Close

Punjab Govt Announces Launch Of Super Luxury Buses To New Delhi Airport – Transport Minister Laljit Singh Bhullar

Publish Date : 13/06/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦਾ ਐਲਾਨ- ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ
ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕੇਗੀ ਬੱਸਾਂ ਦੀ ਬੁਕਿੰਗ
ਤਰਨ ਤਾਰਨ, 10 ਜੂਨ :
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 15 ਜੂਨ ਨੂੰ ਪੰਜਾਬ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਦੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਪੱਟੀ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਟਰਾਂਸਪੋਰਟ ਮਾਫੀਆ ਨੂੰ ਖਤਮ ਕਰਕੇ ਪੰਜਾਬ ਦੀ ਲੋਕ ਪੱਖੀ ਸਰਕਾਰ ਇਹ ਸੁਪਰ ਲਗਜ਼ਰੀ ਬੱਸਾਂ ਚਲਾਏਗੀ, ਜੋ ਪ੍ਰਾਈਵੇਟ ਟਰਾਂਸਪੋਰਟਰਾਂ ਤੋਂ ਅੱਧੇ ਤੋਂ ਵੀ ਘੱਟ ਕਿਰਾਇਆ ਵਸੂਲੇਗੀ ਅਤੇ ਉਨ੍ਹਾਂ ਨਾਲੋਂ ਮੁਸਾਫਰਾਂ ਨੂੰ ਦੁੱਗਣੀਆਂ ਸਹੂਲਤਾਂ ਦੇਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ।ਇਨ੍ਹਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਵੈੱਬਸਾਈਟਾਂ ਤੇ ਉਪਲੱਬਧ ਹੋਵੇਗਾ।
ਉਹਨਾਂ ਕਿਹਾ ਕਿ ਦਹਾਕਿਆਂ ਤੋਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉਤੇ ਬੱਸਾਂ ਚਲਾ ਰਿਹਾ ਸੀ ਅਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲਾਂ ਹੀ ਨਵੀਂ ਆਬਕਾਰੀ ਨੀਤੀ ਰਾਹੀਂ ਸ਼ਰਾਬ ਮਾਫ਼ੀਆ ਉਤੇ ਕਾਬੂ ਪਾਇਆ ਹੈ ਅਤੇ ਹੁਣ ਟਰਾਂਸਪੋਰਟ ਮਾਫ਼ੀਆ ਵੀ ਬੀਤੇ ਦੀ ਗੱਲ ਬਣ ਜਾਵੇਗਾ।