Relaxation in opening of shops during curfew may be reconsidered: District Magistrate
Publish Date : 06/05/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਰਫ਼ਿਊ ਦੌਰਾਨ ਦੁਕਾਨਾਂ ਖੋਲ੍ਹਣ ਦੀ ਦਿੱਤੀ ਗਈ ਢਿੱਲ ‘ਤੇ ਕੀਤਾ ਜਾ ਸਕਦਾ ਮੁੜ ਵਿਚਾਰ-ਜ਼ਿਲ੍ਹਾ ਮੈਜਿਸਟਰੇਟ
ਕਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸਹਿਯੋਗ ਦੇਣ ਦੀ ਕੀਤੀ ਅਪੀਲ
ਤਰਨ ਤਾਰਨ, 6 ਮਈ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫ਼ਿਊ ਦੌਰਾਨ ਸ਼ਰਤਾਂ ਦੇ ਆਧਾਰ ‘ਤੇ ਰੋਟੇਸ਼ਨ ਵਾਈਜ਼ ਦੁਕਾਨਾਂ ਖੋਲ੍ਹਣ ਲਈ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਢਿੱਲ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹੇ ਵਿੱਚ ਕੁੱਝ ਦੁਕਾਨਾਂ ਕਰਫ਼ਿਊ ਦੌਰਾਨ ਢਿੱਲ ਦਿੱਤੇ ਗਏ ਸਮੇਂ ਤੋਂ ਜ਼ਿਆਦਾ ਸਮਾਂ ਖੋਲ੍ਹੀਆਂ ਜਾ ਰਹੀਆਂ ਹਨ ਅਤੇ ਦੁਕਾਨਦਾਰਾਂ ਤੇ ਲੋਕਾਂ ਵੱਲੋਂ “ਸ਼ੋਸਲ ਡਿਸਟੈਸਿੰਗ” ਦੇ ਨਿਯਮਾਂ ਦਾ ਵੀ ਪਾਲਣ ਨਹੀਂ ਕੀਤਾ ਜਾ ਰਿਹਾ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਜਿਸ ਤਰ੍ਹਾਂ ਕਰੋਨਾ ਵਾਇਰਸ ਨਾਲ ਪੀੜ੍ਹਤ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ, ਨੂੰ ਧਿਆਨ ਵਿੱਚ ਰੱਖਦਿਆਂ ਕਰਫ਼ਿਊ ਦੌਰਾਨ ਦੁਕਾਨਾਂ ਖੋਲ੍ਹਣ ਦੀ ਜੋ ਢਿੱਲ ਦਿੱਤੀ ਗਈ ਹੈ, ਉਸ ‘ਤੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ।ਉਹਨਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਅਦੇਸ਼ਾਂ ਦੀ ਪਾਲਣਾ ਕਰਨ ਅਤੇ ਕਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਆਪਣਾ ਸਹਿਯੋਗ ਦੇਣ।
ਉਹਨਾਂ ਕਿਹਾ ਕਿ ਕਰਫ਼ਿਊ ਦੌਰਾਨ ਹੇਅਰ ਕਟਿੰਗ, ਸੈਲੂਨ ਅਤੇ ਸਪਾ ਆਦਿ ਦੀਆਂ ਦੁਕਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਹੀਂ ਦਿੱਤੀ ਗਈ ਹੈ।
ਸ੍ਰੀ ਸੱਭਰਵਾਲ ਨੇ ਕਿਹਾ ਕਿ ਕਰਫ਼ਿਊ ਦੌਰਾਨ ਜੇਕਰ ਕਿਸੇ ਨਾਗਰਿਕ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਜਾਂ ਪਰੇਸ਼ਾਨੀ ਹੋਵੇ ਤਾਂ ਉਹ ਜ਼ਿਲ੍ਹਾ ਪੱਧਰ ‘ਤੇ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਨੰਬਰ 01852-224115 ਅਤੇ 01852-222181 ‘ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ ‘ਤੇ ਵੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਤਰ੍ਹਾਂ ਮੁਸ਼ਕਿਲ ਦੇ ਹੱਲ ਅਤੇ ਜ਼ਰੂੀ ਜਾਣਕਾਰੀ ਲਈ ਸਬੰਧਿਤ ਐੱਸ. ਡੀ. ਐੱਮ. ਨਾਲ ਸੰਪਰਕ ਕਰਨ। ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਨਾਲ ਉਹਨਾਂ ਦੇ ਮੋਬਾਇਲ ਨੰਬਰ 88474-19945, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਨਾਲ ਉਹਨਾਂ ਦੇ ਮੋਬਾਇਲ ਨੰਬਰ 98142-20581 ਅਤੇ ਐੱਸ. ਡੀ. ਐੱਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ ਨਾਲ ਉਹਨਾਂ ਦੇ ਮੋਬਾਇਲ ਨੰਬਰ 81461-82782 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।