Close

Rs.925 crore 16 lakh paid for wheat procured to the farmers of the district-Deputy Commissioner

Publish Date : 16/05/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 925 ਕਰੋੜ 16 ਲੱਖ ਰੁਪਏ ਦੀ ਅਦਾਇਗੀ ਡਿਪਟੀ ਕਮਿਸ਼ਨਰ
ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਖਰੀਦ ਏਜੰਸੀਆਂ ਨੂੰ ਕੀਤੀ ਸਖਤ ਹਦਾਇਤ
ਤਰਨ ਤਾਰਨ, 16 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 15 ਮਈ ਤੱਕ 925 ਕਰੋੜ 16 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਮੂਹ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏ ਹਨ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 15 ਮਈ ਤੱਕ 4,42,415 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਮਈ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 5,90,073 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,90,073 ਮੀਟ੍ਰਿਕ ਟਨ ਕਣਕ ਦੀ ਹੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,70,527 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,17,034 ਮੀਟ੍ਰਿਕ ਟਨ, ਪਨਸਪ ਵੱਲੋਂ 1,03,875 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 93,033 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,05,604 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
————-