Registration for free courses and employment starts at 16 jan
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ
ਫਰੀ ਕੋਰਸ ਅਤੇ ਰੋਜ਼ਗਾਰ ਲੈਣ ਲਈ ਰਜਿਸਟਰੇਸ਼ਨ 16 ਤੋਂ ਸ਼ੁਰੂ
ਤਰਨ ਤਾਰਨ 10 ਜਨਵਰੀ
ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ / ਫ੍ਰੀ ਸਕਿੱਲ ਕੋਰਸ ਮੁਹੱਇਆ ਕਰਵਾਉਣ ਲਈ 16 ਜਨਵਰੀ ਨੂੰ ਸਵੇਰੇ 11:00 ਵਜੇ ਤੋਂ 2 ਵਜੇ ਤੱਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115 A, ਪਹਿਲੀ ਮੰਜਿਲ, ਡੀ.ਸੀ ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੰਦੀ) ਤਰਨ ਤਾਰਨ ਵਿਖੇ ਫ੍ਰੀ ਸਕਿੱਲਡ ਕੋਰਸ ਸਬੰਧੀ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿ.) ਤਰਨ ਤਾਰਨ ਸ੍ਰੀ ਸੰਜੀਵ ਕੁਮਾਰ ਸ਼ਰਮਾ ਵੱਲੋਂ ਸਾਝੀ ਕਰਦੇ ਦੱਸਿਆ ਗਿਆ ਕਿ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਤਰਨ ਤਾਰਨ ਵੱਲੋਂ ਕਰਵਾਏ ਜਾ ਰਹੇ ਫਰੀ ਕੋਰਸ ਕਰਨ ਉਪਰੰਤ ਨੌਕਰੀ ਪਾਉਣ ਲਈ ਰਜਿਸਟਰੇਸ਼ਨ ਸ਼ੁਰੂ ਹੈ।
ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਵੱਲੋਂ ਵੇਅਰ ਹਾਊਸ ਸੁਪਰਵਾਈਜ਼ਰ ਜੋਗਤਾ ਬਾਰਵੀਂ ਪਾਸ ਅਤੇ ਇਲੈਕਟ੍ਰੀਸ਼ੀਅਨ ਯੋਗਤਾ ਦਸਵੀਂ ਪਾਸ ਦਾ ਕੋਰਸ ਹੈ, ਜੋ ਕਿ ਬਿਲਕੁਲ ਮੁਫਤ ਵਿੱਚ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਰਹਿਣ, ਖਾਣ ਪੀਣ ਦੀ ਸਹੂਲਤ ਵੀ ਮੁਫਤ ਵਿੱਚ ਦਿੱਤੀ ਜਾਵੇਗੀ। ਕੋਰਸ ਕਰਵਾਉਣ ਉਪਰੰਤ ਨੌਕਰੀ ਯੋਗਤਾ ਅਨੁਸਾਰ ਦਿੱਤੀ ਜਾਵੇਗੀ । ਉਪਰੋਕਤ ਕੋਰਸ ਕਰਨ ਲਈ ਦਿੱਤੇ ਲਿੰਕ https://forms.gle/sSnXbLSy9mYH8FEP8 ਜਾ ਹੇਠਾ ਦਿੱਤੇ ਕਿਉਆਰ ਕੋਡ ਨੂੰ ਸਕੈਨ ਕਰਕੇ ਆਪਣਾ ਨਾਮ ਦਰਜ ਕਰੋ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਕਰਮ ਜੀਤ, ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਬੇਰੋਜਗਾਰ ਉਮੀਦਵਾਰਾ ਨੂੰ ਇਸ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ, ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 7717302484,8437970900 ਉੱਪਰ ਸੰਪਰਕ ਕਰੋ ਜਾਂ ਜਿਲਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਕਮਰਾ ਨੰਬਰ 115- A ਵਿਖੇ ਸੰਪਰਕ ਕਰੋ।