Rapid Antigen Tests are being conducted in 3 government hospitals of the district for testing of COVID-19 – Deputy Commissioner
Publish Date : 28/08/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ 3 ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਦੀ ਜਾਂਚ ਲਈ ਕੀਤੇ ਜਾ ਰਹੇ ਹਨ ਰੈਪਿਡ ਐਂਟੀਜਨ ਟੈਸਟ-ਡਿਪਟੀ ਕਮਿਸ਼ਨਰ
ਰੈਪਿਡ ਐਂਟੀਜਨ ਟੈਸਟ ਦੌਰਾਨ ਅੱਜ 7 ਵਿਅਕਤੀ ਪਾਏ ਗਏ ਕੋਵਿਡ-19 ਪਾਜ਼ੇਟਿਵ
ਕਰੋਨਾ ਵਾਇਰਸ ਤੋਂ ਪੀੜ੍ਹਤ 512 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਗਏ
ਅੱਜ ਇੱਕ ਹੋਰ ਵਿਅਕਤੀ ਨੂੰ ਕਰੋਨਾ ਮੁਕਤ ਹੋਣ ‘ਤੇ ਭੇਜਿਆ ਗਿਆ ਘਰ
ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 26265 ਸੈਂਪਲਾਂ ਵਿੱਚੋਂ 23984 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ
ਜ਼ਿਲ੍ਹੇ ਵਿੱਚ ਇਸ ਸਮੇਂ ਕੋਵਿਡ-19 ਦੇ 195 ਐਕਟਿਵ ਕੇਸ
ਤਰਨ ਤਾਰਨ, 27 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਿਤ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜ੍ਹਤ 512 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਉਹਨਾਂ ਦੱਸਿਆ ਕਿ ਅੱਜ ਇੱਕ ਹੋਰ ਵਿਅਕਤੀ ਨੂੰ ਕਰੋਨਾ ਮੁਕਤ ਹੋਣ ‘ਤੇ ਘਰ ਨੂੰ ਭੇਜਿਆ ਗਿਆ ਹੈ।
ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ 26265 ਸੈਂਪਲਾਂ ਵਿੱਚੋਂ 23984 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ, ਜਦਕਿ 735 ਮਰੀਜ਼ ਕੋਰੋਨਾ ਵਾਇਰਸ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਹਨ, ਜਿੰਨ੍ਹਾਂ ਵਿੱਚੋਂ 512 ਮਰੀਜ਼ ਕਰੋਨਾ ਵਾਇਰਸ ‘ਤੇ ਫਹਿਤ ਪਾ ਚੁੱਕੇ ਹਨ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 `ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਰੈਪਿਡ ਐਂਟੀਜਨ ਟੈਸਟ ਦੌਰਾਨ ਅੱਜ 7 ਵਿਅਕਤੀ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ।ਉਹਨਾਂ ਦੱਸਿਆ ਕਿ 1646 ਨਮੂੁਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ 3 ਸਰਕਾਰੀ ਹਸਪਤਾਲਾਂ ਵਿੱਚ ਸਿਵਲ ਹਸਪਤਾਲ ਤਰਨ ਤਾਰਨ, ਸਬ-ਡਵੀਜ਼ਨ ਹਸਪਤਾਲ ਖਡੂਰ ਸਾਹਿਬ ਅਤੇ ਸਬ-ਡਵੀਜ਼ਨ ਹਸਪਤਾਲ ਪੱਟੀ ਵਿਖੇ ਕੋਵਿਡ-19 ਦੀ ਜਾਂਚ ਲਈ ਰੈਪਿਡ ਐਂਟੀਜਨ ਟੈਸਟ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ 195 ਐਕਟਿਵ ਕੇਸ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪਰਹੇਜ਼ ਹੀ ਇਸ ਦਾ ਇਲਾਜ ਹੈ
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ, ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ `ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ “ਮਿਸ਼ਨ ਫਤਿਹ” ਨੂੰ ਸਫਲ ਬਣਾਇਆ ਜਾ ਸਕੇ ।
————