Safe school vehicle policy will be strictly implemented in the district – Deputy Commissioner
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਸੇਫ਼ ਸਕੂਲ ਵਾਹਨ ਪਾਲਸੀ ਨੂੰ ਜਿਲ੍ਹੇ ਵਿੱਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਤਰਨਤਾਰਨ, 20 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਵਿਸ਼ੇਸ਼ ਟੀਮਾਂ ਵੱਲੋਂ ਲਗਾਤਾਰ ਜਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲੀ ਬੱਸਾਂ ਦੇ ਲਗਾਤਾਰ ਚਲਾਨ ਕੱਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ I
ਡਿਪਟੀ ਕਮਿਸ਼ਨਰ ਵੱਲੋਂ ਸਮੇੰ-ਸਮੇੰ ‘ਤੇ ਪ੍ਰਾਪਤ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਦੀ ਟੀਮ ਵਲੋਂ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਸਕੂਲੀ ਬੱਸਾਂ ਨੂੰ ਚੈੱਕ ਕੀਤਾ ਜਾ ਰਿਹਾ ਹੈ, ਹੁਣ ਤੱਕ ਜਿਲ੍ਹੇ ਦੀ 112 ਬੱਸਾਂ ਦੇ ਚਲਾਨ ਕੱਟੇ ਗਏ ਹਨ ਅਤੇ ਅੱਜ ਪੱਟੀ ਬਲਾਕ ‘ਚ 13 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ ਹਨ I ਜਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਸੀ ਸਖਤੀ ਨਾਲ ਲਾਗੂ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਯਤਨਸ਼ੀਲ ਹੈ ਤਾਂ ਜੋ ਕਿਸੀ ਵੀ ਬੱਚੇ ਨਾ ਕੋਈ ਅਨਹੋਣੀ ਦਾ ਸਾਹਮਣਾ ਨਾ ਕਰਨਾ ਪਏ I ਜਿੱਥੇ ਟੀਮਾਂ ਵੱਲੋਂ ਚਲਾਨ ਕੱਟੇ ਜਾ ਰਹੇ ਹੈ, ਉੱਥੇ ਸਮੂਹ ਸਕੂਲ ਬਸ ਡ੍ਰਾਈਵਰ ਅਤੇ ਬੱਚਿਆਂ ਨੂੰ ਵਿੱਚ ਪਾਲਸੀ ਬਾਰੇ ਵੀ ਜਾਗਰੂਕ ਕਰਵਾਇਆ ਜਾ ਰਿਹਾ ਹੈ I
ਜਿਲ੍ਹੇ ਦੇ ਸਮੂਹ ਪ੍ਰਾਇਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਉਨ੍ਹਾ ਦੇ ਅਧਿਕਾਰ ਅਤੇ ਸੁਰੱਖਿਆ ਸਬੰਧੀ ਬਣੇ ਕਾਨੂੰਨ ਬਾਰੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀ ਰਾਜੇਸ਼ ਕੁਮਾਰ, ਜਿਲ੍ਹਾ ਬਾਲ ਸੁਰੱਖਿਆ ਯੂਨਿਟ ਟੀਮ ਦੇ ਮਿਸ ਅੰਜੂ ਸਿੰਗਲਾ ਬਾਲ ਸੁਰੱਖਿਆ ਅਫਸਰ ਅਤੇ ਸ਼੍ਰੀ ਬਿਕਰਮਜੀਤ ਸਿੰਘ ਟ੍ਰੇਫ਼ਿਕ ਇੰਚਾਰਜ ਵਲੋਂ ਜਾਗਰੂਕ ਕੀਤਾ ਜਾ ਰਿਹਾ ਹੈ I