Close

Recitation of Sri Sukhmani Sahib Ji

Publish Date : 06/05/2021

ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ
ਤਰਨ ਤਾਰਨ 6 ਮਈ:– ਪੰਜਾਬ ਸਰਕਾਰ / ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਦੀਆਂ ਹਦਾਇਤਾਂ ਦੇ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ , ਚੂੰਘ ( ਤਰਨ ਤਾਰਨ ) ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ । ਕੋਵਿਡ -19 ਦੇ ਚਲਦਿਆਂ ਪੰਜਾਬ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਕਾਲਜ ਦੇ ਵਿਦਿਆਰਥੀਆਂ ਨੇ ਆਨਲਾਈਨ ਜੁੜ ਕੇ ਆਪਣੀ ਹਾਜਰੀ ਲਗਵਾਈ । ਇਸ ਸਾਰੇ ਕਾਰਜ ਨੂੰ ਸਿਰੇ ਚਾੜਨ ਦੀ ਜਿੰਮੇਵਾਰੀ ਰਾਜਨੀਤੀ ਸਾਸਤਰ ਵਿਭਾਗ ਦੁਆਰਾ ਨਿਭਾਈ ਗਈ ਅਤੇ ਕਾਲਜ ਦੇ ਪਿ੍ਰੰਸੀਪਲ ਸ੍ਰੀਮਤੀ ਕਿੰਦਰਜੀਤ ਕੌਰ ਅਤੇ ਸਮੂਹ ਸਟਾਫ ਨੇ ਵੀ ਇਸ ਕਾਰਜ ਨੂੰ ਕਰਵਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ । ਇਸ ਮੌਕੇ ਪਿ੍ਰੰਸੀਪਲ ਜੀ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿਖਿਆਵਾਂ ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ ।