Close

Punjab Govt launches ‘Door-to-Door Monitoring’ app to monitor every house for control of Covid-19.

Publish Date : 15/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਕੋਵਿਡ-19 `ਤੇ ਕੰਟਰੋਲ ਲਈ ਹਰ ਘਰ ਦੀ ਨਜ਼ਰਸਾਨੀ ਲਈ `ਘਰ-ਘਰ ਨਿਗਰਾਨੀ` ਐਪ ਸ਼ੁੂਰੂ- ਡਿਪਟੀ ਕਮਿਸ਼ਨਰ
ਨਿਵੇਕਲੀ ਪਹਿਲ ਤਹਿਤ 30 ਸਾਲ ਤੋਂ ਵੱਧ ਉਮਰ ਦੇ ਹਰ ਸ਼ਹਿਰੀ ਅਤੇ ਪੇਂਡੂ ਦਾ ਕੀਤਾ ਜਾਵੇਗਾ ਸਰਵੇਖਣ
ਤਰਨ ਤਾਰਨ, 13 ਜੂਨ :
ਪੰਜਾਬ ਸਰਕਾਰ ਵੱਲੋਂ “ਮਿਸ਼ਨ ਫਤਿਹ” ਅਧੀਨ ਕੋਵਿਡ-19 ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਨਿਵੇਕਲੀ ਪਹਿਲ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਬਾਈਲ ਆਧਾਰਿਤ ਐਪ “ਘਰ-ਘਰ ਨਿਗਰਾਨੀ” ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੇ ਹਰ ਘਰ `ਤੇ ਉਦੋਂ ਤੱਕ ਨਜ਼ਰਸਾਨੀ ਰੱਖੀ ਜਾਵੇਗੀ ਜਦੋਂ ਤੱਕ ਇਸ ਮਹਾਂਮਾਰੀ ਦਾ ਮੁਕੰਮਲ ਖਾਤਮਾ ਨਹੀਂ ਹੋ ਜਾਂਦਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਇਹ ਉੱਦਮ ਕੋਰੋਨਾ ਵਾਇਰਸ ਦੀ ਜਲਦੀ ਸ਼ਨਾਖਤ ਅਤੇ ਟੈਸਟਿੰਗ ਲਈ ਸਹਾਈ ਸਿੱਧ ਹੋਵੇਗਾ, ਜਿਸ ਨਾਲ ਸਮੂਹਿਕ ਫੈਲਾਅ ਰੋਕਣ ਵਿੱਚ ਮੱਦਦ ਮਿਲੇਗੀ। ਇਸ ਮੁਹਿੰਮ ਵਿੱਚ ਆਸ਼ਾ ਵਰਕਰ ਤੇ ਕਮਿਊਨਿਟੀ ਵਲੰਟੀਅਰ ਸ਼ਾਮਲ ਹੋਣਗੇ।
ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ 30 ਸਾਲ ਤੋਂ ਵੱਧ ਉਮਰ ਦੀ ਪੰਜਾਬ ਦੀ ਸਾਰੀ ਸ਼ਹਿਰੀ ਤੇ ਪੇਂਡੂ ਵਸੋਂ ਦਾ ਸਰਵੇਖਣ ਕੀਤਾ ਜਾਵੇਗਾ। ਇਸ ਵਿੱਚ 30 ਸਾਲ ਤੋਂ ਘੱਟ ਉਮਰ ਦੇ ਭਿਆਨਕ ਸਾਹ ਦੀ ਬਿਮਾਰੀ ਤੋਂ ਪੀੜਤ ਅਤੇ ਵਾਇਰਸ ਵਰਗੀਆਂ ਹੋਰ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਵੀ ਕਵਰ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਇਸ ਤਹਿਤ ਇਕ ਵਾਰ ਗਤੀਵਿਧੀ ਨਹੀਂ ਕੀਤੀ ਜਾਵੇਗੀ ਬਲਕਿ ਇਹ ਨਿਰੰਤਰ ਪ੍ਰਕਿਰਿਆ ਹੋਵੇਗੀ ਜਿਹੜੀ ਕੋਵਿਡ ਦੇ ਮੁਕੰਮਲ ਖਾਤਮੇ ਤੱਕ ਚੱਲੇਗੀ।
ਉਹਨਾਂ ਕਿਹਾ ਕਿ ਸਰਵੇਖਣ ਤਹਿਤ ਹਰੇਕ ਵਿਅਕਤੀ ਦੀ ਪਿਛਲੇ ਇਕ ਹਫਤੇ ਤੋਂ ਪੂਰੀ ਮੈਡੀਕਲ ਸਥਿਤੀ ਅਤੇ ਕੋਰੋਨਾ ਦੇ ਨਾਲ-ਨਾਲ ਹੋਰਨਾਂ ਬਿਮਾਰੀਆਂ ਤੋਂ ਪੀੜਤ ਵਿਅਕਤੀ ਦਾ ਮੁਕੰਮਲ ਡਾਟਾ ਤਿਆਰ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਸ ਨਾਲ ਬਹੁਤ ਹੀ ਮਹੱਤਵਪੂਰਨ ਡਾਟਾਬੇਸ ਤਿਆਰ ਹੋਵੇਗਾ ਜਿਹੜਾ ਕੋਵਿਡ ਨਾਲ ਨਜਿੱਠਣ ਲਈ ਅੱਗੇ ਦੀ ਰਣਨੀਤੀ ਉਲੀਕਣ ਲਈ ਮੱਦਦਗਾਰ ਸਾਬਤ ਹੋਵੇਗਾ ਜੋ ਸਮੂਹਿਕ ਫੈਲਾਅ ਨੂੰ ਰੋਕਣ ਵਿੱਚ ਕੰਮ ਆਵੇਗਾ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਇਹ ਸਰਵੇਖਣ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਐਮ. ਆਈ. ਐਸ. ਆਧਾਰਿਤ ਨਿਗਰਾਨੀ ਲਈ ਸਹਾਇਤਾ ਪ੍ਰਦਾਨ ਕਰ ਕੇ ਨਵੀਂ ਦਿਸ਼ਾ ਪ੍ਰਦਾਨ ਕਰੇਗਾ।
————-