Close

Record arrival of wheat during this season in mandis of district Tarn Taran – Deputy Commissioner

Publish Date : 10/05/2021
DC Sir

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਹੋਈ ਰਿਕਾਰਡ ਆਮਦ-ਡਿਪਟੀ ਕਮਿਸ਼ਨਰ
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,87,980 ਮੀਟਿਰਿਕ ਟਨ ਕਣਕ ਦੀ ਕੀਤੀ ਗਈ ਖਰੀਦ
ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 980 ਕਰੋੜ 72 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ, 07 ਮਈ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਰਿਕਾਰਡ ਆਮਦ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ 06 ਮਈ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਇਸ ਸੀਜ਼ਨ ਦੌਰਾਨ 6,87,987 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,87,980 ਮੀਟਿਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,98,280 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,40,575 ਮੀਟ੍ਰਿਕ ਟਨ, ਪਨਸਪ ਵੱਲੋਂ 1,30,857 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,02,833 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,15,435 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 980 ਕਰੋੜ 72 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਵਿਚੋਂ 2,78,127 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏ।