Record Procurement of 922328 Metric Tons of Paddy in Tarn Taran Mandis – Deputy Commissioner
Publish Date : 26/10/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 922328 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ
ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ 807305 ਮੀਟਰਿਕ ਟਨ ਝੋਨੇ ਦੀ ਚੁਕਾਈ
ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 1221.33 ਕਰੋੜ ਰੁਪਏ ਦੀ ਅਦਾਇਗੀ
ਤਰਨ ਤਾਰਨ, 25 ਅਕਤੂਬਰ:
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ 24 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 922328.72 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਆਮਦ ਹੋਈ ਹੈ ਅਤੇ ਵੱਖ-ਵੱਖ ਏਜੰਸੀਆਂ ਵੱਲੋਂ 922328.72 ਮੀਟ੍ਰਿਕ ਟਨ ਝੋਨੇ ਦੀ ਹੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 24 ਅਕਤੂਬਰ ਤੱਕ ਪਨਗਰੇਨ ਵੱਲੋਂ 356793 ਮੀਟਰਿਕ ਟਨ, ਮਾਰਕਫੈੱਡ ਵੱਲੋਂ 228945 ਮੀਟਰਿਕ ਟਨ, ਪਨਸਪ ਵੱਲੋਂ 198492 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 107980 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 28277 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 1842 ਮੀਟਰਿਕ ਟਨ ਝੋਨਾ ਖਰੀਦਿਆਂ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1221.33 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 807305 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
————