Registration of orphanages and orphanages in the district is mandatory under Juvenile Justice Act 2015 – District Child Protection Officer

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹੇ ਵਿੱਚ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟਰੇਸ਼ਨ ਜੁਵੈਨਾਇਲ ਜਸਟਿਸ ਐਕਟ 2015 ਅਧੀਨ ਲਾਜ਼ਮੀ-ਜਿਲ੍ਹਾ ਬਾਲ ਸੁਰੱਖਿਆ ਅਫਸਰ
ਤਰਨ ਤਾਰਨ, 10 ਮਈ :
ਸ਼੍ਰੀ ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਈ ਵੀ ਬਾਲ ਘਰ, ਜਿਸ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰ ਨਹੀ ਹਨ, ਉਨ੍ਹਾਂ ਬਾਲ ਘਰ ਦੇ ਮੁਖੀ ‘ਤੇ ਵਿਭਾਗ ਵਲੋਂ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ 1 ਸਾਲ ਦੀ ਸਜ਼ਾ ਜਾਂ ਇੱਕ ਲੱਖ ਰੁਪਏ ਜੁਰਮਾਨਾ ਜਾਂ ਦੋਨੋਂ ਹੀ ਹੋਵੇਗੀ।
ਉਹਨਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਬਣਾਏ ਗਏ ਜੁਵੈਨਾਇਲ ਜਸਟਿਸ ਐਕਟ 2015 ਅਨੁਸਾਰ ਅਜਿਹਾ ਕੋਈ ਵੀ ਬਾਲ ਘਰ ਜੋ ਕਿ ਕਿਸੀ ਸਰਕਾਰੀ ਗੈਰ ਸਰਕਾਰੀ ਸੰਸਥਾ ਵਲੋਂ ਚਲਾਇਆ ਜਾ ਰਿਹਾ ਹੈ, ਜਿਸ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਦੇ ਰਹਿਣ ਅਤੇ ਖਾਨ ਪੀਣ ਦੇਖਭਾਲ ਦੀ ਸੁਵਿਧਾ ਮੁਹਇਆ ਕਰਵਾਈ ਜਾਂਦੀ ਹੈ ਅਤੇ ਸਰਕਾਰ ਵਲੋਂ ਗ੍ਰਾਂਟ ਪ੍ਰਾਪਤ ਕਰਦੇ ਹਨ ਜਾਂ ਨਹੀ, ਉਨ੍ਹਾ ਦਾ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰ ਹੋਣਾ ਜ਼ਰੂਰੀ ਹੈ ।
ਉਹਨਾਂ ਕਿਹਾ ਕਿ ਸਰਕਾਰੀ ਗੈਰ ਸਰਕਾਰੀ ਸੰਸਥਾ ਵਲੋਂ ਰਜਿਸਟਰੇਸ਼ਨ ਲਈ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਜੁਵੈਨਾਇਲ ਜਸਟਿਸ (ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ) ਅਧੀਨ ਬੇਨਤੀ ਪੱਤਰ ਦਿੱਤਾ ਜਾਣਾ ਹੈ, ਜਿਸ ‘ਤੇ ਜਿਲ੍ਹਾ ਪੱਧਰੀ ਨਿਰਖਣ ਕਮੇਟੀ ਵਲੋਂ ਉਕਤ ਬਾਲ ਘਰ ਦੀ ਨਿਰੀਖਣ ਕਰਨ ਉਪਰੰਤ ਰਾਜ ਸਰਕਾਰ ਨੂੰ ਡਿਪਟੀ ਕਮਿਸ਼ਨਰ ਦੀ ਸਿਫਾਰਿਸ਼ ਰਾਹੀ ਰਜਿਸਟਰੇਸ਼ਨ ਲਈ ਭੇਜਿਆ ਜਾਣਾ ਹੈ, ਉਕਤ ਸਮੇਂ ਦੌਰਾਨ 6 ਮਹੀਨੇ ਲਈ ਰਾਜ ਸਰਕਾਰ ਵਲੋਂ ਪ੍ਰੋਵਿਜਨਲ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਅਤੇ ਦਸਤਾਵੇਜਾਂ ਦੀ ਮੁਕੰਮਲ ਪੜਤਾਲ ਉਪਰੰਤ 5 ਸਾਲ ਲਈ ਪੱਕੇ ਤੌਰ ‘ਤੇ ਰਜਿਸਟਰੇਸ਼ਨ ਕੀਤੀ ਜਾਦੀ ਹੈ।
ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਈ ਵੀ ਬਾਲ ਘਰ ਨਹੀ ਚਲ ਰਿਹਾ ਹੈ ਅਤੇ ਅਪੀਲ ਕੀਤੀ ਜਾਂਦੀ ਹੈ ਕੇ ਜੇਕਰ ਕੋਈ ਬਾਲ ਘਰ ਚਲ ਰਿਹਾ ਹੈ ਤਾਂ ਉਸ ਦੀ ਤੁਰੰਤ ਸੂਚਨਾ ਕਮਰਾ ਨੰਬਰ 311, ਤੀਜੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਮੋਬਾਇਲ ਨੰਬਰ 9463903411 ‘ਤੇ ਦਿੱਤੀ ਜਾਵੇ ਅਤੇ ਜਿੰਨ੍ਹਾ ਗੈਰ ਸਰਕਾਰੀ ਸੰਸਥਾ ਦੀ ਰਜਿਸਟਰੇਸ਼ਨ ਨਹੀਂ ਹੋਈ, ਉਹ ਆਪਣੀ ਬੇਨਤੀ ਪੱਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚ ਜਮ੍ਹਾਂ ਕਰਵਾਉਣ।