Wheat procurement process running smoothly in the district – Deputy Commissioner

Publish Date : 29/04/2019
Deputy Commissioner
 
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨਤਾਰਨ
ਜ਼ਿਲੇ ਵਿੱਚ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ, ਕਣਕ ਦੀ ਖਰੀਦ ਪ੍ਰਕਿਰਿਆ ਦਾ ਕੰਮ-ਡਿਪਟੀ ਕਮਿਸ਼ਨਰ
ਮੰਡੀਆਂ ਵਿੱਚੋਂ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 259211 ਮੀਟਰਿਕ ਟਨ ਕਣਕ ਦੀ ਖਰੀਦ
ਖਰੀਦ ਕੀਤੀ ਕਣਕ ਦੀ ਮੰਡੀਆਂ ਵਿੱਚੋਂ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਖਰੀਦ ਏਜੰਸੀਆਂ ਨੂੰ ਦਿੱਤੇ ਸਖਤ ਆਦੇਸ਼ 
ਤਰਨਤਾਰਨ, 28 ਅਪ੍ਰੈਲ : 
ਜ਼ਿਲੇ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਇਸ ਸਾਲ ਜ਼ਿਲੇ ਦੀਆਂ ਮੰਡੀਆਂ ਵਿੱਚ ਲੱਗਭੱਗ 6 ਲੱਖ 55 ਹਜ਼ਾਰ ਮੀਟਿਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਜਾ ਚੁੱਕੀ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਾਰੀਆਂ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 27 ਅਪ੍ਰੈਲ ਤੱਕ ਕੁੱਲ 266315 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 259211 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। 
ਉਹਨਾਂ ਦੱਸਿਆ ਕਿ 27 ਅਪ੍ਰੈਲ ਤੱਕ ਪਨਸਪ ਵੱਲੋਂ ਕੁੱਲ 27855 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ ਕੁੱਲ 55232 ਮੀਟਿ੍ਰਕ ਟਨ, ਪਨਗਰੇਨ ਵੱਲੋਂ 70829 ਮੀਟਿ੍ਰਕ ਟਨ, ਐੱਫ. ਸੀ. ਆਈ. ਵੱਲੋਂ 44219 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 30074 ਮੀਟਿ੍ਰਕ ਟਨ ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 31002 ਮੀਟਿ੍ਰਕ ਟਨ ਕਣਕ ਦੀ ਜ਼ਿਲੇ ਦੀਆਂ ਮੰਡੀਆਂ ਵਿੱਚੋਂ ਖਰੀਦ ਕੀਤੀ  ਗਈ ਹੈ।
ਉਹਨਾਂ ਦੱਸਿਆ ਕਿ 27 ਅਪ੍ਰੈਲ ਤੱਕ ਜ਼ਿਲੇ ਦੇ ਕਿਸਾਨਾਂ ਨੂੰ 98 ਕਰੋੜ 77 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਦੀ ਫਸਲ ਵੇਚਣ ਲਈ ਬਾਰਦਾਨੇ ਅਤੇ ਲਿਫਟਿੰਗ ਸਬੰਧੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। 
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਕਟਾਈ ਉਪਰੰਤ ਖੇਤਾਂ ਵਿੱਚ ਬਚਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਅਜਿਹਾ ਕਰਨ ਨਾਲ ਹਵਾ ਦੇ ਵਿੱਚ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬੀਮਾਰੀਆਂ ਫੈਲਦੀਆਂ ਹਨ। ਇਸ ਤੋਂ ਇਲਾਵਾ ਆਵਾਜਾਈ ਵਿੱਚ ਵਿਘਨ ਪੈਣ ਕਰਕੇ  ਜਾਨ-ਮਾਲ ਨੂੰ ਵੀ ਖਤਰਾ ਹੋ ਸਕਦਾ ਹੈ।