Close

Punjab Govt To spend Rs 15 Crore To Develop Harike Wetland As Tourism Hub -Manpreet Singh Badal

Publish Date : 18/08/2020
Manpreet badal

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਹਰੀਕੇ ਪੱਤਣ ਨੂੰ ਸੈਰ-ਸਪਾਟੇ ਦੀ ਹੱਬ ਦੇ ਤੌਰ ‘ਤੇ ਵਿਕਸਤ ਕਰਨ ਲਈ ਖਰਚ ਕੀਤੇ ਜਾਣਗੇ 15 ਕਰੋੜ ਰੁਪਏ-ਮਨਪ੍ਰੀਤ ਸਿੰਘ ਬਾਦਲ
ਕਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਦਿੱਤੀਆਂ ਗਈਆ 4200 ਨੌਕਰੀਆਂ
ਪੱਟੀ ਸ਼ਹਿਰ ਵਿਖੇ ਆਧੁਨਿਕ ਰੀਡਿੰਗ ਲੈਬਰੇਰੀ ਬਣਾਉਣ ਲਈ 35 ਲੱਖ ਰੁਪਏ ਅਤੇ ਇੱਕ ਹੋਰ ਪਾਰਕ ਬਣਾਉਣ ਲਈ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਕੀਤਾ ਐਲਾਨ
ਵਿੱਤ ਮੰਤਰੀ ਨੇ ਪੱਟੀ ਸ਼ਹਿਰ ਵਿਖੇ 4 ਏਕੜ ਵਿੱਚ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਸ਼ਾਨਦਾਰ ਪਾਰਕ ਦਾ ਕੀਤਾ ਉਦਘਾਟਨ
ਤਰਨ ਤਾਰਨ, 17 ਅਗਸਤ :
ਪੰਜਾਬ ਸਰਕਾਰ ਵੱਲੋਂ ਹਰੀਕੇ ਪੱਤਣ ਨੂੰ ਸੈਰ-ਸਪਾਟੇ ਦੀ ਹੱਬ ਦੇ ਤੌਰ ‘ਤੇ ਵਿਕਸਤ ਕਰਨ ਲਈ 15 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੱਟੀ ਸ਼ਹਿਰ ਵਿਖੇ 4 ਏਕੜ ਵਿੱਚ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਸ਼ਾਨਦਾਰ ਪਾਰਕ ਦਾ ਉਦਘਾਟਨ ਕਰਦਿਆਂ ਕੀਤਾ।
ਇਸ ਮੌਕੇ ਮੈਂਬਰ ਪਾਰਲੀਮੈਂਟ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ), ਹਲਕਾ ਵਿਧਾਇਕ ਸ੍ਰੀ ਹਰਮਿੰਦਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਐੱਸ. ਐੱਸ. ਪੀ. ਸ੍ਰੀ ਧਰੂਮਨ ਐੱਚ. ਨਿੰਬਲੇ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਜਗਤਾਰ ਸਿੰਘ ਬੁਰਜ, ਐਕਸੀਅਨ ਪੀ. ਡਬਲਯੂ. ਡੀ. ਸ੍ਰੀ ਜਸਬੀਰ ਸਿੰਘ ਸੋਢੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਇਲਾਕੇ ਹਰੀਕੇ ਪੱਤਣ ਨੂੰ ਸੈਰ-ਸਪਾਟੇ ਦੀ ਹੱਬ ਵਜੋਂ ਵਿਕਸਿਤ ਕਰਨਾ ਇਸ ਵਿੱਤੀ ਸਾਲ ਲਈ ਬੱਜਟ ਦਾ ਹਿੱਸਾ ਹੈ ਅਤੇ ਇਸ ਲਈ 15 ਕਰੋੜ ਰੁਪਏ ਬੱਜਟ ਵਿੱਚ ਰੱਖੇ ਗਏ ਹਨ। ਉਹਨਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਤੋਂ ਬਾਅਦ ਆਉਣ ਵਾਲੇ ਮਹੀਨਿਆਂ ਵਿੱਚ ਇਸ ਸਬੰਧੀ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ।
ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਲਈ ਭਰਤੀ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਉਂਦੇ ਇੱਕ ਸਾਲ ਦੌਰਾਨ 50 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਹੈ।ਉਹਨਾਂ ਕਿਹਾ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਮੱਦੇਨਜ਼ਰ ਸਿਹਤ ਵਿਭਾਗ ਵਿੱਚ 4200 ਨੌਕਰੀਆਂ ਦਿੱਤੀਆਂ ਗਈਆ ਹਨ। ਇਸ ਤੋਂ ਇਲਾਵਾ ਮੈਡੀਕਲ ਐਜੂਕੇਸ਼ਨ ਵਿੱਚ 1500 ਹੋਰ ਪੋਸਟਾਂ ਭਰੀਆਂ ਗਈਆ ਹਨ।
ਮਾਈਨਿੰਗ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਮਾਈਨਿੰਗ ਤੋਂ 300 ਕਰੋੜ ਰੁਪਏ ਤੋਂ ਵੱਧ ਰੈਵੀਨਿਊ ਖਜ਼ਾਨੇ ਵਿੱਚ ਆ ਰਿਹਾ ਹੈ, ਜਦੋਂਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਇਹ ਰੈਵੀਨਿਊ ਸਿਰਫ਼ 20 ਕਰੋੜ ਰੁਪਏ ਸੀ। ਉਹਨਾਂ ਕਿਹਾ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਿਸੇ ਕੀਮਤ ‘ਤੇ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐੱਸ. ਵਾਈ. ਐੱਲ. ਮੁੱਦੇ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਭਾਰਤੀ ਸੰਵਿਧਾਨ ਉੱਤੇ ਉਹਨਾਂ ਨੂੰ ਪੂਰਾ ਵਿਸ਼ਵਾਸ਼ ਹੈ ਅਤੇ ਪੰਜਾਬ ਨਾਲ ਇਸ ਮੁੱਦੇ ‘ਤੇ ਕਿਸੇ ਤਰ੍ਹਾਂ ਦੀ ਬੇ-ਇਨਸਾਫ਼ੀ ਨਹੀਂ ਹੋਵੇਗੀ।
ਇਸ ਮੌਕੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਦੀ ਮੰਗ ‘ਤੇ ਵਿੱਤ ਮੰਤਰੀ ਵੱਲੋਂ ਪੱਟੀ ਸ਼ਹਿਰ ਵਿਖੇ ਆਧੁਨਿਕ ਰੀਡਿੰਗ ਲੈਬਰੇਰੀ ਬਣਾਉਣ ਲਈ 35 ਲੱਖ ਰੁਪਏ ਅਤੇ ਇੱਕ ਹੋਰ ਪਾਰਕ ਬਣਾਉਣ ਲਈ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਅੱਜ ਮਾਨਯੋਗ ਵਿੱਤ ਮੰਤਰੀ ਪੰਜਾਬ ਵੱਲੋਂ ਡਾ. ਸੁਦਰਸ਼ਨ ਤ੍ਰੇਹਨ ਨੂੰ ਸਮਰਪਿਤ 4 ਏਕੜ ਵਿੱਚ ਬਣੇ ਸ਼ਾਨਦਾਰ ਪਾਰਕ ਦਾ ਉਦਘਾਟਨ ਕੀਤਾ ਗਿਆ ਹੈ।ਉਹਨਾਂ ਕਿਹਾ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਪਿੰਡ ਕੈਰੋਂ ਵਿਖੇ 25 ਏਕੜ ਵਿੱਚ ਬਣਾਈ ਜਾ ਰਹੀ ਲਾਅ ਯੂਨੀਵਰਸਿਟੀ ਵਿੱਚ ਜਲਦੀ ਹੀ ਸ਼ੈਸਨ ਸ਼ੁਰੂ ਕੀਤਾ ਜਾਵੇਗਾ।ਉਹਨਾਂ ਕਿਹਾ ਹਲਕੇ ਦੇ 113 ਪਿੰਡਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਵਿਧਾਨ ਸਭਾ ਹਲਕਾ ਪੱਟੀ ਦੇ 35 ਪਿੰਡਾਂ ਵਿੱਚ ਸੀਵਰੇਜ ਪਾਉਣ ਦਾ ਕੰਮ ਜਾਰੀ ਹੈ।ਇਸ ਮੌਕੇ ਉਹਨਾਂ ਵਿੱਤ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਟੀ ਹਲਕੇ ਨੂੰ ਜ਼ਿਲ੍ਹੇ ਵਿੱਚ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕੀਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਅਜੋਕੇ ਸਮੇਂ ਵਿੱਚ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣਾ ਸਭ ਤੋਂ ਜ਼ਰੂਰੀ ਹੈ। ਇਸ ਲਈ ਸਾਨੂੰ ਅਜਿਹੇ ਪਾਰਕ ਵਿਕਸਿਤ ਕਰਨੇ ਚਾਹੀਦੇ ਹਨ, ਜਿੱਥੇ ਲੋਕਾਂ ਨੂੰ ਸੈਰ ਅਤੇ ਕਸਰਤ ਕਰਨ ਲਈ ਸ਼ੁੱਧ ਤੇ ਸਾਫ਼ ਵਾਤਾਵਰਣ ਮਿਲ ਸਕੇ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣਾ ਵਾਤਾਵਰਣ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਅੱਗੇ ਆਉਣਾ ਚਾਹੀਦਾ ਹੈ।