Close

Rs 1089 crore 73 lakh paid to farmers for wheat procured: Deputy Commissioner

Publish Date : 26/05/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 1089 ਕਰੋੜ 73 ਲੱਖ ਰੁਪਏ ਦੀ ਕੀਤੀ ਗਈ ਅਦਾਇਗੀ-ਡਿਪਟੀ ਕਮਿਸ਼ਨਰ
31 ਮਈ ਤੋਂ ਪਹਿਲਾਂ-ਪਹਿਲਾਂ ਕਣਕ ਵਿਕਰੀ ਲਈ ਮੰਡੀਆਂ ਵਿੱਚ ਲਿਆਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ
ਤਰਨ ਤਾਰਨ, 26 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 1089 ਕਰੋੜ 73 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਮੂਹ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏ ਹਨ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 5,77,483 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਅੱਜ ਤੱਕ 6,12,583 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,12,583 ਮੀਟ੍ਰਿਕ ਟਨ ਕਣਕ ਦੀ ਹੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,75,001 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,20,794 ਮੀਟ੍ਰਿਕ ਟਨ, ਪਨਸਪ ਵੱਲੋਂ 1,07,815 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 99,418 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,09,554 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ, ਖੁਰਾਕ ਮੰਤਰਾਲਾ ਨਵੀਂ ਦਿੱਲੀ ਵੱਲੋਂ ਰਬੀ ਸੀਜ਼ਨ 2020-21 ਦੌਰਾਨ ਪੰਜਾਬ ਰਾਜ ਵਿਚ ਕਣਕ ਦੀ ਸਰਕਾਰੀ ਖਰੀਦ ਦੇ ਸੀਜ਼ਨ ਦਾ ਸਮਾਂ ਮਿਤੀ 15 ਅਪ੍ਰੈਲ, 2020 ਤੋਂ 31 ਮਈ, 2020 ਤੱਕ ਦਾ ਨਿਰਧਾਰਤ ਕੀਤਾ ਗਿਆ ਹੈ।ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 31 ਮਈ, 2020 ਤੋਂ ਪਹਿਲਾਂ-ਪਹਿਲਾਂ ਆਪਣੀ ਕਣਕ ਵਿਕਰੀ ਲਈ ਮੰਡੀਆਂ ਵਿੱਚ ਲਿਆਉਣ ਤਾਂ ਜੋ ਕੋਈ ਵੀ ਕਿਸਾਨ ਆਪਣੀ ਫਸਲ ਮੰਡੀ ਵਿਚ ਵੇਚਣ ਤੋਂ ਵਾਝਾਂ ਨਾ ਰਹਿ ਜਾਵੇ।
——————