Close

Record Procurement of 10,08,993 Metric tons Paddy procured by various agencies in mandis of district Tarn Taran

Publish Date : 10/11/2021
DC

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 10,08,993 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ
ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 1577 ਕਰੋੜ ਰੁਪਏ ਦੀ ਅਦਾਇਗੀ
ਤਰਨ ਤਾਰਨ, 06 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 05 ਨਵੰਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਰਿਕਾਰਡ 10,08,993  ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜੋ ਕਿ  ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 05 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 4,14,716 ਮੀਟਰਿਕ ਟਨ, ਮਾਰਕਫੈੱਡ ਵੱਲੋਂ 2,25,608 ਮੀਟਰਿਕ ਟਨ, ਪਨਸਪ ਵੱਲੋਂ 2,00,253 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 1,35,077 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 19,978 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 1577 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਵਿੱਚੋਂ 05 ਨਵੰਬਰ ਤੱਕ 9,05,730 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।