Close

Punjab government will help youth clubs related to youth services department: DC Tarn Taran

Publish Date : 22/10/2024
dc

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਤਰਨਤਾਰਨ

– ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਮਦਦ ਕਰੇਗੀ ਪੰਜਾਬ ਸਰਕਾਰ : ਡੀ ਸੀ ਤਰਨਤਾਰਨ

– ਡਿਪਟੀ ਕਮਿਸ਼ਨਰ ਨੇ ਮਦਦ ਦੇ ਚਾਹਵਾਨ ਕਲੱਬਾਂ ਨੂੰ 2 ਸਾਲਾਂ ਦੀ ਕੀਤੇ ਕੰਮਾਂ ਦੀ ਰਿਪੋਰਟ ਜਮਾਂ ਕਰਵਾਉਣ ਦੇ ਦਿੱਤੇ ਨਿਰਦੇਸ਼

– ਕਿਹਾ, ਕਲੱਬ ਵੱਲੋਂ 16 ਨਵੰਬਰ ਤੱਕ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੂੰ ਸੌਂਪੀ ਜਾਵੇ ਵਿਸਥਾਰਤ ਰਿਪੋਰਟ

– ਜ਼ਿਲ੍ਹਾ ਪੱਧਰੀ ਕਮੇਟੀ ਕਲੱਬਾਂ ਦੇ ਕੰਮ ਦਾ ਕਰੇਗੀ ਮੁਲਾਂਕਣ

ਤਰਨਤਾਰਨ, 22 ਅਕਤੂਬਰ :
ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵਿਭਾਗ ਨਾਲ ਐਫਲੀਏਟਡ ਸਰਗਰਮ ਯੂਥ ਕਲੱਬ, ਜੋ ਸਹਾਇਤਾ ਲੈਣ ਦੇ ਇੱਛੁਕ ਹਨ, ਉਹ ਆਪਣੀ 2 ਸਾਲਾਂ ਦੀ ਪ੍ਰਗਤੀ ਰਿਪੋਰਟ 16 ਨਵੰਬਰ ਤੱਕ ( ਜਿਲਾ ਯੂਥ ਅਫਸਰ , ਯੂਥ ਹੋਸਟਲ ਬਿਲਡਿੰਗ , ਨੇੜੇ ਪੁਲਿਸ ਲਾਈਨ ਅੰਮ੍ਰਿਤਸਰ ਰੋਡ ਤਰਨਤਾਰਨ , ) ਦੇ ਦਫ਼ਤਰ ਵਿਚ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਇਨ੍ਹਾਂ ਕਲੱਬਾਂ ਦੇ ਕੰਮ ਦਾ ਮੁਲਾਂਕਣ ਕਰਕੇ ਅਗਲੇਰੀ ਕਾਰਵਾਈ ਕਰੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਤਰਨਤਾਰਨ, ਪ੍ਰੀਤ ਕੋਹਲੀ ਨਾਲ ਮੋਬਾਈਲ ਨੰਬਰ 98158-81016 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੁਵਕ ਸੇਵਾਵਾਂ ਕਲੱਬਾਂ ਵੱਲੋਂ ਪਿੰਡ ਅਤੇ ਵਾਰਡ ਪੱਧਰ ‘ਤੇ ਸਮਾਜ ਸੇਵੀ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜਿਸ ਵਿਚ ਪਿੰਡਾਂ ਅਤੇ ਵਾਰਡਾਂ ਵਿਚ ਸਫ਼ਾਈ ਮੁਹਿੰਮ, ਖੂਨਦਾਨ ਕੈਂਪ, ਵੱਖ-ਵੱਖ ਸਰਕਾਰੀ ਜਾਗਰੂਕਤਾ ਮੁਹਿੰਮਾਂ ਅਤੇ ਰਚਨਾਤਮਕ ਕਾਰਜ, ਖੇਡਾਂ ਅਤੇ ਹੋਰ ਵੱਖ-ਵੱਖ ਕੈਂਪਾਂ ਵਿਚ ਉਨ੍ਹਾਂ ਦੀ ਸ਼ਮੂਲੀਅਤ, ਸ਼ਾਮਲ ਹਨ। ਉਨ੍ਹਾਂ ਨੇ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੁਵਕ ਕਲੱਬਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ 2 ਸਾਲਾਂ ਦੀ ਵਿਸਥਾਰਤ ਰਿਪੋਰਟ ਪੇਸ਼ ਕਰਨ ਤਾਂ ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਮਿਲਣ ਵਾਲੀ ਮਦਦ ਜਲਦੀ ਤੋਂ ਜਲਦੀ ਮੁਹੱਈਆ ਕਰਵਾਈ ਜਾ ਸਕੇ।