Close

Religious and social service organizations are making important contribution to provide relief to the flood affected people – Deputy Commissioner

Publish Date : 23/08/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਪਾ ਰਹੀਆਂ ਹਨ ਮਹੱਤਵਪੂਰਨ ਯੋਗਦਾਨ-ਡਿਪਟੀ ਕਮਿਸ਼ਨਰ
ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਲੰਗਰ, ਦਵਾਈਆਂ, ਪਸ਼ੂਆਂ ਲਈ ਚਾਰਾ ਸਮੇਤ ਹੋਰ ਲੋੜੀਂਦੀਆਂ ਵਸਤੂਆਂ ਮੁਹੱਈਆ ਕਰਵਾ ਕੇ ਦਿੱਤੀ ਜਾ ਰਹੀ ਹੈ ਮੱਦਦ
ਤਰਨ ਤਾਰਨ, 22 ਅਗਸਤ :
ਜ਼ਿਲ੍ਹੇ ਵਿੱਚ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਵਿੱਚ ਆਏ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ।ਪਾਣੀ ਦੀ ਮਾਰ ਹੇਠ ਆਏ ਲੋਕਾਂ ਨੂੰ ਫੌਰੀ ਰਾਹਤ ਪਹੁੰਚਾਉਣ ਲਈ ਵੱਖ-ਵੱਖ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਿਨਾਂ ਕਿਸੇ ਭੇਦ-ਭਾਵ ਤੋਂ ਲੋੜੀਂਦੀ ਮੱਦਦ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਇਨ੍ਹਾਂ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਤਰਨ ਤਾਰਨ ਵਿੱਚ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਸਮੇਤ ਪਾਣੀ ਦੀ ਮਾਰ ਹੇਠ ਆਏ ਵੱਖ-ਵੱਖ ਪਿੰਡਾਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ।ਉਹਨਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਵੱਲੋਂ ਬਿਨਾਂ ਕਿਸੇ ਮੱਤਭੇਦ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਹੜ੍ਹ ਪੀੜ੍ਹਤਾਂ ਲਈ ਲੰਗਰ, ਪਸ਼ੂਆਂ ਲਈ ਚਾਰਾ, ਤਰਪਾਲਾਂ, ਮੱਛਰਦਾਨੀਆਂ, ਪੀਣ ਵਾਲਾ ਪਾਣੀ ਆਦਿ ਦੀਆਂ ਸੁਵਧਿਾਵਾਂ ਨਾਲ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ ਤੇ ਇਹ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਦਾ ਪੂਰਨ ਸਹਿਯੋਗ ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਬਣਾਏ ਗਏ ਰਾਹਤ ਕੇਂਦਰਾਂ ਵਿੱਚ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।ਉਹਨਾਂ ਦੱਸਿਆ ਕਿ ਲੋਕਾਂ ਦੀ ਸਿਹਤ ਸਹੂਲਤ ਲਈ ਵੱਖ-ਵੱਖ ਮੈਡੀਕਲ ਟੀਮਾਂ ਵੱਲੋਂ ਲੋੜੀਂਦੀਆਂ ਦਵਾਈਆਂ ਅਤੇ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਪਸ਼ੂਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਲਗਾਤਾਰ ਫੀਲਡ ਵਿੱਚ ਕੰੰਮ ਕਰ ਰਹੀਆਂ ਹਨ ਅਤੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਲਈ ਲੋੜੀਂਦਾ ਚਾਰਾ ਤੇ ਫੀਡ ਮੁਹੱਈਆ ਕਰਵਾਈ ਜਾ ਰਹੀ ਹੈ।