Close

Round of workshops in all blocks for National Achievement Survey 2021

Publish Date : 30/07/2021
DEEO

ਨੈਸ਼ਨਲ ਅਚੀਵਮੈਂਟ ਸਰਵੇ 2021 ਹਿੱਤ ਸਾਰੇ ਬਲਾਕਾਂ ਵਿੱਚ ਵਰਕਸ਼ਾਪਾਂ ਦਾ ਦੌਰ ਜਾਰੀ
ਜ਼ਿਲ੍ਹਾ ਸਿੱਖਿਆ ਅਫ਼ਸਰ ਸਾਹਿਬਾਨ ਵੱਲੋ ਟ੍ਰੇਨਿੰਗਾਂ ਵਿੱਚ ਪਹੁੰਚ ਕੇ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ
ਤਰਨਤਾਰਨ 28 ਜੁਲਾਈ :
ਨੈਸ਼ਨਲ ਅਚੀਵਮੈਂਟ ਸਰਵੇ 2021 ਨੂੰ ਲੈ ਕੇ ਤਿਆਰੀਆਂ ਪੂਰੇ ਪੰਜਾਬ ਵਿੱਚ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਚੁੱਕੀਆਂ ਹਨ ਅਤੇ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਬਲਾਕਾਂ ਵਿੱਚ ਦੂਜੇ ਦੌਰ ਦੀ ਵਰਕਸ਼ਾਪ 27 ਜੁਲਾਈ ਤੋਂ ਇਸ ਕੌਮੀ ਸਰਵੇਖਣ ਸਬੰਧੀ ਹੋ ਗਈਆਂ ਹਨ।
ਇਹਨਾਂ ਮੀਟਿੰਗਾਂ ਵਿੱਚ ਸ਼ਾਮਲ ਹੁੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਸ਼੍ਰੀ ਪਰਮਜੀਤ ਸਿੰਘ ਵੱਲੋਂ ਪੰਜਾਬ ਦਾ ਸਿੱਖਿਆ ਦੇ ਖੇਤਰ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ ਬਰਕਰਾਰ ਰੱਖਣ ਲਈ ਅਤੇ ਜ਼ਿਲ੍ਹਾ ਤਰਨਤਾਰਨ ਦੀ ਸਿੱਖਿਆ ਖੇਤਰ ਵਿੱਚ ਨਾਂ ਹੋਰ ਰੌਸ਼ਨ ਕਰਨ ਹਿੱਤ ਅਧਿਆਪਕਾਂ ਨੂੰ ਹੋਰ ਵਧੇਰੇ ਲਗਨ, ਮਿਹਨਤ ਅਤੇ ਦ੍ਰਿੜ੍ਹਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭੱਠਲ ਭਾਈਕੇ,ਸੈਂਟਰ ਸਕੂਲ ਸਰਹਾਲੀ ਲੜਕੇ ਅਤੇ ਸਰਕਾਰੀ ਮਿਡਲ ਸਕੂਲ ਸਰਹਾਲੀ ਦੇ ਸਕੂਲਾਂ ਵਿੱਚ ਪ੍ਰੇਰਨਾਦਾਇਕ ਵਿਜ਼ਟ ਕੀਤੀ।ਇਸ ਤੋਂ ਇਲਾਵਾ ਉਹਨਾਂ ਵੱਲੋਂ ਚੱਲ ਰਹੀਆਂ ਟ੍ਰੇਨਿੰਗ ਕੈਂਪ ਦੇ ਮੱਦੇਨਜ਼ਰ ਦਫ਼ਤਰ ਬਲਾਕ ਖਡੂਰ ਸਾਹਿਬ, ਨੌਸ਼ਹਿਰਾ ਪਨੂੰਆਂ ਅਤੇ ਚੋਹਲਾ ਸਾਹਿਬ ਵਿਖੇ ਪਹੁੰਚ ਕੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਸਤੇ ਉਤਸ਼ਾਹਿਤ ਕੀਤਾ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਸ਼੍ਰੀ ਪਰਮਜੀਤ ਸਿੰਘ ਵੱਲੋਂ ਨੈਸ ਜਾਗਰੂਕਤਾ ਟ੍ਰੇਨਿੰਗ ਕੈਂਪ ਸਬੰਧੀ ਦਫ਼ਤਰ ਬਲਾਕ ਤਰਨਤਾਰਨ ਪਰਾਪਰ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਹਨਾਂ ਪ੍ਰਾਇਮਰੀ ਅਧਿਆਪਕਾਂ ਦੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦੌਰਾਨ ਆਧਿਆਪਕਾਂ ਵੱਲੋਂ ਕੋਵਿਡ ਦੇ ਸਮੇਂ ਦੌਰਾਨ ਨਿਭਾਈ ਗਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ।
ਡੀਈਓ ਐਲੀਮੈਂਟਰੀ ਤਰਨਤਾਰਨ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਸਮੂਹ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਹਨਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ 2021 ਵਿੱਚ ਜ਼ਿਲ੍ਹਾ ਤਰਨਤਾਰਨ ਦੀ ਬਿਹਤਰੀਨ ਕਾਰਗੁਜ਼ਾਰੀ ਵਿਖਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਇਹਨਾਂ ਟ੍ਰੇਨਿੰਗ ਕੈਂਪ ਸਦਕਾ ਸੈਂਟਰ ਸਕੂਲ ਮੁਖੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਿਭਾਗ ਵੱਲੋਂ ਭੇਜੇ ਏਜੰਡੇ ਰਾਹੀਂ ਨੈਸ ਦੀਆਂ ਬਾਰੀਕੀਆਂ ਨੂੰ ਸਮਝਾਇਆ ਜਾ ਰਿਹਾ ਹੈ ਅਤੇ ਹੁਣ ਇਸ ਜਾਗਰੂਕਤਾ ਨੂੰ ਬੱਚਿਆਂ ਦੇ ਪੱਧਰ ਤੱਕ ਪਹੁੰਚਾਉਣ ਦੀ ਲੋੜ ਹੈ।
ਇਸ ਮੌਕੇ ਬੀਪੀਈਓ ਸ਼੍ਰੀ ਦਿਲਬਾਗ ਸਿੰਘ ਬਲਾਕ ਖਡੂਰ ਸਾਹਿਬ, ਬੀਪੀਈਓ ਚੋਹਲਾ ਸਾਹਿਬ ਸ਼੍ਰੀ ਜਸਵਿੰਦਰ ਸਿੰਘ, ਬੀਪੀਈਓ ਸ਼੍ਰੀਮਤੀ ਵੀਰਜੀਤ ਕੌਰ ਬਲਾਕ ਨੌਸ਼ਹਿਰਾ ਪਨੂੰਆਂ ਅਤੇ ਬੀਪੀਈਓ ਤਰਨਤਾਰਨ ਪਰਾਪਰ ਸ਼੍ਰੀਮਤੀ ਮਥਰਾ ਦੇਵੀ ਨੇ ਆਪਣੇ ਆਪਣੇ ਬਲਾਕ ਵਿਖੇ ਟ੍ਰੇਨਿੰਗ ਲੈਣ ਪਹੁੰਚੇ ਅਧਿਆਪਕਾਂ ਨੂੰ ਸਕੂਲ ਵਾਇਜ਼ ਬਿਹਤਰ ਪ੍ਰਦਰਸ਼ਨ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕੀਤਾ।
ਡਿਪਟੀ ਡੀਈਓ ਐਲੀਮੈਂਟਰੀ ਤਰਨਤਾਰਨ ਸ਼੍ਰੀ ਪਰਮਜੀਤ ਸਿੰਘ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੇ ਸਹਿਯੋਗ ਅਤੇ ਅਣਥੱਕ ਉੱਦਮਾਂ ਸਦਕਾ ਦਾਖ਼ਲਿਆਂ ਵਿੱਚ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਦੇ ਮਿਹਨਤੀ ਅਧਿਆਪਕਾਂ ਦੀ ਬਦੌਲਤ ਅੱਜ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ। ਕੋਵਿਡ-19 ਦੀ ਮਹਾਂਮਾਰੀ ਦੇ ਭਿਆਨਕ ਸਮੇਂ ਦੌਰਾਨ ਵੀ ਅਧਿਆਪਕਾਂ ਨੇ ਮਿਸਾਲ ਪੇਸ਼ ਕਰਦਿਆਂ ਆਨਲਾਈਨ ਸਿੱਖਿਆ ਦੇ ਕੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ਾਨਦਾਰ ਕਾਰਜ ਕੀਤਾ ਹੈ।
ਡੀਈਓ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਇਸ ਸਿਖਲਾਈ ਵਰਕਸ਼ਾਪ ਦਾ ਮਕਸਦ ਪੰਜਾਬ ਦੁਆਰਾ ਪ੍ਰਾਪਤ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਜਾਣਕਾਰੀ ਅਤੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਸਬੰਧੀ ਪੂਰਨ ਯੋਜਨਾਬੰਦੀ ਕਰਨਾ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਹੋਰਨਾਂ ਮੁਹਿੰਮਾਂ ਵਾਂਗ ਇਸ ਕਾਰਜ ਵਿੱਚ ਵੀ ਸਮੂਹ ਅਧਿਕਾਰੀ, ਸਕੂਲ ਮੁਖੀ ਅਤੇ ਅਧਿਆਪਕ ਆਪਣਾ 100 ਫੀਸਦੀ ਯੋਗਦਾਨ ਦੇਣਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਨਵਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਨੇ ਵੀ ਇਸ ਮੌਕੇ ਟ੍ਰੇਨਿੰਗ ਲੈਣ ਪਹੁੰਚੇ ਅਧਿਆਪਕਾਂ ਨਾਲ ਜ਼ਿਲ੍ਹਾ ਤਰਨਤਾਰਨ ਨੂੰ ਨੈਸ ਸਰਵੇਖਣ ਵਿੱਚ ਚੋਟੀ ਦਾ ਸਥਾਨ ਪ੍ਰਾਪਤ ਕਰਨ ਲਈ ਪੂਰੀ ਮਿਹਨਤ ਨਾਲ ਦੱਸੇ ਨੈਸ ਨੁਕਤਿਆਂ ਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ।