Record purchase of 7,09,288 metric tonnes of wheat in District Tarn Taran-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ 7,09,288 ਮੀਟ੍ਰਿਕ ਟਨ ਕਣਕ ਦੀ ਹੋਈ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ
ਖਰੀਦੀ ਫਸਲ ਦੀ ਕਿਸਾਨਾਂ ਨੂੰ ਕੀਤੀ ਗਈ 1325 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ
ਤਰਨ ਤਾਰਨ, 07 ਮਈ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਇਸ ਸਾਲ ਹੁਣ ਤੱਕ 7,09,682 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਆਮਦ ਹੋਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 6,18,376 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ, ਜਦਕਿ ਇਸ ਵਾਰ ਅੱਜ ਤੱਕ 7,09,288 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਖਰੀਦ ਹੋ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਸ ਸੀਜ਼ਨ ਦੌਰਾਨ ਕਣਕ ਦੀ ਖਰੀਦ ਵਿਚ 14.70 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਮੰਡੀਆਂ ਵਿੱਚੋਂ ਚੁਕਾਈ ਕਰਨ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਹੁਣ ਤੱਕ 2,90,893 ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਖਰੀਦੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦੀ ਫਸਲ ਦੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਅਦਾਇਗੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਅੱਜ ਤੱਕ 1325 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 2,36,723 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,79,886 ਮੀਟ੍ਰਿਕ ਟਨ, ਪਨਸਪ ਵੱਲੋਂ 1,61,009 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,07,686 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 14,208 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 9797 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।