ ਦੇ ਨੌਜਵਾਨ ਸਾਡੇ ਸੂਬੇ ਦੀ ਅਸਲੀ ਤਾਕਤ ਹਨ। ਯੂਥ ਕਲੱਬਾਂ ਦੀ ਸਥਾਪਨਾ ਨਾਲ ਅਸੀਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਮੌਕੇ ਪ੍ਰਦਾਨ ਕਰਨ ਜਾ ਰਹੇ ਹਾਂ।”
ਇਨ੍ਹਾਂ ਯੂਥ ਕਲੱਬਾਂ ਦੇ ਜ਼ਰੀਏ ਨੌਜਵਾਨਾਂ ਨੂੰ ਖੇਡਾਂ ਜਿਵੇਂ ਕਿ ਫੁਟਬਾਲ, ਕ੍ਰਿਕਟ, ਹਾਕੀ ਅਤੇ ਵਾਲੀਬਾਲ ਆਦਿ ਵਿੱਚ ਹਿੱਸਾ ਲੈਣ ਦੇ ਮੌਕੇ ਮਿਲਣਗੇ। ਇਸ ਤੋਂ ਇਲਾਵਾ, ਸਮਾਜ ਸੇਵਾ, ਵਾਤਾਵਰਣ ਸੰਭਾਲ, ਲੋਕ ਨਾਚ, ਕਲਾ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਣਗੇ। ਸਰਕਾਰ ਨੇ ਇਸ ਪ੍ਰੋਜੈਕਟ ਲਈ ਵੱਡੀ ਰਕਮ ਅਲਾਟ ਕੀਤੀ ਹੈ, ਜਿਸ ਵਿੱਚ ਪਿੰਡਾਂ ਵਿੱਚ ਅਤਿ-ਆਧੁਨਿਕ ਖੇਡ ਮੈਦਾਨ ਅਤੇ ਜਿਮ ਸਥਾਪਿਤ ਕਰਨ ਦੀ ਯੋਜਨਾ ਵੀ ਸ਼ਾਮਲ ਹੈ।
 ਇਹ ਯੂਥ ਕਲੱਬ ਨਾ ਸਿਰਫ਼ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਗੇ, ਸਗੋਂ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇੱਕ ਮੰਚ ਵੀ ਪ੍ਰਦਾਨ ਕਰਨਗੇ। “ਇਸ ਮੌਕੇ ‘ਤੇ ਆਪ ਯੂਥ ਵਿੰਗ ਦੇ ਸੂਬਾ ਪ੍ਰਧਾਨ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਕਲੱਬ ਨੌਜਵਾਨਾਂ ਨੂੰ ਸਮਾਜਿਕ ਸਰਗਰਮੀਆਂ ਜਿਵੇਂ ਕਿ ਖੂਨਦਾਨ ਕੈਂਪ, ਵਾਤਾਵਰਣ ਸੰਭਾਲ ਅਤੇ ਪਿੰਡਾਂ ਦੀ ਸਫ਼ਾਈ ਵਰਗੇ ਕੰਮਾਂ ਵਿੱਚ ਸ਼ਾਮਲ ਕਰਨਗੇ। ਉਨ੍ਹਾਂ ਨੇ ਅਪੀਲ ਕੀਤੀ ਕਿ ਸਾਰੇ ਨੌਜਵਾਨ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ  ਹਿੱਸਾ ਲੈਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਅਤੇ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ।
ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਨੌਜਵਾਨਾਂ ਨੂੰ ਸਸ਼ਕਤ ਕਰਨ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ।
    ——————