Close

Registration of borewell working drilling agencies and borewell shop owners required – Deputy Commissioner

Publish Date : 21/11/2019
DC
 
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਬੋਰਵੈਲ ਦਾ ਕੰਮ ਕਰਨ ਵਾਲੀਆਂ ਡਰਿੱਲਿੰਗ ਏਜੰਸੀਆਂ ਅਤੇ ਬੋਰਵੈਲ ਦਾ ਸਮਾਨ ਵੇਚਣ ਵਾਲੀਆਂ ਦੁਕਾਨਦਾਰਾਂ ਦੀ ਰਜਿਸਟਰੇਸ਼ਨ ਜ਼ਰੂਰੀ-ਡਿਪਟੀ ਕਮਿਸ਼ਨਰ
ਤਰਨ ਤਾਰਨ, 21 ਨਵੰਬਰ
ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ੍ਹ ਵਿੱਚ ਬੋਰਵੈਲ ਦੀ ਉਸਾਰੀ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ੇਸ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ. ਅਨੂਪ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਨਰਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਮਨਜਿੰਦਰ ਸਿੰਘ ਅਤੇ ਬਾਲ ਸੁਰੱਖਿਆ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਕਾਸ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਉਪ ਮੰਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਵਿੱਚ ਬੋਰਵੈੱਲ ਦਾ ਕੰਮ ਕਰਨ ਵਾਲੀਆਂ ਡਰਿੱਲਿੰਗ ਏਜੰਸੀਆਂ ਅਤੇ ਬੋਰਵੈੱਲ ਦਾ ਸਮਾਨ ਵੇਚਣ ਵਾਲੀਆਂ ਦੁਕਾਨਦਾਰਾਂ ਦੀ ਰਜਿਸਟਰੇਸ਼ਨ ਲਾਜ਼ਮੀ ਕੀਤੀ ਜਾਵੇ ਤਾਂ ਜੋ ਜ਼ਿਲਾ ਪ੍ਰਸ਼ਾਸਨ ਨੂੰ ਇਸ ਸਬੰਧੀ ਪਤਾ ਲੱਗੇ ਕਿ ਕਿ ਨਵੇਂ ਬੋਰਵੈੱਲਾਂ ਦੀ ਕਿੰਨੀ ਗਿਣਤੀ ਵੱਧ ਰਹੀ ਹੈ।
ਉਹਨਾਂ ਜ਼ਿਲੇ ਦੇ ਲੋਕਾਂ ਨੂੰ ਹਦਾਇਤ ਕੀਤੀ ਕਿ ਬੋਰਵੈਲ ਦੀ ਉਸਾਰੀ ਲਈ ਸਬੰਧਿਤ ਮਾਲਕ, ਵਿਅਕਤੀ ਤੇ ਏਜੰਸੀ, ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਆਪਣਾ ਬਿਨੈ-ਪੱਤਰ ਉਪ ਮੰਡਲ ਮੈਜਿਸਟਰੇਟਾਂ, ਨਗਰ ਕੌਸਲਾਂ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਦੇਣ ਉਪਰੰਤ ਹੀ ਬੋਰਵੈਲ ਲਗਾਉਣ ਦੀ ਪ੍ਰਕਿਰਿਆਂ ਨੂੰ ਅਮਲ ਵਿੱਚ ਲਿਆਂਦਾ ਜਾਵੇ ਅਤੇ ਸਰਕਾਰੀ ਹਦਾਇਤਾਂ ਅਨੁਸਾਰ ਹੀ ਬੋਰਵੈਲ ਲਗਾਇਆ ਜਾਵੇ ਅਤੇ ਉਸ ਅਨੁਸਾਰ ਹੀ ਬੰਦ  ਕੀਤਾ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਮਾਨਯੋਗ ਸੁਪਰਿਮ ਕੋਰਟ ਵੱਲੋਂ ਜਾਰੀ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦੇ ਹੋਏ, ਕਾਰਜਕਾਰੀ ਇੰਜੀਨੀਅਰ, ਜਲ ਸਿਹਤ, ਤਰਨ ਤਾਰਨ, ਕਾਰਜਕਾਰੀ ਇੰਜੀਨੀਅਰ, ਤਰਨ ਤਾਰਨ, ਕਾਰਜਕਾਰੀ ਇੰਜੀਨੀਅਰ 1 ਅਤੇ 2, ਜਲ ਸਪਲਾਈ ਅਤੇ ਸੇਨੀਟੇਸ਼ਨ ਵਿਭਾਗ ਤਰਨਤਾਰਨ, ਕਾਰਜਕਾਰੀ ਇੰਜੀਨੀਅਰ, ਸਿੰਚਾਈ ਵਿਭਾਗ, ਅੰਮ੍ਰਿਤਸਰ, ਕਾਰਜਕਾਰੀ ਇੰਜੀਨੀਅਰ, ਮੰਡੀ ਬੋਰਡ, ਤਰਨ ਤਾਰਨ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਤਰਨਤਾਰਨ, ਕਾਰਜ ਸਾਧਕ ਅਫਸਰ ਨਗਰ ਕੌਂਸਲ/ਪੰਚਾਇਤ, ਤਰਨਤਾਰਨ, ਪੱਟੀ, ਭਿੱਖੀਵਿੰਡ, ਖੇਮਕਰਨ, ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਤਰਨਤਾਰਨ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਅਧੀਨ ਖੇਤਰ ਵਿੱਚ 3 ਦਿਨਾਂ ਵਿੱਚ ਪੜਤਾਲ ਕਰਕੇ ਅਸੁਰੱਖਿਅਤ ਬੋਰਵੈੱਲ ਅਤੇ ਟਿਊਬਵੈੱਲ ਸਬੰਧੀ ਸਰਟੀਫਿਕੇਟ ਦਫ਼ਤਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨਤਾਰਨ ਵਿਖੇ ਜਮ੍ਹਾ ਕਰਵਾਉਣਗੇ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੋਰਵੈਲ ਵਿੱਚ ਕਿਸੇ ਬੱਚੇ, ਵਿਅਕਤੀ ਜਾਂ ਜਾਨਵਰ ਨੂੰ ਡਿੱਗਣ ਤੋਂ ਬਚਾਉਣ ਨਵੇਂ ਅਤੇ ਪੁਰਾਣੇ ਬੋਰਵੈੱਲ ਨੂੰ ਹਮੇਸ਼ਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ  ਢੱਕਣ ਦਾ ਉਚੇਚਾ ਪ੍ਰਬੰਧ ਕੀਤਾ ਜਾਵੇ।  
———–