Close

“Right Food Better Life” :- Additional Deputy Commissioner

Publish Date : 23/01/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ

” ਸਹੀ ਭੋਜਨ ਬਿਹਤਰ ਜੀਵਨ ” :- ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ 22 ਜਨਵਰੀ

ਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ  ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਬਿਜਨੈਸ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈਂਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ ਨਾਲ ਹੀ ਉਨ੍ਹਾਂ ਨੇ ਸਕੂਲਾਂ ਅਤੇ ਆਂਗਨਵਾੜੀਆਂ ਵਿੱਚ ਵੀ ਫੂਡ ਸੇਫਟੀ ਦਾ ਰਜਿਸਟ੍ਰੇਸ਼ਨ ਕਰਵਾਉਣ ਲਈ ਹਦਾਇਤ ਦਿੱਤੀ।

ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕੰਨਵੀਨਰ) ਨੇ ਸਾਰੇ ਮੈਂਬਰਾਂ ਨੂੰ ਦਸੰਬਰ ਮਹੀਨੇ ਵਿੱਚ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ । ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਨੇ ਸਕੂਲਾਂ ਨਾਲ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਿ ਸਕੂਲਾਂ ਵਿੱਚ ਫੂਡ ਸੇਫਟੀ ਦੀ ਰਜ਼ਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਅਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਨੂੰ ਫੂਡ ਸੇਫਟੀ ਦੀਆਂ ਹਦਾਇਤਾਂ ਅਨੁਸਾਰ ਬਣਾਇਆ ਜਾਵੇ।

ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕੰਨਵੀਨਰ) ਨੇ ਚੱਲ ਰਹੇ ਈਟ-ਰਾਈਟ-ਇੰਨੀਸ਼ੀਏਟਿਵ ਦੇ ਕੰਮਾਂ ਬਾਰੇ ਵਿਸਥਾਰ ਨਾਲ ਸਾਰੇ ਮੈਂਬਰਾਂ ਨੂੰ ਦੱਸਿਆ। ਉਹਨਾ ਅਨੁਸਾਰ ਤਰਨ ਤਾਰਨ ਜਿਲ੍ਹੇ ਵਿੱਚ ਪੰਜ ਈਟ-ਰਾਈਟ ਕੈਂਪਸ ਅਤੇ ਪੰਜ ਈਟ-ਰਾਈਟ ਸਕੂਲ ਰਜਿਸਟਰ ਕਰ ਦਿੱਤੇ ਗਏ ਹਨਅਤੇ ਸਰਟੀਦਫਕੇਸ਼ਨ ਲਈ ਕੰਮ ਅਧੀਨ ਹੈ। ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਨੇ ਈਟ-ਰਾਈਟ ਕੈਂਪਸ ਅਤੇ ਈਟ-ਰਾਈਟ ਸਕੂਲ ਦੇ ਸਾਰੇ ਨੁਮਾਇੰਦਿਆਂ ਨੂੰ ਕਿਹਾ ਕਿ ਇਹ ਕੰਮ ਸਭ ਨੇ ਤਹਿਦਲੀ ਨਾਲ ਕਰਨਾ ਹੈ। ਫੂਡ ਸੇਫਟੀ ਆੱਨ ਵੀਲਜ਼ ਵੈੱਨ ਬਾਰੇ ਜਾਣਕਾਰੀ ਦਿੰਦਿਆ ਹੋਇਆ ਡਾ. ਸੁਖਬੀਰ ਕੌਰ ਨੇ ਕਿਹਾ ਕਿ ਜਨਵਰੀ 2024 ਤੋਂ ਤਰਨ ਤਾਰਨ ਦੀ ਫੂਡ ਸੇਫਟੀ ਆੱਨ ਵੀਲਸ ਉਪਰੇਸ਼ਨਲ ਹੋ ਗਈ ਹੈ ਅਤੇ ਉਹ ਵੱਖ-ਵੱਖ ਪਿੰਡਾਂ ਵਿੱਚ ਅਤੇ ਸਕੂਲਾਂ ਵਿੱਚ ਅਵੇਰਨੈਸ ਟੈਸਟਿੰਗ ਅਤੇ ਟਰੇਨਿੰਗ ਦਾ ਕੰਮ ਕਰ ਰਹੀ ਹੈ। ਨਾਲ ਹੀ ਇਹ ਅਪੀਲ ਕੀਤੀ ਕਿ ਸਭ ਮੈਬਰਾਨ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਬਾਰੇ ਦੱਸਣ। ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਨੇ ਆਂਗਣਵਾੜੀਆਂ ਵਿੱਚ ਜਾਗਰੂਕ ਕਰਨ ਲਈ ਕਿਹਾ। ਮਾਨਯੋਗ ਸਿਵਲ ਸਰਜਨ ਤਰਨ ਤਾਰਨ ਜੀ ਨੇ ਕਿਹਾ ਕਿ ਸਿਹਤ ਵਿਭਾਗ ਜਨਤਾ ਨੂੰ ਸਾਫ-ਸੁਥਰਾ ਭੋਜਨ ਮੁਹਈਆਂ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਅਤੇ ਉੱਚ ਅਧਿਕਾਰੀਆਂ ਦੀਆਂ ਹਦਾਇਤਾ ਅਨੁਸਾਰ ਇਸ ਲਈ – ਵੱਖਰੇ ਉਪਰਾਲੇ ਵੀ ਕੀਤੇ ਜਾ ਰਹੇ ਹਨ। ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਜੀ ਨੇ ਅਪੀਲ ਕੀਤੀ ਕਿ ਫੂਡ ਸੇਫਟੀ ਆੱਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ