Punjab State Scheduled Castes Commission Member Advocate Parmila Phalianwala heard the problems and complaints of the Scheduled Castes community.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਐਡਵੋਕੇਟ ਪਰਮਿਲਾ ਫਲੀਆਂਵਾਲਾ ਨੇ ਸੁਣੀਆਂ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ
ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੰੁ ਦਿੱਤੇ ਆਦੇਸ਼
ਤਰਨ ਤਾਰਨ, 02 ਅਗਸਤ :
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਐਡਵੋਕੇਟ ਪਰਮਿਲਾ ਫਲੀਆਂਵਾਲਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਆਪਣੇ ਵਿਸ਼ੇਸ ਦੌਰੇ ਦੌਰਾਨ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਨੂੰ ਸੁਣਿਆ ਗਿਆ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੰੁ ਆਦੇਸ਼ ਦਿੱਤੇ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਜੀਤ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ, ਤਰਨ ਤਾਰਨ ਸ੍ਰੀ ਪੱਲਵ ਸ਼੍ਰੇਸ਼ਠਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ, ਤਹਿਸੀਲ ਭਲਾਈ ਅਫ਼ਸਰ ਸ੍ਰ. ਹਰਦੇਵ ਸਿੰਘ ਤੋਂ ਇਲਾਵਾ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਉਹਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਅਨੁਸੂਚਿਤ ਜਾਤੀਆਂ ਵਿਰੁੱਧ ਕਿਸੇ ਕਿਸਮ ਦੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਉਹਨਾਂ ਅਪੀਲ ਕਰਦਿਆਂ ਕਿਹਾ ਕਿ ਐੱਸ. ਸੀ. ਸਮਾਜ ਤੇ ਜਨਰਲ ਵਰਗ ਵਿੱਚ ਕਿਸੇ ਤਰ੍ਹਾਂ ਦਾ ਕੋਈ ਭੇਦ-ਭਾਵ ਨਾ ਕੀਤਾ ਜਾਵੇ ਅਤੇ ਸਮਾਜ ਵਿੱਚ ਰਹਿੰਦਿਆਂ ਸਾਰਿਆਂ ਨਾ ਇਕੋ ਜਿਹਾ ਵਿਵਹਾਰ ਕੀਤਾ ਜਾਵੇ।ਉਹਨਾਂ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਘਰੇਲੂ ਹਿੰਸਾ ਤੇ ਕੰਮ-ਕਾਜੀ ਔਰਤਾਂ ਨਾਲ ਦੁਰਵਿਵਹਾਰ ਦੇ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।