Close

Punjab govt. orders Rations depot not to distribute Ration through P.O.S machines till 31th march.

Publish Date : 22/03/2020
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਨੇ ਡਿੱਪੂਆਂ ਨੂੰ 31 ਮਾਰਚ ਤੱਕ ਰਾਸ਼ਣ ਈ. ਪੀ. ਓ. ਐੱਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ’ਤੇ ਲਗਾਈ ਰੋਕ  
ਤਰਨ ਤਾਰਨ, 22 ਮਾਰਚ :
ਪੰਜਾਬ ਸਰਕਾਰ ਨੇ ਸਾਰੇ ਰਾਸ਼ਨ ਡਿਪੂ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਨੋਵੇਲ ਕੋਰੋਨਾ ਵਾਇਰਸ (ਕੋਵਿਡ -19) ਦੇ ਫੈਲਣ ਦੇ ਪ੍ਰਭਾਵਾਂ ਨੂੰ ਘਟਾਉਣ ਲਈ ਸਾਵਧਾਨੀਆਂ ਤੇ ਉਪਾਵਾਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਕਰਨ ਸਮੇਂ ਈ. ਪੀ. ਓ. ਐੱਸ ਮਸ਼ੀਨ ਦੀ ਵਰਤੋਂ ਨਾ ਕਰਨ ਨੂੰ ਯਕੀਨੀ ਬਣਾਉਣ। 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵਲੋਂ 21 ਮਾਰਚ, 2020 ਨੂੰ “ਮਹਾਂਮਾਰੀ ਰੋਗ ਐਕਟ. 1897” ਤਹਿਤ ਜਾਰੀ ਕੀਤੇ ਗਏ ਆਦੇਸ਼ਾਂ ਮੁਤਾਬਕ 31 ਮਾਰਚ ਤੱਕ ਲਾਭਪਾਤਰੀਆਂ ਨੂੰ ਈ. ਪੀ. ਓ. ਐਸ ਰਾਹੀਂ ਕਣਕ ਦੀ ਵੰਡਣ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਉਨਾਂ ਕਿਹਾ ਕਿ ਹੁਣ ਸਾਰੇ ਡਿਪੂ ਧਾਰਕਾਂ / ਇੰਸਪੈਕਟਰਾਂ ਨੂੰ ਸਾਰੇ ਰਹਿ ਗਏ ਲਾਭਪਾਤਰੀਆਂ ਲਈ ਵੱਖਰਾ ਰਜਿਸਟਰ ਤਿਆਰ ਕਰਨ ਹੋਵੇਗਾ, ਜਿਨਾਂ ਨੂੰ ਹਾਲੇ ਤੱਕ ਕਣਕ ਦੇ ਸਟਾਕਾਂ ਦਾ ਆਪਣਾ ਬਣਦਾ ਕੋਟਾ ਪ੍ਰਾਪਤ ਨਹੀਂ ਹੋਇਆ। ਇਸ ਤੋਂ ਇਲਾਵਾ 31 ਮਾਰਚ ਤੱਕ ਅਜਿਹੇ ਲਾਭਪਾਤਰੀਆਂ ਨੂੰ ਘਰ ਜਾ ਕੇ ਕਣਕ ਮੁਹੱਈਆ ਕਰਵਾਉਣ ਅਤੇ ਕਣਕ ਦੀ ਸੁਚੱਜੀ ਵੰਡ ‘ਤੇ ਪੂਰੀ ਨਜ਼ਰ ਰੱਖਣ ਲਈ ਵੀ ਹੁਕਮ ਦਿੱਤੇ ਗਏ ਹਨ।ਲਾਭਪਾਤਰੀਆਂ ਨੂੰ ਕਣਕ ਦੀ ਵੰਡ ਦੌਰਾਨ ਨਿਗਰਾਨ ਕਮੇਟੀ ਦੇ ਮੈਂਬਰਾਂ ਦੀ ਸਰਗਰਮ ਭਾਗੀਦਾਰੀ ਨੂੰ ਵੀ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ।
——————