Close

Restrictions / instructions issued strictly and carefully till June 30 – District Magistrate

Publish Date : 29/06/2021
DC

30 ਜੂਨ ਤੱਕ ਸਖ਼ਤੀ ਅਤੇ ਸਾਵਧਾਨੀ ਨਾਲ ਇੰਨ-ਬਿੰਨ ਲਾਗੂ ਰਹਿਣਗੀਆਂ ਜਾਰੀ ਪਾਬੰਦੀਆਂ/ਹਦਾਇਤਾਂ- ਜ਼ਿਲ੍ਹਾ ਮੈਜਿਸਟਰੇਟ
ਸ਼ਰਤਾਂ ਅਨੁਸਾਰ ਖੋਲ੍ਹੇ ਜਾ ਸਕਣਗੇ ਆਈਲੈਟਸ ਕੋਚਿੰਗ ਸੈਂਟਰ
ਸਾਰੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਵੱਲੋਂ ਵੈਕਸੀਨ ਦੀ ਘੱਟੋ-ਘੱਟ ਇੱਕ ਡੋਜ਼ ਲਗਵਾਉਣੀ ਜ਼ਰੂਰੀ
ਤਰਨ ਤਾਰਨ, 26 ਜੂਨ :
ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਆਈ. ਏ. ਐੱਸ., ਨੇ ਸੀ. ਆਰ. ਪੀ. ਸੀ. ਦੀ ਧਾਰਾ 144 ਅਤੇ ਰਾਸ਼ਟਰੀ ਆਪਦਾ ਪ੍ਰਬੰਧਨ ਐਕਟ, 2005 ਵਿੱਚ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਇਸ ਦਫ਼ਤਰ ਵਲੋਂ ਹੁਕਮ ਪਿੱਠ ਅੰਕਣ ਨੰਬਰ ਐਮ.ਏ/ਐਮ.ਸੀ-4/1921-1966 ਮਿਤੀ: 16 ਜੂਨ, 2021 ਨਾਲ ਜਾਰੀ ਪਾਬੰਦੀਆਂ/ਹਦਾਇਤਾਂ ਮਿਤੀ: 26 ਜੂਨ, 2021 ਤੋਂ ਮਿਤੀ: 30 ਜੂਨ, 2021 ਤੱਕ ਸਖ਼ਤੀ ਅਤੇ ਸਾਵਧਾਨੀ ਨਾਲ ਇੰਨ-ਬਿੰਨ ਲਾਗੂ ਰਹਿਣਗੀਆਂ।
ਜਾਰੀ ਹੁਕਮਾਂ ਅਨੁਸਾਰ ਆਈਲੈਟਸ ਕੋਚਿੰਗ ਸੈਂਟਰ ਖੋਲ੍ਹੇ ਜਾ ਸਕਦੇ ਹਨ, ਪਰ ਸ਼ਰਤ ਹੋਵੇਗੀ ਕਿ ਸਾਰੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਵੱਲੋਂ ਘੱਟੋ-ਘੱਟ ਇੱਕ ਡੋਜ਼ ਕੋਵਿਡ ਵੈਕਸੀਨ ਦੀ ਜ਼ਰੂਰ ਲਗਵਾਈ ਗਈ ਹੋਵੇ।
ਜਿਲ੍ਹਾ ਤਰਨ ਤਾਰਨ ਵਿੱਚ ਸ਼ਰਾਬ ਦੇ ਪ੍ਰਚੂਨ ਅਤੇ ਥੋਕ ਦੀਆਂ ਦੁਕਾਨਾਂ ਹਫਤੇ ਦੇ ਸਾਰੇ ਦਿਨ ਸਵੇਰੇ 09.00 ਵਜੇ ਤੋਂ ਰਾਤ 9.00 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ (ਅਹਾਤੇ ਬੰਦ ਰਹਿਣਗੇ) ।
ਸਾਰੇ ਸਬੰਧਤ ਅਧਿਕਾਰੀ ਜ਼ਿਲ੍ਹੇ ਵਿੱਚ ਭਾਰਤ ਸਰਕਾਰ/ਰਾਜ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਦਿਸ਼ਾ-ਨਿਰਦੇਸ਼ ਜਿਵੇਂ ਕਿ ਘੱਟੋ ਘੱਟ 6 ਫੁੱਟ ਦੀ ਸਮਾਜਿਕ/ਸਰੀਰਕ ਦੂਰੀ ਦੇ ਨਿਯਮ (ਦੋ ਗਾਜ਼ ਦੀ ਦੂਰੀ), ਕੋਵਿਡ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਜ਼ੁਰਮਾਨੇ ਲਗਾਉਣਾ ਜਿਵੇਂ ਮਾਸਕ ਨਾ ਪਹਿਨਣਾ ਅਤੇ ਜਨਤਕ ਥਾਵਾਂ ‘ਤੇ ਥੁੱਕਣਾ ਆਦਿ ਨੂੰ ਲਾਗੂ ਕਰਵਾਉਣ ਦੇ ਪਾਬੰਦ ਹੋਣਗੇ ।
ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਵਿਰੁੱਧ ਆਪਦਾ ਪ੍ਰਬੰਧਨ ਕਾਨੂੰਨ 2005 ਦੀ ਧਾਰਾ 51 ਤੋਂ 60 ਦੇ ਅਨੁਸਾਰ ਅਤੇ ਆਈ. ਪੀ. ਸੀ ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।