Punjab Skill Development Mission will organize a special camp for free business correspondence course on January 25-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਮੁਫ਼ਤ ਬਿਜਨੈੱਸ ਕੋਰਸਪੋਂਡੈਂਸ ਕੋਰਸ ਲਈ 25 ਜਨਵਰੀ ਨੂੰ ਲਗਾਇਆ ਜਾਵੇਗਾ ਵਿਸ਼ੇਸ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 20 ਜਨਵਰੀ :
ਪੰਜਾਬ ਵਿੱਚ ਬੇਰੁਜਗਾਰੀ ਨੂੰ ਘਟਾਉਣ ਲਈ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਦੇ ਨੌਜਵਾਨਾਂ ਨੂੰ ਮੁਫਤ ਵਿੱਚ ਕਿੱਤਾ ਮੁੱਖੀ ਕੋਰਸ ਕਰਵਾਏ ਜਾਂਦੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਬਰਾਡਕਾਸਟ ਇੰਜੀਨੀਰਿੰਗ ਕੰਨਸਲਟੈਂਟ ਇੰਡੀਆ ਲਿਮਿਟਿਡ ਦੁਆਰਾ ਨੌਜਵਾਨਾਂ ਨੂੰ ਬਿਜਨੈੱਸ ਕੋਰਸਪੋਂਡੈਂਸ ਕੋਰਸ ਲਈ ਚਾਰ ਮਹੀਨਿਆਂ ਦੀ ਟਰੇਨਿੰਗ (ਯੋਗਤਾ 12ਵੀਂ ਪਾਸ) ਮੁਫ਼ਤ ਕਰਵਾਈ ਜਾਵੇਗੀ। ਇਸ ਪ੍ਰੋਗਰਾਮ ਅਧੀਨ 18-35 ਸਾਲ ਦੇ ਘੱਟੋ-ਘੱਟ 12ਵੀਂ ਪਾਸ ਨੌਜਵਾਨ ਟਰੇਨਿੰਗ ਪ੍ਰਾਪਤ ਕਰ ਸਕਦੇ ਹਨ।ਉਹਨਾਂ ਦੱਸਿਆ ਕਿ ਇਹ ਟਰੇਨਿੰਗ ਸਿਰਫ਼ ਸ਼ਹਿਰੀ ਖੇਤਰ ਵਿੱਚ ਰਹਿਣ ਵਾਲੇ ਨੌਜਵਾਨ ਹੀ ਪਾ੍ਰਪਤ ਕਰ ਸਕਦੇ ਹਨ।
ਉਹਨਾਂ ਦੱਸਿਆ ਕਿ ਇਸ ਦੌਰਾਨ ਕੋਰਸ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਪ੍ਰਾਈਵੇਟ ਨੌਕਰੀ ‘ਤੇ ਲਗਵਾਇਆ ਜਾਵੇਗਾ। ਟਰੇਨਿੰਗ ਦੌਰਾਨ ਉਮੀਦਵਾਰਾਂ ਨੂੰ ਮੁਫਤ ਟਰੇਨਿੰਗ ਦੇਣ ਦੇ ਨਾਲ-ਨਾਲ ਵਰਦੀ, ਕਿਤਾਬਾ ਵੀ ਦਿੱਤੀਆਂ ਜਾਣਗੀਆਂ। ਇਸ ਕੋਰਸ ਦੀ ਰਜਿਸਟ੍ਰੇਸ਼ਨ ਕਪੂਰ ਆਈ. ਟੀ. ਆਈ. ਤਰਨ ਤਾਰਨ, ਨੇੜੇ ਬੱਸ ਸਟੈਂਡ ਮਿਤੀ 25 ਜਨਵਰੀ, 2023 ਨੂੰ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਹੋਣੀ ਹੈ। ਇਸ ਲਈ 25 ਜਨਵਰੀ, 2023 ਨੂੰ ਉਕਤ ਪਤੇ ‘ਤੇ ਰਜਿਸਟ੍ਰੇਸ਼ਨ ਕਰਵਾਕੇ ਜਲਦ ਤੋਂ ਜਲਦ ਲਾਭ ਉਠਾਇਆ ਜਾਵੇ।
ਉਹਨਾਂ ਕਿਹਾ ਕਿ ਇਹਨਾਂ ਕੋਰਸਾਂ ਵਿੱਚ ਦਾਖਲਾ ਲੈਣ ਲਈ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਜਿਲ੍ਹਾ ਅਧਿਕਾਰੀ ਪੀ.ਐਸ.ਡੀ.ਐਮ. ਮਨਜਿੰਦਰ ਸਿੰਘ (7717302484), ਰਵਿੰਦਰਾ ਸਿੰਘ (8630739835) ਜਤਿੰਦਰ ਸਿੰਘ (8437970900) ਨਾਲ ਇਹਨਾਂ ਨੰਬਰਾਂ ‘ਤੇ ਸੰਪਰਕ ਕੀਤਾ ਜਾਵੇ।