Close

Punjab Health System Corporation Chairman visits TARN TARAN to conduct ground level review of Corona Vaccination

Publish Date : 17/03/2021
P2
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵੱਲੋਂ ਕਰੋਨਾ ਟੀਕਾਕਾਰਨ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਣ ਲਈ ਤਰਨ ਤਾਰਨ ਦਾ ਦੌਰਾ
ਲੋਕਾਂ ਨੂੰ ਵੱਖ-ਵੱਖ ਪ੍ਰਚਾਰ ਮਾਧਿਅਮ ਰਾਹੀਂ ਕੋਰੋਨਾ ਬਚਾਓ ਟੀਕਾਕਰਨ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਨਿਰਦੇਸ਼
ਤਰਨ ਤਾਰਨ, 16 ਮਾਰਚ :
ਪੰਜਾਬ ਦੇ ਨਿਵਾਸੀਆਂ ਨੂੰ ਕਰੋਨਾ ਮਹਾਮਾਰੀ ਦੌਰਾਨ ਸੰਪੂਰਨ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲੈਣ ਲਈ ਪੰਜਾਬ ਭਰ ਵਿੱਚ ਅਰੰਭ ਕੀਤੀ ਗਈ ਮੁਹਿੰਮ ਹੇਠ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ, ਸ: ਅਮਰਦੀਪ ਸਿੰਘ ਚੀਮਾ ਨੇ ਅੱਜ ਜਿਲ੍ਹਾ ਤਰਨ ਤਾਰਨ ਵਿੱਚ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲਿਆ।
ਸਿਵਲ ਸਰਜਨ, ਤਰਨ ਤਾਰਨ ਡਾ: ਰੋਹਿਤ ਮਹਿਤਾ ਵੱਲੋਂ ਸ੍ਰੀ ਚੀਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਤਰਨ ਤਾਰਨ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ, ਜੋ ਕਮਿਊਨਿਟੀ ਹੈਲਥ ਸੈਂਟਰਜ਼ ਤੇ ਪ੍ਰਾਇਮਰੀ ਹੈਲਥ ਸੈਂਟਰ ਦੇ ਇੰਚਾਰਜ ਹਨ ‘ਤੇ ਜਿਲ੍ਹਾ ਪੱਧਰ ਦੇ ਪ੍ਰੋਗਰਾਮ ਅਫ਼ਸਰਾਂ ਨਾਲ ਸਿਵਲ ਸਰਜਨ ਦਫ਼ਤਰ ਵਿੱਚ ਸੱਦੀ ਇੱਕ ਹੰਗਾਮੀ ਮੀਟਿੰਗ ਵਿੱਚ ਟੀਕਾਕਰਨ ਮੁਹਿੰਮ ਨੂੰ ਸੰਗਠਿਤ ਮੁਹਿੰਮ ਰਾਹੀਂ ਨੇਪਰੇ ਚੜ੍ਹਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਸ੍ਰੀ ਚੀਮਾ ਨੂੰ ਕੋਵਿਡ-19 ਦੇ ਸਬੰਧ ਵਿੱਚ ਹੈੱਡ-ਕੁਆਟਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਬਾਰੇ ਜਾਣਕਾਰੀ ਦਿੱਤੀ ਤੇ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਆਪਣੇ ਅਧਿਕਾਰ ਖੇਤਰ ਨਾਲ ਸਬੰਧਤ ਕਾਰਵਾਈ ਨਾਲ ਜਾਣੂ ਕਰਵਾਇਆ।ਉਹਨਾਂ ਦੱਸਿਆ ਕਿ ਹੁਣ ਤੱਕ ਜਿ਼ਲ੍ਹੇ ਵਿਚ 12679 ਵਿਅਕਤੀਆਂ ਨੂੰ ਲੱਗੀ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ।
ਅਤੇ ਪ੍ਰਾਈਮਰੀ ਹੈਲਥ ਸੈਂਟਰ ਪੱਧਰ ‘ਤੇ ਵੀ ਟੀਕਾਕਰਨ ਨੂੰ ਮਨਜੂਰੀ ਦਿੱਤੀ ਗਈ ਹੈ।
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਅਮਰਦੀਪ ਸਿੰਘ ਚੀਮਾ ਨੇ ਵਿਭਾਗੀ ਅਮਲੇ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਵੱਖ-ਵੱਖ ਪ੍ਰਚਾਰ ਮਾਧਿਅਮ ਰਾਹੀਂ ਕੋਰੋਨਾ ਬਚਾਓ ਟੀਕਾਕਰਨ ਨੂੰ ਉਤਸ਼ਾਹਿਤ ਕਰਨ ਲਈ ਅਤੇ ਇਸ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਪ੍ਰਾਇਮਰੀ ਹੈਲਥ ਸੈਂਟਰ ਦੇ ਪੱਧਰ ਤੇ ਇਸ ਟੀਕਾਕਰਨ ਨੂੰ ਸੂਨਿਸ਼ਚਿਤ ਕਰਨ ਲਈ ਹਰ ਸੰਭਵ ਉਪਰਾਲਾ ਵਰਤਣ ਲਈ ਨਿਰਦੇਸ਼ ਕੀਤਾ। ਇਸ ਮੌਕੇ `ਤੇ ਜਿ਼ਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਦੇਸ ਰਾਜ, ਜਿ਼ਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਭਾਰਤੀ ਧਵਨ, ਸੀਨੀਅਰ ਮੈਡੀਕਲ ਅਫ਼ਸਰ ਤਰਨ ਤਾਰਨ ਡਾ. ਸਵਰਨਜੀਤ ਧਵਨ, ਡਾ. ਕਮਲ ਜੋਤੀ, ਡਾ. ਸੁਖਬੀਰ, ਡਾ. ਕੰਵਲਜੀਤ ਸਿੰਘ, ਸੁਖਦੇਵ ਸਿੰਘ ਪੱਖੋਕੇ ਅਤੇ ਬਲਾਕਾਂ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ।