Record purchase of 7,16,176 metric tons of wheat in District Tarn Taran-Deputy Commissioner
Publish Date : 09/05/2023
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ 7,16,176 ਮੀਟ੍ਰਿਕ ਟਨ ਕਣਕ ਦੀ ਹੋਈ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ
ਖਰੀਦੀ ਫਸਲ ਦੀ ਕਿਸਾਨਾਂ ਨੂੰ ਕੀਤੀ ਗਈ 1362 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ
ਮੰਡੀਆਂ ਵਿੱਚੋਂ 44 ਫੀਸਦੀ ਤੋਂ ਵੱਧ ਕਣਕ ਦੀ ਕੀਤੀ ਗਈ ਚੁਕਾਈ
ਤਰਨ ਤਾਰਨ, 08 ਮਈ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਹੁਣ ਤੱਕ 7,16,176 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਖਰੀਦ ਹੋਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 6,18,376 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸ ਸਾਲ ਪਿਛਲੇ ਸਾਲ ਨਾਲੋਂ ਕਣਕ ਦੀ ਖਰੀਦ ਵਿਚ 15.82 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ 44 ਫੀਸਦੀ ਤੋਂ ਵੱਧ ਕਣਕ ਦੀ ਮੰਡੀਆਂ ਵਿੱਚੋਂ ਚੁਕਾਈ ਹੋ ਗਈ ਹੈ ਅਤੇ ਹੁਣ ਤੱਕ 3,12,834 ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦੀ ਫਸਲ ਦੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਅਦਾਇਗੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਅੱਜ ਤੱਕ 1362 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 2,38,005 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,80,563 ਮੀਟ੍ਰਿਕ ਟਨ, ਪਨਸਪ ਵੱਲੋਂ 1,65,379 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,08,198 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 14,208 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 9882 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।