Close

Record Procurement of 9,24,636 MT Paddy by Various Agencies in Mandis of District Tarn Taran

Publish Date : 01/11/2021
DC

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 9,24,636 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ
ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 13331 ਕਰੋੜ ਰੁਪਏ ਦੀ ਅਦਾਇਗੀ
ਤਰਨ ਤਾਰਨ, 31 ਅਕਤੂਬਰ:
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 30 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਰਿਕਾਰਡ 9,29,975 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 9,24,636 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 30 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 3,81,795 ਮੀਟਰਿਕ ਟਨ, ਮਾਰਕਫੈੱਡ ਵੱਲੋਂ 2,09,111 ਮੀਟਰਿਕ ਟਨ, ਪਨਸਪ ਵੱਲੋਂ 1,83,520 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 1,22,993 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 18,808 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 1331 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਵਿੱਚੋਂ 30 ਅਕਤੂਬਰ ਤੱਕ 7,50,011 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।