Close

Punjab government’s special initiative to join the army

Publish Date : 24/10/2024

ਫੌਜ਼ ਵਿੱਚ ਭਰਤੀ ਹੋਣ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

ਭਰਤੀ ਹੋਣ ਲਈ ਪ੍ਰੀ—ਰਿਕਰੂਟਮੈਂਟ ਕੋਰਸ  28 ਅਕਤੂਬਰ ਤੋਂ  ਹੋਵੇਗਾ ਸ਼ੁਰੂ 

ਤਰਨ ਤਾਰਨ 24 ਅਕਤੂਬਰ:
ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ  ਨੇ ਦੱਸਿਆ ਹੈ ਕਿ ਆਰਮੀ,ਨੇਵੀ, ਏਅਰ ਫੋਰਸ, ਬੀ.ਐਸ.ਐਫ,ਆਈ.ਟੀ.ਬੀ.ਪੀ, ਸੀ.ਆਰ.ਪੀ.ਐਫ., ਸੀ.ਆਈ.ਐਸ.ਐਫ ਵਿੱਚ ਭਰਤੀ ਹੋਣ ਲਈ ਪ੍ਰੀ—ਰਿਕਰੂਟਮੈਂਟ ਕੋਰਸ ਮਿਤੀ 28 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਵਿੱਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਉਜਵੱਲ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਵਾਸਤੇ ਸਰੀਰਕ ਯੋਗਤਾ ਅਤੇ ਲਿਖਤੀ ਇਮਤਿਹਾਨ ਦੀ ਤਿਆਰੀ ਕਰਵਾਈ ਜਾਵੇਗੀ। ਇਥੋਂ ਸਿਖਲਾਈ ਪ੍ਰਾਪਤ ਪਿਛਲੇ ਬੈਚ ਦੇ ਸਾਰੇ ਸਿਖਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਆਇਆ ਹੈ। ਚਾਹਵਾਨ ਨੌਜਵਾਨ ਆਪਣੇ ਜ਼ਰੂਰੀ ਕਾਗਜਾਤ ਲੈ ਕੇ ਮੁੱਢਲੀ ਜਾਂਚ ਲਈ ਇਸ ਦਫਤਰ ਵਿਖੇ ਤੁਰੰਤ ਰਿਪੋਰਟ ਕਰਨ।  ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਅੰਮ੍ਰਿਤਸਰ ਰੋਡ ਤਰਨ ਤਾਰਨ (ਨੇੜੇ ਪੁਲਿਸ ਲਾਈਨ ਅਤੇ ਵਿਕਾਸ ਭਵਨ) ਵਿਖੇ ਚਲਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਦਫਤਰ ਨਾਲ ਫੋਨ ਨੰਬਰ 01852—292565, 9356423524, 7009103383 ਅਤੇ 6280284812 ਤੇ ਸੰਪਰਕ ਕਰ ਸਕਦੇ ਹੋ।