Close

Punjab has become the leading state in providing online education in the country – Mr. Sukhbinder Singh Sarkaria

Publish Date : 01/01/2021
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਆਨਲਾਈਨ ਸਿੱਖਿਆ ਦੇਣ ‘ਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਿਆ- ਸ਼੍ਰੀ ਸੁਖਬਿੰਦਰ ਸਿੰਘ ਸਰਕਾਰੀਆ
ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਵਧਾਉਣ ਵਾਲਾ ਵੀ ਸਰਵੋਤਮ ਰਾਜ ਬਣਿਆ 
ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਪ੍ਰਦਾਨ ਕਰਨ ਦੀ ਮੁਹਿੰਮ ਨੇਪਰੇ ਚੜ੍ਹੀ
ਤਰਨਤਾਰਨ 31 ਦਸੰਬਰ: 
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੁਹਿੰਮ ਅੱਜ ਨੇਪਰੇ ਚੜ੍ਹ ਗਈ ਹੈ। ਇਸ ਮੁਹਿੰਮ ਦੇ ਤੀਸਰੇ ਪੜਾਅ ਤਹਿਤ ਅੱਜ ਜਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਹੋਏ ਫੋਨ ਵੰਡ ਸਮਾਗਮ ‘ਚ 34 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 1638 ਵਿਦਿਆਰਥੀਆਂ ਨੂੰ ਫੋਨ ਵੰਡੇ ਗਏ। ਜਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਇਸ ਤੋਂ ਪਹਿਲਾ ਦੋ ਪੜਾਵਾਂ ‘ਚ 4779 ਫੋਨ ਪ੍ਰਦਾਨ ਕੀਤੇ ਗਏ ਸਨ। ਇਸ ਤਰ੍ਹਾਂ ਤਰਨਤਾਰਨ ਜਿਲ੍ਹੇ ‘ਚ ਕੁੱਲ 6417 ਸਮਾਰਟ ਫੋਨ ਵੰਡੇ ਗਏ ਹਨ।
ਇਸ ਮੌਕੇ ਆਪਣੇ ਸੰਬੋਧਨ ‘ਚ ਮੁੱਖ ਮਹਿਮਾਨ ਮਾਨਯੋਗ ਕੈਬਨਿਟ ਮੰਤਰੀ ਸ਼੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਜਿਲ੍ਹੇ ‘ਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿੱਦਿਆ ਹਾਸਿਲ ਕਰਨ ‘ਚ ਸੌਖ ਪ੍ਰਦਾਨ ਕਰਨ ਦੇ ਮਨਸੂਬੇ ਨਾਲ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਬੱਚਿਆਂ ਹੋਰ ਵਧੀਆ ਨਤੀਜੇ ਦੇਣ ਦੇ ਸਮਰੱਥ ਬਣਨਗੇ। 
ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਦੌਰਾਨ ਆਨਲਾਈਨ ਸਿੱਖਿਆ ਪ੍ਰਦਾਨ ਕਰਨ ‘ਚ ਪੰਜਾਬ, ਦੇਸ਼ ਦੇ ਮਹਿਰੀ ਸੂਬਾ ਬਣ ਗਿਆ ਹੈ ਅਤੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਵਧਣ ਦੇ ਮਾਮਲੇ ‘ਚ ਵੀ ਪੰਜਾਬ ਦੇਸ਼ ਭਰ ‘ਚੋਂ ਅੱਵਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਆਧੁਨਿਕ ਸਹੂਲਤਾਂ ਸਦਕਾ ਪੰਜ ਪੈਰਾਮੀਟਰਜ ਅੰਦਰ 267 ਸਕੂਲ ਸਮਾਰਟ ਬਣ ਚੁੱਕੇ ਹਨ। ਸਕੂਲਾਂ ਨੂੰ ਸਮਾਰਟ ਰੰਗਤ ਦੇਣ ਲਈ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਨੂੰ ਹੁਣ ਤੱਕ 106 ਪ੍ਰੋਜੈਕਟਰ ਪ੍ਰਦਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲਾਂ ‘ਚ ਸਮਾਰਟ ਕਲਾਸ ਰੂਮਜ਼ ਬਣਾਉਣ ਲਈ ਵੱਡੇ ਪੱਧਰ ‘ਤੇ ਸਰਕਾਰ ਵੱਲੋਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। 
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ  ਸਿੰਘ ਨੇ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਦੀ ਬਦਲੀ ਨੁਹਾਰ ਨੂੰ ਦੇਖਦੇ ਹੋਏ ਇਸ ਸ਼ੈਸ਼ਨ ਦੌਰਾਨ ਬੱਚਿਆਂ ਦੀ ਗਿਣਤੀ ‘ਚ ਗਿਆਰਵੀਂ ਅਤੇ ਬਾਰਵੀਂ ਜਮਾਤ ਵਿੱਚ 48% ਅਤੇ ਕੁੱਲ 17% ਫੀਸਦੀ ਵਾਧਾ ਹੋਇਆ ਹੈ। ਜਿਸ ਤੋਂ ਪ੍ਰਤੱਖ ਰੂਪ ‘ਚ ਪਤਾ ਲੱਗਦਾ ਹੈ ਕਿ ਰਾਜ ਦੇ ਸਰਕਾਰੀ ਸਕੂਲ ਹਰ ਪੱਖੋਂ ਸਮੇਂ ਦੇ ਹਾਣ ਦੇ ਹੋ ਚੁੱਕੇ ਹਨ ਅਤੇ ਮਾਪਿਆਂ ਨੂੂੰ ਆਕਰਸ਼ਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਸ ਨੇ ਸਕੂਲ ਸਿੱਖਿਆ ਦੇ ਮਿਆਰੀਕਰਨ ਲਈ ਵੱਡੇ ਪੱਧਰ ‘ਤੇ ਸਮਾਰਟ ਸਕੂਲ ਮੁਹਿੰਮ ਸਮੇਤ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸਫਲਤਾਪੂਰਵਕ ਚਲਾਈਆਂ ਹਨ। ਜਿਸ ਤੋਂ ਪ੍ਰੇਰਿਤ ਹੋ ਕੇ ਹੀ ਕੇਂਦਰ ਸਰਕਾਰ ਨੇ ਵੀ ਨਵੀਂ ਸਿੱਖਿਆ ਨੀਤੀ ‘ਚ ਪ੍ਰੀ-ਪ੍ਰਾਇਮਰੀ ਵਰਗੇ ਪ੍ਰੋਜੈਕਟ ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਹੈ। 
ਦੱਸਣਯੋਗ ਹੈ ਕਿ ਪੰਜਾਬ ‘ਚ ਪ੍ਰੀ-ਪ੍ਰਾਇਮਰੀ ਸਿੱਖਿਆ ਤਿੰਨ ਵਰੇ੍ਹ ਪਹਿਲਾ ਆਰੰਭ ਹੋ ਚੁੱਕੀ ਹੈ ਅਤੇ ਤਿੰਨ ਲੱਖ ਤੋਂ ਵਧੇਰੇ ਵਿਦਿਆਰਥੀ ਇਸ ਦਾ ਲਾਭ ਲੈ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹੁਕਾ ਦੀ ਵਿਦਿਆਰਥਣ ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਕਰੋਨਾ ਸੰਕਟ ਦੌਰਾਨ ਆਨਲਾਈਨ ਪੜ੍ਹਾਈ ਕਰਨ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਆਪਣੇ ਪਿਤਾ ਕੋਲ ਹੀ ਘਰ ‘ਚ ਇਕਲੌਤਾ ਫੋਨ ਹੋਣ ਕਰਕੇ, ਸ਼ਾਮ ਤੱਕ ਉਡੀਕ ਕਰਨੀ ਪੈਂਦੀ ਸੀ। ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਸਮਾਰਟ ਫੋਨ ਪ੍ਰਦਾਨ ਕਰਕੇ, ਵਿਦਿਆਰਥੀਆਂ ਨੂੰ ਸਲਾਨਾ ਇਮਤਿਹਾਨ ਨੇੜੇ ਆਉਣ ‘ਤੇ ਬਿਹਤਰ ਤਰੀਕੇ ਨਾਲ ਪੜ੍ਹਾਈ ਕਰਨ ਦਾ ਰਸਤਾ ਖੋਲ੍ਹ ਦਿੱਤਾ ਹੈ। 
ਸ੍ਰੀ ਸਤਨਾਮ ਸਿੰਘ ਬਾਠ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਨਤਾਰਨ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਇਹ ਉਪਰਾਲਾ ਵਿਦਿਆਰਥੀਆਂ ਦੇ ਭਵਿੱਖ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਮਨ ਐੱਚ. ਨਿੰਬਾਲੇ, ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ, ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਫਸਰ (ਸੈ.) ਹਰਪਾਲ ਸਿੰਘ ਸੰਧਾਵਾਲੀਆ, ਪ੍ਰੇਮ ਸਿੰਘ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਤਰਨਤਾਰਨ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।
————