Receipts of fees paid in service centers are sent to applicants on mobile phones S.M.S. The decision to send through is proving beneficial-Deputy Commissioner
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਸੇਵਾ ਕੇਂਦਰਾਂ ਵਿੱਚ ਅਦਾ ਕੀਤੀ ਜਾਂਦੀ ਫੀਸ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਮੋਬਾਈਲ ਫੋਨ ‘ਤੇ ਐੱਸ. ਐੱਮ. ਐੱਸ. ਰਾਹੀਂ ਭੇਜਣ ਦਾ ਫ਼ੈਸਲਾ ਸਾਬਿਤ ਹੋ ਰਿਹਾ ਹੈ ਲਾਹੇਵੰਦ-ਡਿਪਟੀ ਕਮਿਸ਼ਨਰ
ਸ਼ਨੀਵਾਰ ਅਤੇ ਐਤਵਾਰ ਨੂੰ ਵੀ 50 ਫੀਸਦੀ ਸਟਾਫ ਨਾਲ ਖੁੱਲੇ ਰਹਿੰਦੇ ਹਨ ਸੇਵਾ ਕੇਂਦਰ
ਤਰਨ ਤਾਰਨ, 19 ਜੂਨ :
ਪਿਛਲੇ ਦਿਨੀ ਵਾਤਾਵਰਣ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ. ਜੀ. ਆਰ.) ਵੱਲੋਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀ ਜਾਂਦੀ ਫੀਸ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨ ‘ਤੇ ਐੱਸ. ਐੱਮ. ਐੱਸ. ਰਾਹੀਂ ਭੇਜਣ ਦਾ ਫ਼ੈਸਲਾ ਕੀਤਾ ਗਿਆ ਸੀ ਜੋ ਕਿ ਕਾਫੀ ਲਾਹੇਵੰਦ ਸਾਬਿਤ ਹੋ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਕਾਗਜ਼ੀ ਰਸੀਦ ਪ੍ਰਣਾਲੀ ਦੇ ਖ਼ਾਤਮੇ ਨਾਲ ਸੇਵਾ ਕੇਂਦਰਾਂ ਵਿੱਚ ਕਾਰਬਨ ਦੀ ਵਰਤੋਂ ਘਟੀ ਹੈ, ਜੋ ਕਿ ਇੱਕ ਚੰਗੇ ਤੇ ਸਾਫ਼ ਸੁਥਰੇ ਭਵਿੱਖ ਦੀ ਦਿਸ਼ਾ ਵੱਲ ਅਹਿਮ ਕਦਮ ਸਾਬਿਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਨੂੰ ਹੁਣ ਕਾਗਜ਼ੀ ਰਸੀਦਾਂ ਦੇ ਗੁਆਚਣ ਦੀ ਚਿੰਤਾ ਨਹੀਂ ਹੈ, ਕਿਉਂਕਿ ਹੁਣ ਉਹ ਐੱਸ. ਐੱਮ. ਐੱਸ. ਰਾਹੀਂ ਆਸਾਨੀ ਨਾਲ ਆਪਣੀਆਂ ਭੁਗਤਾਨ ਰਸੀਦਾਂ ਪ੍ਰਾਪਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਡਿਜ਼ੀਟਲ ਰਸੀਦਾਂ ਉਤੇ ਆਮ ਕਾਗਜ਼ੀ ਰਸੀਦਾਂ ਵਾਲੀ ਸਾਰੀ ਜਾਣਕਾਰੀ ਉਪਲੱਬਧ ਹੈ, ਪਰ ਜੇਕਰ ਕੋਈ ਬਿਨੈਕਾਰ ਕਾਗਜ਼ੀ ਰਸੀਦ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਬਿਨ੍ਹਾਂ ਕਿਸੇ ਵਾਧੂ ਖਰਚ ਦੇ ਦਸਤਖ਼ਤ ਅਤੇ ਮੋਹਰ ਲੱਗੀ ਹੋਈ ਰਸੀਦ ਦਿੱਤੀ ਜਾ ਰਹੀ ਹੈ। ਪਰ ਉਨ੍ਹਾਂ ਨਾਗਰਿਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਗਜ਼ੀ ਰਸੀਦਾਂ ਦੀ ਮੰਗ ਨਾ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਵਾਤਾਵਰਣ ਪੱਖੀ ਪਹਿਲਕਦਮੀ ਦਾ ਹਿੱਸਾ ਬਣਨ।
ਉਨ੍ਹਾਂ ਕਿਹਾ ਕਿ ਅਜੋਕੇ ਡਿਜ਼ੀਟਲ ਯੁੱਗ ਵਿੱਚ ਡਿਜ਼ੀਟਲ ਰਸੀਦ ਪਹਿਲਾਂ ਹੀ ਇੱਕ ਸਫ਼ਲ ਬਦਲ ਸਾਬਤ ਹੋ ਚੁੱਕੀ ਹੈ, ਕਿਉਂਕਿ ਇਨ੍ਹਾਂ ਨੂੰ ਸਟੋਰ ਕਰਨਾ ਅਤੇ ਲੋੜ ਪੈਣ ‘ਤੇ ਇਨ੍ਹਾਂ ਤੱਕ ਪਹੁੰਚ ਕਰਨਾ ਬਹੁਤ ਆਸਾਨ ਹੈ। ਉਨ੍ਹਾਂ ਕਿਹਾ ਕਿ ਪੇਪਰ-ਰਹਿਤ ਫੀਸ ਰਸੀਦ ਪ੍ਰਣਾਲੀ ਸੇਵਾ ਪ੍ਰਦਾਨ ਕਰਨ ਵਾਲਿਆਂ ਅਤੇ ਉਪਭੋਗਤਾਵਾਂ ਦੋਵਾਂ ਦੇ ਸਮੇਂ ਦੀ ਵੀ ਬੱਚਤ ਕਰ ਰਹੀ ਹੈ, ਕਿਉਂਕਿ ਇਸ ਨਾਲ ਸੇਵਾ ਕੇਂਦਰਾਂ ਵਿਖੇ ਕਾਊਂਟਰਾਂ ‘ਤੇ ਰਸੀਦ ਪ੍ਰਿੰਟ ਕਰਨ ਦੇ ਸਮੇਂ ਦੀ ਵੀ ਬੱਚਤ ਹੁੰਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰ ਸ਼ਨੀਵਾਰ ਅਤੇ ਐਤਵਾਰ ਨੂੰ 50 ਫੀਸਦੀ ਸਟਾਫ ਨਾਲ ਖੁੱਲੇ ਰਹਿੰਦੇ ਹਨ ਅਤੇ ਇਸ ਤਰਾਂ ਦਫ਼ਤਰੀ ਕੰਮਕਾਜ ਵਾਲੇ ਲੋਕ ਸੇਵਾ ਕੇਂਦਰ ਨਾਲ ਸੰਬੰਧਤ ਕੰਮਾਂ ਲਈ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਇੰਨ੍ਹਾਂ ਸੇਵਾ ਕੇਂਦਰਾਂ ਤੇ ਆ ਕੇ ਸਰਕਾਰੀ ਸੇਵਾਵਾਂ ਲੈ ਸਕਦੇ ਹਨ।